ਟਾਂਡਾ 'ਚ ਪ੍ਰਵਾਸੀ ਮਜ਼ਦੂਰ ਦਾ ਦਿਨ-ਦਿਹਾੜੇ ਕੀਤਾ ਕਤਲ

Wednesday, Feb 06, 2019 - 03:07 PM (IST)

ਟਾਂਡਾ 'ਚ ਪ੍ਰਵਾਸੀ ਮਜ਼ਦੂਰ ਦਾ ਦਿਨ-ਦਿਹਾੜੇ ਕੀਤਾ ਕਤਲ

ਹੁਸ਼ਿਆਰਪੁਰ/ਟਾਂਡਾ-ਉੜਮੁੜ (ਵਰਿੰਦਰ ਪੰਡਿਤ)— ਮਜ਼ਦੂਰੀ ਦਾ ਪੈਸਾ ਮੰਗਣਾ ਇਕ ਮਜ਼ਦੂਰ ਨੂੰ ਉਸ ਸਮੇਂ ਭਾਰੀ ਪੈ ਗਿਆ ਜਦੋਂ ਮਜ਼ਦੂਰਾਂ ਦੇ ਲੰਬੜਦਾਰ ਨੇ ਪੈਸਾ ਮੰਗਣ 'ਤੇ ਤੇਜ਼ਧਾਰ ਹਥਿਆਰਾਂ ਨਾਲ ਆਪਣੇ ਮਜ਼ਦੂਰ ਸਾਥੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਪ੍ਰਵਾਸੀ ਮਜ਼ਦੂਰ ਬੰਟੀ ਪਰਵਾਨ ਦੇ ਤੌਰ 'ਤੇ ਹੋਈ ਹੈ, ਜੋ ਟਾਂਡਾ ਦਾ ਰਹਿਣ ਵਾਲਾ ਸੀ। ਬੰਟੀ ਦੇ ਬੇਟੇ ਸੁਰਿੰਦਰ ਪਰਵਾਨ ਨੇ ਦੱਸਿਆ ਕਿ ਉਸ ਦੀ ਪਤਨੀ ਗਰਭਵਤੀ ਹੈ, ਜਿਸ ਦੇ ਚਲਦਿਆਂ ਉਸ ਨੇ ਆਪਣੇ ਲੰਬੜਦਾਰ ਤੋਂ 5 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਪੈਸੇ ਮੰਗਣ 'ਤੇ ਲੰਬੜਦਾਰ ਪਿੰਟੂ ਨੂੰ ਗੁੱਸਾ ਆ ਗਿਆ ਅਤੇ ਸ਼ਰਾਬ ਦੇ ਨਸ਼ੇ 'ਚ ਉਸ ਨੂੰ ਗਾਲ੍ਹਾਂ ਕੱਢਣ ਲੱਗ ਗਿਆ। ਇਸ ਤੋਂ ਪਿੰਟੂ ਨੇ ਅੱਗ ਸੇਕ ਰਹੇ ਬੰਟੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਸਿਰ 'ਤੇ ਵਾਰ ਕਰਦੇ ਹੋਏ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ, ਜਿਸ ਤੋਂ ਬਾਅਦ ਬੰਟੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਉਥੇ ਹੀ ਪੁੱਤਰ ਦਾ ਇਲਾਜ ਕੀਤਾ ਜਾ ਰਿਹਾ ਹੈ। 

PunjabKesari

ਮੌਕੇ 'ਤੇ ਪਹੁੰਚੀ ਪੁਲਸ ਨੇ ਦੋਸ਼ੀ ਨੂੰ ਗ੍ਰਿ੍ਰਫਤਾਰ ਕਰ ਲਿਆ ਹੈ। ਥਾਣਾ ਇੰਚਾਰਜ ਬਿਕਰਮ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਦਸੂਹਾ ਦੇ ਸਰਕਾਰੀ ਹਸਪਤਾਲ 'ਚ ਰੱਖਵਾ ਦਿੱਤੀ ਹੈ ਅਤੇ ਪਰਿਵਾਰ ਦੇ ਬਿਆਨਾਂ 'ਤੇ ਪਰਚਾ ਕਰਨ ਦੀ ਗੱਲ ਕਹੀ ਗਈ ਹੈ। 


author

shivani attri

Content Editor

Related News