ਜਲੰਧਰ ''ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
Saturday, Jun 27, 2026 - 05:20 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਨਿਊ ਰਤਨ ਨਗਰ 'ਚ ਇਕ ਘਰ ਦਾ ਲੈਂਟਰ ਪਾਉਂਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੰਡੋਨ ਵਜੋਂ ਹੋਈ ਹੈ, ਜੋਕਿ ਬਸਤੀ ਬਾਵਾ ਖੇਲ ਦਾ ਰਹਿਣ ਵਾਲਾ ਸੀ। ਕਥਿਤ ਤੌਰ 'ਤੇ ਮੰਡੋਨ ਆਪਣੇ ਠੇਕੇਦਾਰ ਨਾਲ ਇਕ ਘਰ 'ਤੇ ਲੈਂਟਰ ਪਾਉਣ ਦਾ ਕੰਮ ਕਰ ਰਿਹਾ ਸੀ। ਇਸੇ ਦੌਰਾਨ ਉਹ ਘਰ ਦੇ ਉੱਪਰੋਂ ਲੰਘਦੀਆਂ ਹਾਈ-ਵੋਲਟੇਜ ਤਾਰਾਂ ਦੇ ਸੰਪਰਕ 'ਚ ਆ ਗਿਆ।

ਜਾਣਕਾਰੀ ਮੁਤਾਬਕ ਮੰਡੋਨ ਮਸ਼ੀਨ ਲਗਾਉਣ ਤੋਂ ਬਾਅਦ ਤਾਰਾਂ ਨੂੰ ਪਿੱਛੇ ਹਟਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਇਸੇ ਦੌਰਾਨ ਉਸ ਨੂੰ ਕਰੰਟ ਲੱਗ ਗਿਆ। ਉਸ ਦੇ ਸਾਥੀ ਤੁਰੰਤ ਉਸ ਨੂੰ ਨੇੜਲੇ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਸਨ।
ਇਹ ਵੀ ਪੜ੍ਹੋ: ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ ਖ਼ੌਫ਼ਨਾਕ ਘਟਨਾ

ਠੇਕੇਦਾਰ ਰਮੇਸ਼ ਕੁਮਾਰ ਨੇ ਦੋਸ਼ ਲਗਾਇਆ ਕਿ ਉਸ ਨੇ ਮਕਾਨ ਮਾਲਕ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ ਕਿ ਜਿੱਥੇ ਹਾਈ-ਵੋਲਟੇਜ ਤਾਰਾਂ ਲੰਘ ਰਹੀਆਂ ਹਨ, ਉੱਥੇ ਕੰਮ ਕਰਨਾ ਜੋਖਮ ਭਰਿਆ ਹੈ। ਉਨ੍ਹਾਂ ਕਿਹਾ ਕਿ ਮਕਾਨ ਮਾਲਕ ਨੇ ਉਸ ਨੂੰ ਭਰੋਸਾ ਦਿੱਤਾ ਸੀ ਕਿ ਤਾਰਾਂ ਨੂੰ ਇਕ ਪਾਸੇ ਕਰ ਦਿੱਤਾ ਜਾਵੇਗਾ ਪਰ ਸਵੇਰ ਤੱਕ ਅਜਿਹਾ ਨਹੀਂ ਕੀਤਾ ਗਿਆ ਅਤੇ ਮਜ਼ਦੂਰਾਂ ਨੂੰ ਕੰਮ ਕਰਨ ਲਈ ਮਜਬੂਰ ਕੀਤਾ ਗਿਆ। ਰੱਸੀ ਨਾਲ ਤਾਰਾਂ ਨੂੰ ਹਟਾਉਣ ਦੀ ਕੋਸ਼ਿਸ਼ ਕਰਦੇ ਸਮੇਂ ਮੰਡੋਨ ਨੂੰ ਬਿਜਲੀ ਦਾ ਕਰੰਟ ਲੱਗ ਗਿਆ। ਮੌਕੇ 'ਤੇ ਮੌਜੂਦ ਵਿਕਾਸ ਨੇ ਠੇਕੇਦਾਰ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜੇਕਰ ਛੱਤ ਤੋਂ ਹਾਈ-ਵੋਲਟੇਜ਼ ਤਾਰਾਂ ਲੰਘ ਰਹੀਆਂ ਸਨ ਤਾਂ ਠੇਕੇਦਾਰ ਨੂੰ ਕੰਮ ਸ਼ੁਰੂ ਨਹੀਂ ਕਰਨਾ ਚਾਹੀਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਠੇਕੇਦਾਰ ਨੂੰ ਮੌਕੇ 'ਤੇ ਮੌਜੂਦ ਹੋਣਾ ਚਾਹੀਦਾ ਸੀ ਪਰ ਉਹ ਮਜ਼ਦੂਰ ਨੂੰ ਛੱਡ ਕੇ ਚਲਾ ਗਿਆ।
ਇਹ ਵੀ ਪੜ੍ਹੋ: ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ! ਦੁਕਾਨਦਾਰ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
