ਟਾਂਡਾ ਫਾਟਕ ਕੋਲ ਟਰੇਨ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ

Thursday, Mar 05, 2020 - 09:25 PM (IST)

ਟਾਂਡਾ ਫਾਟਕ ਕੋਲ ਟਰੇਨ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ

ਜਲੰਧਰ, (ਗੁਲਸ਼ਨ)- ਵੀਰਵਾਰ ਸਵੇਰੇ ਸਥਾਨਕ ਟਾਂਡਾ ਰੇਲਵੇ ਫਾਟਕ ਕੋਲ ਟਰੇਨ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਜੀ. ਆਰ. ਪੀ. ਦੇ ਏ. ਐੱਸ. ਆਈ. ਪਰਮਜੀਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲਿਆ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਪਛਾਣ ਨਹੀਂ ਹੋਈ। ਮ੍ਰਿਤਕ ਦੀ ਉਮਰ ਕਰੀਬ 60 ਸਾਲ ਲੱਗਦੀ ਹੈ। ਉਸ ਕੋਲੋਂ ਕੋਈ ਵੀ ਆਈ. ਡੀ. ਪਰੂਫ਼ ਨਹੀਂ ਮਿਲਿਆ, ਜਿਸ ਕਾਰਨ ਉਸ ਦੀ ਪਛਾਣ ਨਾ ਹੋ ਸਕੀ। ਇਸ ਸਬੰਧ ’ਚ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤੀ ਹੈ।


author

Bharat Thapa

Content Editor

Related News