ਕਪੂਰਥਲਾ ''ਚ ਵਾਪਰੇ ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

Saturday, Jul 11, 2026 - 12:01 PM (IST)

ਕਪੂਰਥਲਾ ''ਚ ਵਾਪਰੇ ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਪਿੰਡ ਭਾਣੋਲੰਗਾ ਅੱਡਾ ਪਿੰਡ ਨੇੜੇ ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਜ਼ਖ਼ਮੀ ਵਿਅਕਤੀ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿੱਥੇ ਡਿਊਟੀ 'ਤੇ ਮੌਜੂਦ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ

ਸੜਕ ਪਾਰ ਕਰਦੇ ਸਮੇਂ ਹਾਦਸਾ ਹੋਇਆ
ਮ੍ਰਿਤਕ ਦੀ ਪਛਾਣ ਦੁਰਗਾਪੁਰ ਪਿੰਡ ਦੇ ਵਸਨੀਕ ਪਰਮਜੀਤ ਸਿੰਘ ਦੇ ਰੂਪ ਵਿਚ ਹੋਈ ਹੈ। ਉਸ ਦੇ ਭਰਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਭਾਣੋਲੰਗਾ ਅੱਡਾ ਵਿਖੇ ਬਿਜਲੀ ਦੀ ਦੁਕਾਨ ਕਰਦਾ ਸੀ। ਉਹ ਦੁਪਹਿਰ ਵੇਲੇ ਸੜਕ ਪਾਰ ਤੋਂ ਘਰੇਲੂ ਸਾਮਾਨ ਲੈ ਕੇ ਆਪਣੀ ਦੁਕਾਨ ਵੱਲ ਵਾਪਸ ਆ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ:  ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ  Alert

ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਮੌਕੇ 'ਤੇ ਕਾਰ ਚਾਲਕ ਨੂੰ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ। ਜ਼ਖ਼ਮੀ ਪਰਮਜੀਤ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਉਸ ਨੂੰ ਬਚਾਉਣ 'ਚ ਅਸਫ਼ਲ ਰਹੇ। ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਨੇ ਪਰਮਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ। ਘਟਨਾ ਦੀ ਜਾਣਕਾਰੀ ਸਬੰਧਤ ਪੁਲਸ ਸਟੇਸ਼ਨ ਨੂੰ ਦੇ ਦਿੱਤੀ ਗਈ ਹੈ, ਜਿਸ ਨੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਅਚਾਨਕ ਸਰਕਾਰੀ ਸਕੂਲ 'ਚ ਪੈ ਗਿਆ ਭੜਥੂ! ਇੱਧਰ-ਉੱਧਰ ਭੱਜੀਆਂ ਵਿਦਿਆਰਥਣਾਂ, ਹੈਰਾਨ ਕਰੇਗਾ ਮਾਮਲਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

shivani attri

Content Editor

Related News