ਢਾਬੇ ''ਤੇ ਚਾਹ ਪੀਣ ਆਏ ਵਿਅਕਤੀ ਦੀ ਸ਼ੱਕੀ ਹਾਲਾਤ ''ਚ ਮੌਤ

Thursday, Mar 19, 2026 - 11:59 AM (IST)

ਢਾਬੇ ''ਤੇ ਚਾਹ ਪੀਣ ਆਏ ਵਿਅਕਤੀ ਦੀ ਸ਼ੱਕੀ ਹਾਲਾਤ ''ਚ ਮੌਤ

ਜਲੰਧਰ (ਸੋਨੂੰ)- ਜਲੰਧਰ ਦੇ ਇੰਡਸਟਰੀਅਲ ਏਰੀਆ 'ਚ ਇਕ ਢਾਬੇ 'ਤੇ ਚਾਹ ਪੀਣ ਆਏ ਇਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਏ. ਐੱਸ. ਆਈ. ਧਰਮਪਾਲ ਸਮੇਤ ਥਾਣਾ 8 ਦੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ ਪੰਜਾਬ ’ਚ 33 ਅਹੁਦੇ ਸੱਖਣੇ

PunjabKesari

ਪੁਲਸ ਨੇ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਪਰ ਕੋਈ ਪਛਾਣ ਪੱਤਰ ਨਾ ਹੋਣ ਕਾਰਨ ਲਾਸ਼ ਦੀ ਪਛਾਣ ਨਹੀਂ ਹੋ ਸਕੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ 72 ਘੰਟਿਆਂ ਲਈ ਪਛਾਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰੱਖ ਦਿੱਤਾ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦਾ ਕਾਰਨ ਪਤਾ ਲੱਗੇਗਾ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ ਹੋਈ ਚਰਚਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News