ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਜ਼ਖ਼ਮੀ
Thursday, Jul 03, 2025 - 06:13 PM (IST)

ਕਾਠਗੜ੍ਹ (ਰਾਜੇਸ਼ ਸ਼ਰਮਾ)-ਬਲਾਚੌਰ-ਰੂਪਨਗਰ ਨੈਸ਼ਨਲ ਹਾਈਵੇਅ ’ਤੇ ਅੱਡਾ ਮੱਕੋਂਵਾਲ ਮੁੱਤੋਂ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਇਕ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਐੱਫ਼. ਟੀਮ ਦੇ ਇੰਚਾਰਜ ਏ. ਐੱਸ. ਆਈ. ਕੁਲਵੀਰ ਸਿੰਘ ਨੇ ਦੱਸਿਆ ਕਿ ਰਾਹਗੀਰ ਤੋਂ ਪ੍ਰਾਪਤ ਹੋਈ ਸੂਚਨਾ ਉਪਰੰਤ ਉਹ ਆਪਣੀ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ-ਪੜਤਾਲ ਤੋਂ ਪਤਾ ਲੱਗਿਆ ਕਿ ਇਕ ਕਾਰ ਜਿਸ ਨੂੰ ਸੰਚਿਤ ਪੁੱਤਰ ਰਾਕੇਸ਼ ਖੰਨਾ ਵਾਸੀ ਸੈਂਟਰਲ ਟਾਊਨ ਜਲੰਧਰ ਚਲਾ ਰਿਹਾ ਸੀ ਅਤੇ ਉਹ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਤੋਂ ਜਲੰਧਰ ਜਾ ਰਹੇ ਸੀ, ਜਦੋਂ ਉਹ ਪਿੰਡ ਮੁੱਕੋਵਾਲ (ਮੁੱਤੋਂ) ਦੇ ਪੁਲ ਕੋਲ ਪਹੁੰਚੇ ਤਾਂ ਇਕ ਮੋਟਰਸਾਈਕਲ ਜਿਸ ਨੂੰ ਹਰਮੇਸ਼ ਲਾਲ ਪੁੱਤਰ ਸੀਤਾ ਰਾਮ ਵਾਸੀ ਮੰਡੇਰਾ ਥਾਣਾ ਕਾਠਗੜ੍ਹ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚਲਾ ਰਿਹਾ ਸੀ ਅਤੇ ਇਹ ਮੋਟਰਸਾਈਕਲ ਸਵਾਰ ਬੰਦ ਕੀਤੇ ਹੋਏ ਕੱਟ ਤੋਂ ਆਪਣਾ ਮੋਟਰਸਾਈਕਲ ਲੰਘਾ ਰਿਹਾ ਸੀ ਤਾਂ ਉਸ ਦੇ ਮੋਟਰਸਾਈਕਲ ਦੀ ਟੱਕਰ ਸਾਹਮਣੇ ਤੋਂ ਆ ਰਹੀ ਕਾਰ ਨਾਲ ਹੋ ਗਈ।
ਇਹ ਵੀ ਪੜ੍ਹੋ: ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ
ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਐੱਸ. ਐੱਸ. ਐੱਫ਼. ਦੀ ਟੀਮ ਵੱਲੋਂ ਨੈਸ਼ਨਲ ਹਾਈਵੇਅ ਅਥਾਰਿਟੀ ਦੀ ਐਬੂਲੈਂਸ ਰਾਹੀਂ ਇਲਾਜ ਲਈ ਬਲਾਚੌਰ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਹਾਦਸੇ ’ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਹਾਦਸੇ ਦੀ ਸੂਚਨਾ ਥਾਣਾ ਕਾਠਗੜ੍ਹ ਅਤੇ ਕੰਟ੍ਰੋਲਰ ਰੂਮ ਨਵਾਂਸ਼ਹਿਰ ਨੂੰ ਦੇ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ