ਟਰੇਨ ਹਾਦਸੇ ਦਾ ਸ਼ਿਕਾਰ ਹੋਇਆ ਬਜ਼ੁਰਗ, ਵੱਢੀ ਗਈ ਲੱਤ

01/18/2020 4:00:08 PM

ਜਲੰਧਰ (ਸੋਨੂੰ)— ਜਲੰਧਰ ਰੇਵਲੇ ਸਟੇਸ਼ਨ 'ਤੇ ਇਕ ਬਜ਼ੁਰਗ ਵਿਅਕਤੀ ਦੇ ਜ਼ਖਮੀ ਹਾਲਤ 'ਚ ਮਿਲਣ ਦੀ ਸੂਚਨਾ ਮਿਲੀ ਹੈ, ਜਿਸ ਦੀ ਲੱਤ ਕੱਟੀ ਹੋਈ ਸੀ। ਮੌਕੇ 'ਤੇ ਉਸ ਨੂੰ ਸਿਵਲ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

PunjabKesari

ਜੀ. ਆਰ. ਪੀ. ਥਾਣੇ ਦੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਬਜ਼ੁਰਗ ਵਿਅਕਤੀ ਟਰੇਨ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਦੀ ਲੱਤ ਕੱਟੀ ਗਈ ਹੈ। ਪੁਲਸ ਨੇ ਦੱਸਿਆ ਕਿ ਵਿਅਕਤੀ ਦੀ ਪਛਾਣ ਨਹੀਂ  ਹੋ ਸਕੀ ਹੈ ਅਤੇ ਇਲਾਜ ਤੋਂ ਬਾਅਦ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।


shivani attri

Content Editor

Related News