ਦਮੋਰੀਆ ਪੁਲ ਨੇੜੇ ਵਿਅਕਤੀ ਨੇ ਲਿਆ ਫਾਹਾ

Saturday, Nov 10, 2018 - 11:37 AM (IST)

ਦਮੋਰੀਆ ਪੁਲ ਨੇੜੇ ਵਿਅਕਤੀ ਨੇ ਲਿਆ ਫਾਹਾ

ਜਲੰਧਰ (ਸੁਧੀਰ)— ਦਮੋਰੀਆ ਪੁਲ ਨੇੜੇ ਪੈਂਦੇ ਸ਼ਰਮਾ ਸਾਈਕਲ ਸਟੈਂਡ 'ਚ ਇਕ ਵਿਅਕਤੀ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਮ੍ਰਿਤਕ ਦੀ ਪਛਾਣ ਪੂਰਨ ਸਿੰਘ ਦੇ ਰੂਪ 'ਚ ਹੋਈ ਹੈ ਜੋਕਿ ਲਾਡੋਵਾਲੀ ਰੋਡ ਦਾ ਰਹਿਣ ਵਾਲਾ ਸੀ। ਜਾਣਕਾਰੀ ਦਿੰਦੇ ਹੋਏ ਸਾਈਕਲ ਸਟੈਂਡ ਦੇ ਮਾਲਕ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਪੂਰਨ ਸਿੰਘ (56) ਰਾਜ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਇਸ ਨੇ ਵਿਆਹ ਨਹੀਂ ਕਰਵਾਇਆ ਹੋਇਆ ਸੀ। ਪੁਸ਼ਪਿੰਦਰ ਨੇ ਦੱਸਿਆ ਕਿ ਕਾਫੀ ਸਮੇਂ ਤੋਂ ਇਹ ਆਪਣੇ ਪਰਿਵਾਰ ਤੋਂ ਵੱਖ ਰਹਿ ਰਿਹਾ ਸੀ ਅਤੇ ਵੱਖ-ਵੱਖ ਥਾਵਾਂ 'ਤੇ ਇਹ ਕੇ ਆਪਣਾ ਗੁਜ਼ਾਰਾ ਕਰਦਾ ਸੀ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਉਹ ਉਨ੍ਹਾਂ ਦੀ ਦੁਕਾਨ 'ਚ ਹੀ ਰਹਿ ਰਿਹਾ ਸੀ ਅਤੇ ਇਥੇ ਹੀ ਉਹ ਸੌਂਦਾ ਸੀ। 

PunjabKesari
ਅੱਗੇ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਪੂਰਨ ਸਿੰਘ ਬਿਲਕੁਲ ਠੀਕ ਸੀ ਅਤੇ ਸਵੇਰੇ ਜਦੋਂ ਆ ਕੇ ਦੁਕਾਨ ਦੇ ਅੰਦਰ ਬਣੇ ਕਮਰੇ ਦੇ ਦਰਵਾਜ਼ੇ ਨੂੰ ਖੜਕਾਇਆ ਤਾਂ ਪੂਰਨ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਫਿਰ ਬਾਅਦ 'ਚ ਦਰਵਾਜ਼ੇ ਨੂੰ ਤੋੜਿਆ ਗਿਆ ਤਾਂ ਅੰਦਰ ਜਾ ਕੇ ਦੇਖਿਆ ਕਿ ਪੂਰਨ ਫਾਹੇ ਨਾਲ ਲਟਕਿਆ ਹੋਇਆ ਸੀ। ਮ੍ਰਿਤਕ ਹਾਲਤ 'ਚ ਦੇਖ ਕੇ ਪੁਸ਼ਪਿੰਦਰ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਥਾਣਾ ਨੰਬਰ-3 ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ 'ਤੇ ਪਹੁੰਚੇ ਥਾਣਾ ਨੰਬਰ ਤਿੰਨ ਦੇ ਐੱਸ. ਐੱਚ. ਓ. ਨੇ ਵਿਜੇ ਪਾਲ ਸਿੰਘ ਨੇ ਦੱਸਿਆ ਕਿ ਦੁਕਾਨ ਮਾਲਕ ਪੁਸ਼ਪਿੰਦਰ ਸਿੰਘ  ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

shivani attri

Content Editor

Related News