ਬੰਗਾ ਵਿਖੇ ਇਟਲੀ ਤੋਂ ਪਰਤਿਆ ਵਿਅਕਤੀ ਸ਼ੱਕੀ ਹਾਲਾਤ ''ਚ ਲਾਪਤਾ

Sunday, Apr 03, 2022 - 03:50 PM (IST)

ਬੰਗਾ ਵਿਖੇ ਇਟਲੀ ਤੋਂ ਪਰਤਿਆ ਵਿਅਕਤੀ ਸ਼ੱਕੀ ਹਾਲਾਤ ''ਚ ਲਾਪਤਾ

ਬੰਗਾ (ਚਮਨ/ ਰਾਕੇਸ਼)- ਥਾਣਾ ਬਹਿਰਾਮ ਅਧੀਨ ਆਉਂਦੇ ਪਿੰਡ ਫਰਾਲਾ ਤੋਂ ਕੁਝ ਮਹੀਨੇ ਪਹਿਲਾਂ ਵਿਦੇਸ਼ ਤੋਂ ਪਰਤੇ ਵਿਅਕਤੀ ਦੇ ਸ਼ੱਕੀ ਹਾਲਾਤ ਵਿਚ ਲਾਪਤਾ ਹੋਣ ਦੀ ਖ਼ਬਰ ਮਿਲੀ ਹੈ। ਥਾਣਾ ਬਹਿਰਾਮ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਲਾਪਤਾ ਹੋਏ ਵਿਅਕਤੀ ਦੀ ਪਤਨੀ ਕੰਚਨ ਰਾਣੀ ਨੇ ਦੱਸਿਆ ਕਿ ਉਸ ਦਾ ਪਤੀ ਜਸਵਿੰਦਰ ਕੁਮਾਰ ਪੁੱਤਰ ਮੱਖਣ ਰਾਮ ਵਾਸੀ ਮਹੰਤ ਗੁਰਬਚਨ ਦਾਸ ਨਗਰ ਫਰਾਲਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜੋਕਿ 31 ਜਨਵਰੀ 2022 ਨੂੰ ਇਟਲੀ ਤੋਂ ਛੁੱਟੀ ਲੈ ਕੇ ਘਰ ਆਇਆ ਹੋਇਆ ਸੀ।

ਉਸ ਨੇ ਦੱਸਿਆ ਕਿ 31 ਮਾਰਚ 2022 ਨੂੰ ਉਸ ਦਾ ਪਤੀ ਆਪਣੀ ਐਟਕਿਵਾ ਸਕੂਟਰ ਨੰਬਰ ਪੀ. ਬੀ. 32 ਐਕਸ 2388 ’ਤੇ ਘਰ ਤੋਂ ਕਰਿਆਨੇ ਦਾ ਸਾਮਾਨ ਲੈਣ ਲਈ ਗਿਆ ਸੀ ਪਰ ਕਾਫ਼ੀ ਸਮਾਂ ਬੀਤ ਜਾਣ ਮਗਰੋਂ ਜਦੋਂ ਉਹ ਘਰ ਵਾਪਸ ਨਹੀਂ ਆਇਆ ਤਾਂ ਉਹ ਕਾਫ਼ੀ ਪ੍ਰੇਸ਼ਾਨ ਹੋ ਗਏ ਅਤੇ ਉਸ ਦੀ ਭਾਲ ਕਰਨ ਲੱਗੇ ਪਰ ਉਹ ਕਿਤੇ ਵੀ ਨਹੀ ਮਿਲਿਆ।

ਇਹ ਵੀ ਪੜ੍ਹੋ: ਸਾਬਕਾ CM ਚਰਨਜੀਤ ਸਿੰਘ ਚੰਨੀ ਦੇ ਭਾਣਜੇ ਖ਼ਿਲਾਫ਼ ਈ. ਡੀ. ਨੇ ਦਾਇਰ ਕੀਤੀ ਚਾਰਜਸ਼ੀਟ

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਸ ਦੇ ਪਤੀ ਨੂੰ ਕਿਸੇ ਨੇ ਆਪਣੇ ਨਿੱਜੀ ਸਵਾਰਥ ਲਈ ਆਪਣੀ ਕੈਦ ਵਿਚ ਨਾ ਰੱਖਿਆ ਹੋਵੇ । ਦੋਸ਼ੀ ਦੀ ਭਾਲ ਕਰ ਉਸ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੁਲਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਸ ਦੇ ਪਤੀ ਜਸਵਿੰਦਰ ਕੁਮਾਰ ਦੀ ਭਾਲ ਕਰਨ ਵਿਚ ਉਸ ਦੀ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ: ਜਲੰਧਰ ਵਿਖੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ’ਚ ਪਤਨੀ ਤੇ ਸੁਹਰਿਆਂ ਬਾਰੇ ਕੀਤਾ ਇਹ ਖ਼ੁਲਾਸਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News