ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖਮੀ

Monday, Oct 27, 2025 - 06:02 PM (IST)

ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖਮੀ

ਬੰਗਾ (ਰਾਕੇਸ਼ ਅਰੋੜਾ)-ਬੰਗਾ ਫਗਵਾੜਾ ਨੈਸ਼ਨਲ ਹਾਈਵੇਅ ’ਤੇ ਸਥਿਤ ਕਸਬਾ ਬਹਿਰਾਮ ਕੇ ਨਜ਼ਦੀਕ ਪੈਂਦੇ ਇਕ ਨਿੱਜੀ ਢਾਬੇ ਕੋਲ ਇਕ ਅਣਪਛਾਤੀ ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਬਿਮਲ ਸ਼ਰਮਾ ਪੁੱਤਰ ਕ੍ਰਿਸ਼ਨ ਚੰਦ ਸ਼ਰਮਾ ਨਿਵਾਸੀ ਬ੍ਰਹਮਪੁਰਾ ਮੁਲਵਾਨਾ ਜ਼ਿਲ੍ਹਾ ਡੋਡਾ (ਜੰਮੂ ਕਸ਼ਮੀਰ) ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਾਉਂਟਾ ਸਾਹਿਬ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ 400 ਘਰਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਖਾਲੀ ਕਰਨ ਦੇ ਹੁਕਮ, ਹੋ ਸਕਦੈ ਵੱਡਾ ਐਕਸ਼ਨ

ਜਿਵੇਂ ਹੀ ਉਹ ਘਟਨਾ ਸਥਾਨ ’ਤੇ ਪੁੱਜਾ ਤਾਂ ਉਸ ਨੂੰ ਪਿੱਛੇ ਤੋਂ ਤੇਜ਼ ਰਫ਼ਤਾਰ ਆ ਰਹੀ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਰਕੇ ਉਕਤ ਨੌਜਵਾਨ ਸਵਾਰ ਸੜਕ ’ਤੇ ਡਿੱਗ ਪਿਆ ਅਤੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਜਦਕਿ ਅਣਪਛਾਤੀ ਕਾਰ ਦਾ ਚਲਾਕ ਮੌਕੇ ਤੋਂ ਸਮੇਤ ਕਾਰ ਫਰਾਰ ਹੋ ਗਿਆ।  ਗੰਭੀਰ ਰੂਪ ’ਚ ਜ਼ਖ਼ਮੀ ਮੋਟਰਸਾਈਕਲ ਸਵਾਰ ਨੂੰ ਨੈਸ਼ਨਲ ਹਾਈਵੇਅ ਦੀ ਐਬੂਲੈਂਸ ਰਾਹੀ ਸਿਵਲ ਹਸਪਤਾਲ ਬੰਗਾ ਪੁਹੰਚਾਇਆ, ਜਿੱਥੇ ਡਿਊਟੀ ’ਤੇ ਹਾਜ਼ਰ ਡਾਕਟਰ ਸਾਹਿਬ ਵੱਲੋਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਮਗਰੋਂ ਨਵਾਂਸ਼ਹਿਰ ਲਈ ਰੈਫਰ ਕਰ ਦਿੱਤਾ।

ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ! ਹੋ ਗਿਆ ਵੱਡਾ ਐਲਾਨ


author

shivani attri

Content Editor

Related News