ਪੁਲ ''ਤੇ ਸੁਰੱਖਿਆ ਦੀਵਾਰ ਨਾ ਹੋਣ ਕਾਰਨ ਵਾਪਰਿਆ ਹਾਦਸਾ, ਮੋਟਰਸਾਈਕਲ ਸਵਾਰ ਨਹਿਰ ''ਚ ਡਿੱਗਿਆ
Sunday, Aug 30, 2026 - 01:50 PM (IST)
ਹਾਜੀਪੁਰ (ਜੋਸ਼ੀ)- ਲੋਕ ਨਿਰਮਾਣ ਵਿਭਾਗ ਦੀ ਲਾਪਰਵਾਹੀ ਕਾਰਨ ਅੱਡਾ ਝੀਰ ਦੀ ਖੂਹੀ ਤੋਂ ਕਮਾਈ ਦੇਵੀ ਸੜਕ 'ਤੇ ਸਥਿਤ ਅੱਡਾ ਨਮੋਲੀ ਨੇੜੇ ਕੰਡੀ ਨਹਿਰ ਦੇ ਪੁਲ 'ਤੇ ਸੁਰੱਖਿਆ ਦੀਵਾਰ ਨਾ ਹੋਣ ਕਾਰਨ ਆਏ ਦਿਨ ਹਾਦਸੇ ਵਾਪਰ ਰਹੇ ਹਨ। ਜਿਸ ਦੇ ਵਾਰ-ਵਾਰ ਸਮਾਚਾਰ ਪ੍ਰਕਾਸ਼ਿਤ ਹੋਣ ਦੇ ਬਾਵਜੂਦ ਵੀ ਸਬੰਧਤ ਵਿਭਾਗ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ, ਜਿਸ ਦਾ ਖਾਮਿਆਜ਼ਾ ਆਮ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ
ਇਸੇ ਲਾਪਰਵਾਹੀ ਦੇ ਚਲਦੇ ਅੱਜ ਫਿਰ ਇਕ ਹਾਦਸਾ ਵਾਪਰ ਗਿਆ, ਜਿਸ 'ਚ ਇਕ ਮੋਟਰਸਾਈਕਲ ਸਵਾਰ ਬਾਈਕ ਸਮੇਤ ਕੰਡੀ ਨਹਿਰ 'ਚ ਜਾ ਡਿੱਗਿਆ ਪਰ ਸੁੱਖ ਨਾਲ ਲੋਕਾਂ ਨੇ ਮੁਸਤੈਦੀ ਵਿਖਾਉਂਦੇ ਹੋਏ ਬਾਈਕ ਸਵਾਰ ਨੂੰ ਨਹਿਰ ਵਿੱਚੋਂ ਸਹੀ-ਸਲਾਮਤ ਬਾਹਰ ਕੱਢ ਲਿਆ।
ਪ੍ਰਾਪਤ ਜਾਣਕਾਰੀ ਮੁਤਾਬਕ ਸੁਨੀਲ ਕੁਮਾਰ ਪੁੱਤਰ ਰਵਿੰਦਰ ਕੁਮਾਰ, ਨਿਵਾਸੀ ਪਿੰਡ ਨਥੂਵਾਲ, ਆਪਣੀ ਬਾਈਕ ਨੰਬਰ ਪੀ. ਬੀ. 08-ਸੀ. ਜੇ.-3703 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਪੁਲ 'ਤੇ ਸੇਫਟੀ ਦੀਵਾਰ ਨਾ ਹੋਣ ਕਾਰਨ ਉਸ ਦਾ ਮੋਟਰਸਾਈਕਲ ਅਚਾਨਕ ਬੇਕਾਬੂ ਹੋ ਕੇ ਸਿੱਧਾ ਕੰਡੀ ਨਹਿਰ ਵਿੱਚ ਜਾ ਡਿੱਗਿਆ। ਹਾਦਸਾ ਵਾਪਰਦੇ ਹੀ ਮੌਕੇ 'ਤੇ ਮੌਜੂਦ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੇ ਤੁਰੰਤ ਤਤਪਰਤਾ ਵਿਖਾਈ। ਲੋਕਾਂ ਨੇ ਕੜੀ ਮਿਹਨਤ ਤੋਂ ਬਾਅਦ ਸੁਨੀਲ ਕੁਮਾਰ ਨੂੰ ਨਹਿਰ ਦੇ ਤੇਜ਼ ਬਹਾਅ ਵਿੱਚੋਂ ਸਹੀ-ਸਲਾਮਤ ਬਾਹਰ ਕੱਢਿਆ ਅਤੇ ਉਸ ਦੀ ਜਾਨ ਬਚਾਈ। ਇਸ ਤੋਂ ਬਾਅਦ ਇਕੱਠੇ ਹੋਏ ਲੋਕਾਂ ਦੇ ਸਹਿਯੋਗ ਨਾਲ ਕਾਫੀ ਮਿਹਨਤ ਤੋਂ ਬਾਅਦ ਮੋਟਰਸਾਈਕਲ ਨੂੰ ਵੀ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਖਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਮਚਿਆ ਹੜਕੰਪ! ਕਤਲ ਦਾ ਖ਼ਦਸ਼ਾ
ਮੌਕੇ 'ਤੇ ਮੌਜੂਦ ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਹ ਪੁਲ ਰੋਜ਼ਾਨਾ ਦੀ ਆਵਾਜਾਈ ਲਈ ਬਹੁਤ ਮਹੱਤਵਪੂਰਨ ਹੈ ਅਤੇ ਇੱਥੋਂ ਸੈਂਕੜੇ ਵਾਹਨ ਲੰਘਦੇ ਹਨ। ਅਜਿਹੇ ਵਿੱਚ ਇਥੇ ਮਜ਼ਬੂਤ ਸੇਫਟੀ ਦੀਵਾਰ ਜਾਂ ਲੋਹੇ ਦੀ ਰੇਲਿੰਗ ਹੋਣਾ ਬਹੁਤ ਜ਼ਰੂਰੀ ਹੈ। ਸਥਾਨਕ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕ ਨਿਰਮਾਣ ਵਿਭਾਗ ਤੋਂ पुरਜੋਰ ਮੰਗ ਕੀਤੀ ਹੈ ਕਿ ਬਿਨਾਂ ਕਿਸੇ ਹੋਰ ਦੇਰੀ ਦੇ ਇਸ ਪੁਲ 'ਤੇ ਤੁਰੰਤ ਪੱਕੀ ਸੁਰੱਖਿਆ ਦੀਵਾਰ ਬਣਾਈ ਜਾਵੇ ਤਾਂ ਜੋ ਭਵਿੱਖ 'ਚ ਕਿਸੇ ਵੱਡੇ ਜਾਨ-ਮਾਲ ਦੇ ਨੁਕਸਾਨ ਅਤੇ ਅਣਸੁਖਾਵੀਂ ਘਟਨਾ ਤੋਂ ਬਚਾਅ ਹੋ ਸਕੇ।
ਇਹ ਵੀ ਪੜ੍ਹੋ: ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ ਉਮੰਗ ਦੀ ਗਰਲਫਰੈਂਡ ਨੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
