ਸ਼ੱਕੀ ਹਾਲਾਤ ''ਚ ਵਿਅਕਤੀ ਦੇ ਲਾਪਤਾ ਹੋਣ ''ਤੇ ਇਕ ਖ਼ਿਲਾਫ਼ ਮਾਮਲਾ ਦਰਜ

09/02/2020 12:44:43 PM

ਸੁਲਤਾਨਪੁਰ ਲੋਧੀ (ਧੀਰ)— ਪਿੰਡ ਖਾਨਪੁਰ ਵਿਖੇ ਸ਼ੱਕੀ ਹਾਲਾਤ 'ਚ ਇਕ ਵਿਅਕਤੀ ਦੇ ਲਾਪਤਾ ਹੋ ਜਾਣ ਦੇ ਮਾਮਲੇ 'ਚ ਥਾਣਾ ਫੱਤੂਢੀਂਗਾ ਦੀ ਪੁਲਸ ਨੇ ਪਤਨੀ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ:  ਸੋਸ਼ਲ ਮੀਡੀਆ 'ਤੇ ਵੀ ਸੁਪਰ ਸਟਾਰ ਬਣੀ ਜਲੰਧਰ ਦੀ ਬਹਾਦਰ ਕੁਸੁਮ, ਹੋ ਰਹੀ ਹੈ ਚਾਰੇ-ਪਾਸੇ ਚਰਚਾ

ਐੱਸ. ਐੱਚ. ਓ. ਇੰਸ. ਚੰਨਣ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ 'ਚ ਬਲਦੀਸ਼ ਕੌਰ ਪਤਨੀ ਰਾਜ ਕੁਮਾਰ ਵਾਸੀ ਦੇਸਲ ਥਾਣਾ ਫੱਤੂਢੀਂਗਾ ਨੇ ਦੱਸਿਆ ਹੈ ਕਿ ਉਸ ਦਾ ਪਤੀ ਰਾਜ ਕੁਮਾਰ ਜੋ ਕਿ ਭੁਪਿੰਦਰ ਸਿੰਘ ਉਰਫ ਪੱਪੂ ਪੁੱਤਰ ਹਰਜਿੰਦਰ ਸਿੰਘ ਵਾਸੀ ਖਾਨਪੁਰ ਥਾਣਾ ਫੱਤੂਢੀਂਗਾ ਨਾਲ ਕਰੀਬ 17/18 ਸਾਲ ਤੋਂ ਕੰਬਾਇਨ 'ਤੇ ਫੋਰਮੈਨ ਦਾ ਕੰਮ ਕਰਦਾ ਸੀ। 01 ਅਗਸਤ 2020 ਨੂੰ ਕਰੀਬ ਸ਼ਾਮ 7 ਵਜੇ ਸ਼ਾਮ ਘਰੋਂ ਭੁਪਿੰਦਰ ਸਿੰਘ ਕੋਲੋਂ ਪੈਸੇ ਲੈਣ ਗਿਆ ਸੀ। ਕਾਫ਼ੀ ਸਮਾਂ ਉਡੀਕ ਕਰਨ ਮਗਰੋਂ ਉਸ ਦੀ ਲੜਕੀ ਪਿੰਦਰਜੀਤ ਨੇ 02 ਵਾਰ ਫੋਨ ਕੀਤਾ ਤਾਂ ਉਸ ਦੇ ਪਤੀ ਨੇ ਕਿਹਾ ਕਿ ਉਹ ਉਕਤ ਭਪਿੰਦਰ ਸਿੰਘ ਦੀ ਦੁਕਾਨ 'ਤੇ ਹੈ। ਕਾਫ਼ੀ ਸਮਾਂ ਬੀਤ ਜਾਣ 'ਤੇ ਉਸ ਨੇ ਆਪਣੇ ਸਹੁਰੇ ਜਗਜੀਤ ਸਿੰਘ ਸਮੇਤ ਪਤੀ ਦੀ ਕਾਫ਼ੀ ਭਾਲ ਕੀਤੀ ਪਰ ਉਸ ਦੇ ਪਤੀ ਦਾ ਕੋਈ ਸੁਰਾਗ ਨਹੀਂ ਮਿਲਿਆ।

ਇਹ ਵੀ ਪੜ੍ਹੋ: ਲੁਟੇਰਿਆਂ ਨਾਲ ਇਕੱਲੀ ਭਿੜੀ 15 ਸਾਲਾ ਬਹਾਦੁਰ ਕੁੜੀ, ਵੇਖੋ ਕਿੰਝ ਸ਼ੇਰਨੀ ਨੇ ਕਰਵਾਈ ਤੋਬਾ-ਤੋਬਾ (ਵੀਡੀਓ)

ਸ਼ਿਕਾਇਤ 'ਚ ਉਸ ਨੇ ਅੱਗੇ ਦੱਸਿਆ ਹੈ ਕਿ ਉਸ ਨੂੰ ਪੂਰਾ ਯਕੀਨ ਹੈ ਕਿ ਉਕਤ ਭੁਪਿੰਦਰ ਸਿੰਘ ਨੇ ਉਸ ਦੇ ਪਤੀ ਨੂੰ ਗੁਪਤ ਤੌਰ 'ਤੇ ਜ਼ਬਰਦਸਤੀ ਹਿਰਾਸਤ 'ਚ ਰੱਖਿਆ ਹੋਇਆ ਹੈ। ਇਸ ਲਈ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਐੱਸ. ਐੱਚ. ਓ. ਨੇ ਦੱਸਿਆ ਕਿ ਮਾਮਲੇ 'ਚ ਪੁਲਸ ਵਲੋਂ ਉਕਤ ਮੁਲਜ਼ਮ ਭੁਪਿੰਦਰ ਸਿੰਘ ਉਰਫ ਪੱਪੂ ਪੁੱਤਰ ਹਰਜਿੰਦਰ ਸਿੰਘ ਵਾਸੀ ਖਾਨਪੁਰ ਦੇ ਖਿਲਾਫ ਆਈ. ਪੀ. ਸੀ. ਧਾਰਾ 346 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਤੇਜ਼ ਕਰ ਦਿਤੀ ਗਈ ਹੈ।

ਇਹ ਵੀ ਪੜ੍ਹੋ:  ਸਿਹਰਾ ਬੰਨ੍ਹ 3 ਭੈਣਾਂ ਨੇ ਮੋਢਿਆਂ 'ਤੇ ਚੁੱਕੀ ਇਕੌਲਤੇ ਭਰਾ ਦੀ ਅਰਥੀ, ਵੇਖ ਭੁੱਬਾ ਮਾਰ ਰੋਇਆ ਪੂਰਾ ਪਿੰਡ (ਵੀਡੀਓ)


shivani attri

Content Editor

Related News