ਟਾਂਡਾ ਵਿਖੇ ਹਾਈਵੇਅ ’ਤੇ ਵਾਪਰੇ ਸੜਕ ਹਾਦਸੇ ’ਚ ਕਾਰ ਸਵਾਰ ਜ਼ਖ਼ਮੀ
Wednesday, Feb 05, 2025 - 05:55 PM (IST)
![ਟਾਂਡਾ ਵਿਖੇ ਹਾਈਵੇਅ ’ਤੇ ਵਾਪਰੇ ਸੜਕ ਹਾਦਸੇ ’ਚ ਕਾਰ ਸਵਾਰ ਜ਼ਖ਼ਮੀ](https://static.jagbani.com/multimedia/2025_2image_14_45_121552114accident.jpg)
ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਵਿਖੇ ਹਾਈਵੇਅ ’ਤੇ ਅੱਜ ਦੁਪਹਿਰ ਵਾਪਰੇ ਸੜਕ ਹਾਦਸੇ ਵਿਚ ਕਾਰ ਸਵਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸਾ ਦੁਪਹਿਰ ਨੂੰ ਉਸ ਵੇਲੇ ਵਾਪਰਿਆ ਜਦੋਂ ਲੱਕੀ ਵੈਸ਼ਨੋ ਢਾਬਾ ਰਾਜਧਨ ਨੇੜੇ ਇਕ ਸਵਿੱਫਟ ਡਿਜ਼ਾਇਰ ਕਾਰ ਭਾਰ ਢੋਣ ਵਾਲੀ ਬੋਲੈਰੋ ਗੱਡੀ ਨਾਲ ਟਕਰਾਅ ਕੇ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿਚ ਕਾਰ ਸਵਾਰ ਇੰਦਰਪਾਲ ਸਿੰਘ ਪੁੱਤਰ ਭਗਤ ਸਿੰਘ ਵਾਸੀ ਚਿੰਦਰ (ਫਤਿਹਾਬਾਦ) ਹਰਿਆਣਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮਦਦ ਕਰਕੇ ਸੜਕ ਸੁਰੱਖਿਆ ਫੋਰਸ ਦੀ ਟੀਮ ਥਾਣੇਦਾਰ ਬਲਜੀਤ ਸਿੰਘ, ਰੁਚਿਕਾ ਡਡਵਾਲ ਅਤੇ ਦਲਜੀਤ ਸਿੰਘ ਨੇ ਮੁੱਢਲੀ ਮੈਡੀਕਲ ਮਦਦ ਦੇਣ ਉਪਰੰਤ ਐਂਬੂਲੈਂਸ ਰਾਹੀਂ ਜਲੰਧਰ ਦੇ ਹਸਪਤਾਲ ਵਿਚ ਭੇਜਿਆ ਹੈ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਭਾਰਤੀਆਂ 'ਚ ਦੋ ਵਿਅਕਤੀ ਹੁਸ਼ਿਆਰਪੁਰ ਦੇ ਵੀ ਸ਼ਾਮਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e