ਜੇਲ੍ਹ ''ਚ ਬੈਠੇ ਵਿਅਕਤੀ ਨੇ ਵਕੀਲ ਨੂੰ ਜਾਨੋਂ ਮਾਰਨ ਦੀ ਦਿੱਤੀ ਸੁਪਾਰੀ, 2 ਖ਼ਿਲਾਫ਼ ਮਾਮਲਾ ਦਰਜ
Saturday, Sep 06, 2025 - 06:17 PM (IST)

ਗੜ੍ਹਸ਼ੰਕਰ (ਭਾਰਦਵਾਜ)- ਗੜ੍ਹਸ਼ੰਕਰ ਪੁਲਸ ਨੇ ਹਰਮਨਦੀਪ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਪਿੰਡ ਡਘਾਮ ਥਾਣਾ ਗੜ੍ਹਸ਼ੰਕਰ ਦੇ ਦਿੱਤੇ ਬਿਆਨ ਅਨੁਸਾਰ ਕਾਰਵਾਈ ਕਰਦੇ ਹੋਏ ਉਸ ਨੂੰ ਜਾਨੋਂ ਮਰਵਾਉਣ ਦੀ ਸੁਪਾਰੀ ਦੇਣ ਦੇ ਦੋਸ਼ ਹੇਠ ਇਸੇ ਪਿੰਡ ਦੇ ਪਿਓ-ਪੁੱਤਰ ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਮਨਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਖ਼ਿਲਾਫ਼ 351,55,61(2) ਬੀ. ਐੱਨ. ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਭਾਖੜਾ ਡੈਮ ਤੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਨੂੰ ਲੈ ਕੇ ਆਈ ਵੱਡੀ ਅਪਡੇਟ, DC ਨੇ ਦਿੱਤਾ ਵੱਡਾ ਬਿਆਨ
ਹਰਮਨਦੀਪ ਸਿੰਘ ਨੇ ਪੁਲਸ ਨੂੰ ਦਿਤੇ ਬਿਆਨ ਵਿਚ ਦੱਸਿਆ ਕਿ ਉਹ ਪਿੰਡ ਦਾ ਸਾਬਕਾ ਸਰਪੰਚ ਹੈ ਅਤੇ ਗੜ੍ਹਸ਼ੰਕਰ ਕੋਰਟ ਵਿਚ ਵਕਾਲਤ ਕਰਦਾ ਹੈ। ਉਸ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਪਰਮਜੀਤ ਸਿੰਘ ਪੁੱਤਰ ਅਮਰੀਕ ਸਿੰਘ ਜਿਸ ਉਪਰ ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ ਹੇਠ ਕੇਸ ਚਲ ਰਿਹਾ ਹੈ ਅਤੇ ਜੇਲ੍ਹ ਵਿਚ ਬੰਦ ਹੈ, ਦੇ ਬਾਰੇ ਦਿਕਸ਼ਾਂਤ ਪੁੱਤਰ ਜਸਵਿੰਦਰ ਸਿੰਘ ਨੇ ਉਸ ਨੂੰ ਦੱਸਿਆਂ ਕਿ ਮੈਨੂੰ ਅਤੇ ਮੇਰੇ ਭਰਾ ਹਰਸ਼ਦੀਪ ਸਿੰਘ ਨੂੰ ਜਾਨੋਂ ਮਾਰਨ ਲਈ ਕਰਨ ਪੁੱਤਰ ਧਰਮਪਾਲ ਅਤੇ ਜਸ਼ਨਦੀਪ ਸਿੰਘ ਨੂੰ ਕਿਹਾ ਹੈ ਅਤੇ ਇਸ ਦੇ ਬਦਲੇ ਦੋਹਾਂ ਨੂੰ ਵਿਦੇਸ਼ ਭੇਜਣ ਦਾ ਵਾਅਦਾ ਕੀਤਾ ਹੈ।
ਇਹ ਵੀ ਪੜ੍ਹੋ: ਬੇਹੱਦ ਖ਼ਾਸ ਮਹੱਤਵ ਰੱਖਦੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ, ਜਾਣੋ ਕੀ ਹੈ ਇਤਿਹਾਸ
ਇਸ ਕੰਮ ਲਈ ਉਸ ਨੇ ਦੋਹਾਂ ਨੂੰ ਪਿਸਤੌਲ ਵੀ ਵਿਵਾਇਆ ਸੀ ਅਤੇ ਚੈੱਕ ਕਰਨ 'ਤੇ ਪਿਸਤੌਲ ਖ਼ਰਾਬ ਨਿਕਲਿਆ। ਹਰਮਨਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਜਾਨੋਂ ਮਾਰਨ ਲਈ ਉਕਤ ਦੋਹਾਂ ਨੂੰ ਮਾਲੀ ਸਹਾਇਤਾ ਕਰਨ ਦਾ ਭਰੋਸਾ ਵੀ ਪਰਮਜੀਤ ਸਿੰਘ ਵੱਲੋਂ ਦਿੱਤਾ ਗਿਆ ਸੀ। ਹਰਮਨਦੀਪ ਸਿੰਘ ਨੇ ਪੁਲਸ ਪਾਸੋਂ ਮੰਗ ਕੀਤੀ ਕਿ ਉਕਤ ਪਰਮਜੀਤ ਸਿੰਘ ਅਤੇ ਉਸ ਦੇ ਲੜਕੇ ਮਨਜੀਤ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਜਿਸ ਸਬੰਧੀ ਥਾਣਾ ਗੜ੍ਹਸ਼ੰਕਰ ਵਿਖੇ ਦੋਵੇਂ ਪਿਓ-ਪੁੱਤਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e