ਸ਼ੱਕੀ ਹਾਲਾਤ ''ਚ ਵਿਅਕਤੀ ਨੇ ਲਿਆ ਫਾਹਾ
Tuesday, Apr 09, 2019 - 01:11 AM (IST)

ਹਾਜੀਪੁਰ, (ਜੋਸ਼ੀ)- ਥਾਣਾ ਹਾਜੀਪੁਰ ਦੇ ਅਧੀਨ ਪੈਂਦੇ ਇਕ ਪਿੰਡ 'ਚ ਇਕ ਆਦਮੀ ਨੇ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਖੁੰਦਪੁਰ ਥਾਣਾ ਹਾਜੀਪੁਰ ਨੇ ਆਪਣੇ ਹੀ ਖੇਤ 'ਚ ਦਰਖਤ ਨਾਲ ਰੱਸਾ ਬੰਨ੍ਹ ਕੇ ਗਲੇ 'ਚ ਪਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਵਿਅਕਤੀ ਦੀ ਲਾਸ਼ ਨੂੰ ਜਦ ਨਜ਼ਦੀਕੀ ਲੋਕਾਂ ਨੇ ਦਰਖਤ ਦੇ ਟਾਹਣੇ ਨਾਲ ਲਟਕਦੇ ਹੋਏ ਵੇਖਿਆ ਤਾਂ ਇਸ ਦੀ ਸੂਚਨਾ ਥਾਣਾ ਹਾਜੀਪੁਰ ਪੁਲਸ ਨੂੰ ਦਿੱਤੀ ਤੇ ਪੁਲਸ ਨੇ ਜਾ ਕੇ ਲਾਸ਼ ਨੂੰ ਦਰੱਖਤ ਤੋਂ ਹੇਠਾਂ ਲੁਹਾਇਆ।
ਥਾਣਾ ਹਾਜੀਪੁਰ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਤੇੜਾ ਨੇ ਦੱਸਿਆ ਕਿ ਪੁਲਸ ਨੇ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।