ਸੜਕ ਹਾਦਸੇ 'ਚ ਜ਼ਖਮੀ ਵਿਅਕਤੀ ਦੀ ਹੋਈ ਮੌਤ, ਮਾਮਲਾ ਦਰਜ

Monday, Jun 27, 2022 - 07:38 PM (IST)

ਸੜਕ ਹਾਦਸੇ 'ਚ ਜ਼ਖਮੀ ਵਿਅਕਤੀ ਦੀ ਹੋਈ ਮੌਤ, ਮਾਮਲਾ ਦਰਜ

ਦਸੂਹਾ/ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਬੀਤੇ ਦਿਨੀਂ ਸੱਗਰਾ ਪੁਲ ਨੇੜੇ ਵਾਪਰੇ ਸੜਕ ਹਾਦਸੇ 'ਚ ਜ਼ਖਮੀ ਹੋਏ ਸਕੂਟਰ ਸਵਾਰ ਵਿਅਕਤੀ ਦੀ ਇਲਾਜ ਦੌਰਾਨ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ, ਜਿਸ ਤੋਂ ਬਾਅਦ ਦਸੂਹਾ ਪੁਲਸ ਨੇ ਇਸ ਹਾਦਸੇ ਲਈ ਜ਼ਿੰਮੇਵਾਰ ਮੋਟਰਸਾਈਕਲ ਸਵਾਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਦਸੂਹਾ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਹਾਦਸੇ 'ਚ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਸਤੀਸ਼ ਚੰਦ ਪੁੱਤਰ ਪ੍ਰਕਾਸ਼ ਚੰਦ ਵਾਸੀ ਨੇਕਨਾਮਾ ਦੇ ਭਰਾ ਸਿਕੰਦਰ ਸਿੰਘ ਦੇ ਬਿਆਨ ਦੇ ਅਧਾਰ 'ਤੇ ਗੁਰਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੰਡੋਰੀ ਅਰਾਈਆਂ ਦੇ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਨੂੰ MP ਤੋਂ CM ਬਣਾਉਣ ਵਾਲਾ ਸੰਗਰੂਰ 99 ਦਿਨਾਂ ’ਚ ਹੀ AAP ਤੋਂ ਦੂਰ ਕਿਉਂ ਹੋ ਗਿਆ?

ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਸਿਕੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਉੱਚੀ ਬੱਸੀ ਆਰਮੀ ਕੰਟੀਨ 'ਚ ਪ੍ਰਾਈਵੇਟ ਨੌਕਰੀ ਕਰਦਾ ਸੀ, ਜਦੋਂ ਉਹ 15 ਜੂਨ ਦੀ ਸਵੇਰ ਆਪਣੇ ਸਕੂਟਰ 'ਤੇ ਸਾਮਾਨ ਲੈਣ ਜਾ ਰਿਹਾ ਸੀ ਤਾਂ ਉਕਤ ਮੁਲਜ਼ਮ ਨੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਚਲਾਉਂਦਿਆਂ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸੜਕ 'ਤੇ ਡਿੱਗਣ ਕਾਰਨ ਉਸ ਦਾ ਭਰਾ ਗੰਭੀਰ ਜ਼ਖਮੀ ਹੋ ਗਿਆ। ਹਾਦਸੇ 'ਚ ਮੋਟਰਸਾਈਕਲ ਸਵਾਰ ਵੀ ਜ਼ਖਮੀ ਹੋਇਆ। ਉਸ ਨੇ ਆਪਣੇ ਭਰਾ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ ਵਿੱਚ ਮੁੱਢਲੀ ਡਾਕਟਰੀ ਮਦਦ ਤੋਂ ਬਾਅਦ ਜਲੰਧਰ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁੱਖ ਸਿਪਾਹੀ ਰਵਿੰਦਰ ਸਿੰਘ ਜਾਂਚ 'ਚ ਜੁਟੇ ਹੋਏ ਹਨ।

ਇਹ ਵੀ ਪੜ੍ਹੋ : ਸੱਤਾ ’ਚ ਰਹਿੰਦਿਆਂ ਉਪ ਚੋਣ ਹਾਰਨ ਵਾਲਿਆਂ ਵਿੱਚ ‘ਆਪ’ ਵੀ ਹੋਈ ਸ਼ਾਮਲ


author

Mukesh

Content Editor

Related News