ਅਣਪਛਾਤੇ ਵਾਹਨ ਦੀ ਲਪੇਟ ''ਚ ਆਉਣ ਕਾਰਨ ਸਕੂਟਰ ਸਵਾਰ ਗੰਭੀਰ ਜ਼ਖ਼ਮੀ

Thursday, Sep 17, 2026 - 07:02 PM (IST)

ਅਣਪਛਾਤੇ ਵਾਹਨ ਦੀ ਲਪੇਟ ''ਚ ਆਉਣ ਕਾਰਨ ਸਕੂਟਰ ਸਵਾਰ ਗੰਭੀਰ ਜ਼ਖ਼ਮੀ

ਬੰਗਾ (ਰਾਕੇਸ਼)-ਬੰਗਾ ਫਗਵਾੜਾ ਮੁੱਖ ਮਾਰਗ ’ਤੇ ਸਥਿਤ ਥਾਣਾ ਸਦਰ ਦੇ ਨਜ਼ਦੀਕ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਇਕ 60 ਸਾਲਾ ਸਕੂਟਰ ਸਵਾਰ ਬਜ਼ੁਰਗ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਰਾਮ ਪੁੱਤਰ ਨਾਜਰ ਰਾਮ ਨਿਵਾਸੀ ਮੱਲਾ ਸੋਢੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਆਪਣੇ ਐਕਟਿਵਾ ਸਕੂਟਰ 'ਤੇ ਸਵਾਰ ਹੋ ਕੇ ਆਪਣੇ ਪਿੰਡ ਮੱਲਾ ਸੋਢੀਆਂ ਨੂੰ ਜਾ ਰਿਹਾ ਸੀ।

ਇਹ ਵੀ ਪੜ੍ਹੋ- ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ ਹੋਈ ਘਟਨਾ

ਜਿਵੇਂ ਹੀ ਐਕਟਿਵਾ ਸਵਾਰ ਥਾਣਾ ਸਦਰ ਨਜ਼ਦੀਕ ਪੁੱਜਾ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਸਮੇਤ ਸਕੂਟਰ ਸੜਕ ’ਤੇ ਡਿੱਗ ਪਿਆ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਮੌਕੇ ’ਤੇ ਹਾਜ਼ਰ ਲੋਕਾਂ ਵੱਲੋਂ ਸਿਵਲ ਹਸਪਤਾਲ ਬੰਗਾ ਪਹੁੰਚਾਇਆ ਗਿਆ, ਜਿੱਥੇ ਉਸ ਦੀ ਹਾਲਤ ਨੂੰ ਵੇਖਦੇ ਹੋਏ ਡਾਕਟਰ ਵੱਲੋਂ ਉਸ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਲਈ ਰੈਫਰ ਕਰ ਦਿੱਤਾ ਗਿਆ। ਜਦਕਿ ਅਣਪਛਾਤਾ ਵਾਹਨ ਚਾਲਕ ਸਮੇਤ ਵਾਹਨ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ- ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ, ਵਿਆਹ 'ਚ ਹੋਣਾ ਸੀ ਸ਼ਾਮਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News