ਜ਼ਹਿਰੀਲੀ ਦਵਾਈ ਨਿਗਲਣ ਕਾਰਨ ਪ੍ਰਵਾਸੀ ਵਿਅਕਤੀ ਦੀ ਮੌਤ

Thursday, Nov 19, 2026 - 12:26 PM (IST)

ਜ਼ਹਿਰੀਲੀ ਦਵਾਈ ਨਿਗਲਣ ਕਾਰਨ ਪ੍ਰਵਾਸੀ ਵਿਅਕਤੀ ਦੀ ਮੌਤ

ਹਾਜੀਪੁਰ (ਜੋਸ਼ੀ)- ਪਿੰਡ ਨਿਕੂਚੱਕ ਵਿਖੇ ਰਹਿਣ ਵਾਲੇ ਇਕ ਪ੍ਰਵਾਸੀ ਪਰਿਵਾਰ ਦੇ ਮੁਖੀ ਵੱਲੋਂ ਭੁਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਨਿਗਲ ਲੈਣ ਕਾਰਨ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਕਾਰਨ ਪੀੜਤ ਪਰਿਵਾਰ 'ਤੇ ਦੁੱਖ਼ਾਂ ਦਾ ਪਹਾੜ ਟੁੱਟ ਪਿਆ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰਜਿੰਦਰ ਕੁਮਾਰ ਪੁੱਤਰ ਰਾਮ ਦਾਸ ਵਜੋਂ ਹੋਈ ਹੈ, ਜੋ ਪਿਛਲੇ ਲੰਮੇ ਸਮੇਂ ਤੋਂ ਪਿੰਡ ਨਿਕੂਚੱਕ ਵਿਖੇ ਰਹਿ ਰਿਹਾ ਸੀ। ਰਜਿੰਦਰ ਕੁਮਾਰ ਮੋਟਰਸਾਈਕਲ ਰੇਹੜੀ ’ਤੇ ਸਬਜ਼ੀ ਵੇਚ ਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। 

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ ਡਾ. ਕਰੀਮਪੁਰੀ

ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਉਸ ਦੀ ਸਿਹਤ ਕੁਝ ਠੀਕ ਨਹੀਂ ਸੀ। ਇਸੇ ਦੌਰਾਨ ਉਸ ਨੇ ਬੀਮਾਰੀ ਦੀ ਦਵਾਈ ਸਮਝ ਕੇ ਭੁਲੇਖੇ ਨਾਲ ਘਰ 'ਚ ਪਈ ਕੋਈ ਜ਼ਹਿਰੀਲੀ ਦਵਾਈ ਖਾ ਲਈ। ਜ਼ਹਿਰੀਲੀ ਦਵਾਈ ਨਿਗਲਣ ਤੋਂ ਕੁਝ ਸਮੇਂ ਬਾਅਦ ਹੀ ਰਜਿੰਦਰ ਦੀ ਹਾਲਤ ਤੇਜ਼ੀ ਨਾਲ ਵਿਗੜਨ ਲੱਗੀ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ 'ਚ ਨੌਜਵਾਨ ਦੀ ਮੌਤ! ਪਰਿਵਾਰ ਨੇ ਪੁਲਸ 'ਤੇ ਲਾਏ ਗੰਭੀਰ ਦੋਸ਼

ਪਰਿਵਾਰਕ ਮੈਂਬਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਤੁਰੰਤ ਇਲਾਜ ਲਈ ਹਾਜੀਪੁਰ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ, ਉਥੇ ਮੌਜੂਦ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਸਿਵਲ ਹਸਪਤਾਲ ਹੁਸ਼ਿਆਰਪੁਰ ਲਈ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਅੱਜ ਰਾਜਿੰਦਰ ਕੁਮਾਰ ਨੇ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਹਾਜੀਪੁਰ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਅਤੇ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਤੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News