ਟਰਾਲੇ ਤੇ ਟੈਂਕਰ ਦੀ ਟੱਕਰ ’ਚ ਟੈਂਕਰ ਚਾਲਕ ਗੰਭੀਰ ਜ਼ਖ਼ਮੀ
Monday, Jul 28, 2025 - 05:12 PM (IST)

ਕਾਠਗੜ੍ਹ (ਰਾਜੇਸ਼ ਸ਼ਰਮਾ)-ਚੰਡੀਗੜ੍ਹ-ਨਵਾਂਸ਼ਹਿਰ ਨੈਸ਼ਨਲ ਹਾਈਵੇਅ ’ਤੇ ਇਕ ਸੜਕ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਐੱਫ਼. ਟੀਮ ਦੇ ਇੰਚਾਰਜ ਏ. ਐੱਸ. ਆਈ. ਕੁਲਵੀਰ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਕੰਟ੍ਰੋਲਰ ਰੂਮ ਨਵਾਂਸ਼ਹਿਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਰੈਲ ਮਾਜਰਾ ਦੇ ਨਜ਼ਦੀਕ ਇਕ ਸੜਕ ਹਾਦਸਾ ਹੋਇਆ ਹੈ। ਇਸ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਜਾ ਕੇ ਵੇਖਿਆ ਕਿ ਇਕ ਟਰਾਲਾ ਜਿਸ ਨੂੰ ਗੁਰਿੰਦਰ ਪੁੱਤਰ ਗਿਆਨ ਸਿੰਘ ਵਾਸੀ ਪਿੰਡ ਪੰਡੋਰੀ ਗੋਲੇ ਦੀ ਜ਼ਿਲ੍ਹਾ ਤਰਨਤਾਰਨ ਚਲਾ ਰਿਹਾ ਸੀ, ਜੋਕਿ ਜੰਮੂ ਤੋਂ ਨਾਲਾਗੜ੍ਹ ਜਾ ਰਿਹਾ ਸੀ ਅਤੇ ਅਤੇ ਇਸ ਟਰਾਲੇ ਪਿੱਛੇ ਇਕ ਟੈਂਕਰ ਗੱਡੀ ਜਿਸ ਨੂੰ ਰਵੀ ਕੁਮਾਰ ਪੁੱਤਰ ਪ੍ਰੇਮ ਚੰਦ ਵਾਸੀ ਘੰਟਾ ਘਰ ਲੁਧਿਆਣਾ ਚਲਾ ਰਿਹਾ ਸੀ, ਉਹ ਬਲਾਚੌਰ ਸਾਈਡ ਤੋਂ ਚੰਡੀਗੜ੍ਹ ਸਾਈਡ ਜਾ ਰਿਹਾ ਸੀ। ਜਦੋਂ ਇਹ ਟੈਂਕਰ ਗੱਡੀ ਰਾਇਤ ਕਾਲਜ ਰੈਲਮਾਜਰਾ ਨੇੜੇ ਪਹੁੰਚੀ ਤਾਂ ਅਚਾਨਕ ਟੈਂਕਰ ਪਿੱਛੋਂ ਟਰਾਲੇ ਨਾਲ ਜਾ ਟਕਰਾਈ ਗਿਆ, ਜਿਸ ਵਿਚ ਕੈਂਟਰ ਚਾਲਕ ਰਵੀ ਕੁਮਾਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਲੱਗ ਗਈਆਂ ਮੌਜਾਂ
ਜਿਸ ਨੂੰ ਐੱਸ. ਐੱਸ. ਐੱਫ਼. ਟੀਮ ਨੇ ਨੈਸ਼ਨਲ ਹਾਈਵੇਅ ਅਥਾਰਿਟੀ ਦੀ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਰੋਪੜ ਜ਼ਖ਼ਮੀ ਨੂੰ ਪਹੁੰਚਾਇਆ ਗਿਆ ਅਤੇ ਹਾਦਸੇ ਵਿਚ ਟੈਂਕਰ ਗੱਡੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਐੱਸ. ਐੱਸ. ਐੱਫ਼. ਦੀ ਟੀਮ ਨੇ ਨੈਸ਼ਨਲ ਹਾਈਵੇਅ ਦੀ ਰਿਕਵਰੀ ਵੈਨ ਨਾਲ ਟੈਂਕਰ ਨੂੰ ਸਾਈਡ ’ਤੇ ਕਰਵਾ ਕੇ ਟੈਂਕਰ ਆਸਰੋਂ ਚੌਕੀ ਪਹੁੰਚਾਇਆ ਗਿਆ ਅਤੇ ਰੋਡ ਨੂੰ ਕਲੀਅਰ ਕਰਵਾ ਕੇ ਟ੍ਰੈਫਿਕ ਸੰਚਾਰੂ ਢੰਗ ਨਾਲ ਆਵਾਜਾਈ ਨੂੰ ਫਿਰ ਤੋਂ ਚਾਲੂ ਕਰਵਾਇਆ ਗਿਆ। ਇਸ ਹਾਦਸੇ ਸਬੰਧੀ ਥਾਣਾ ਕਾਠਗੜ੍ਹ ਨੂੰ ਸੂਚਨਾ ਦੇ ਦਿੱਤੀ ਗਈ।
ਇਹ ਵੀ ਪੜ੍ਹੋ: ਖਟਕੜ ਕਲਾਂ ਪਹੁੰਚੇ CM ਭਗਵੰਤ ਮਾਨ, ਸ਼ਹੀਦ ਭਗਤ ਸਿੰਘ ਹੈਰੀਟੇਜ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e