ਪਰਿਵਾਰਕ ਝਗੜੇ ਕਾਰਨ ਫਾਹਾ ਲੈ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਕਮਰੇ ''ਚੋਂ ਮਿਲੀ ਲਾਸ਼

08/01/2022 4:37:14 PM

ਜਲੰਧਰ (ਸ਼ੋਰੀ)- ਥਾਣਾ 5 ਅਧੀਨ ਪੈਂਦੇ ਸ਼ਿਵਾਜੀ ਨਗਰ ਬਸਤੀ ਦਾਨਿਸ਼ਮੰਦਾਂ ’ਚ ਇਕ ਘਰ ’ਚੋਂ ਆ ਰਹੀ ਬਦਬੂ ਨੇ ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੇ ਏ. ਐੱਸ. ਆਈ. ਮਨਜਿੰਦਰ ਸਿੰਘ ਨੇ ਘਰ ’ਚੋਂ ਆ ਰਹੀ ਬਦਬੂ ਦੀ ਜਾਂਚ ਕਰਨ ਲਈ ਦਰਵਾਜ਼ਾ ਖੋਲ੍ਹਿਆ ਤਾਂ ਇਕ ਵਿਅਕਤੀ ਦੀ ਲਾਸ਼ ਪੱਖੇ ਨਾਲ ਚੁੰਨੀ ਨਾਲ ਲਟਕ ਰਹੀ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।

ਇਹ ਵੀ ਪੜ੍ਹੋ: ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਟਿੰਕੂ ਦੇ ਮਾਮਲੇ ’ਚ ਫਿਰੋਜ਼ਪੁਰ ਦੇ ਸ਼ੂਟਰ ਜੀਤਾ ਨੇ ਕੀਤੇ ਵੱਡੇ ਖ਼ੁਲਾਸੇ

ਏ. ਐੱਸ. ਆਈ. ਮਨਜਿੰਦਰ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਪਛਾਣ ਸੁਰਜੀਤ ਕੁਮਾਰ (40) ਵਜੋਂ ਹੋਈ ਹੈ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਪੇਂਟ ਦਾ ਕੰਮ ਕਰਦਾ ਸੀ ਤੇ ਆਪਣੀ ਪਤਨੀ ਨਾਲ ਘਰ ’ਚ ਰਹਿੰਦਾ ਸੀ ਪਰ ਕੁਝ ਸਮਾਂ ਪਹਿਲਾਂ ਉਸ ਦੀ ਪਤਨੀ ਉਸ ਨੂੰ ਛੱਡ ਕੇ ਆਪਣੇ ਪੇਕੇ ਚਲੀ ਗਈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਿਤੇ ਇਕੱਲੇਪਣ ਤੋਂ ਦੁਖ਼ੀ ਹੋ ਕੇ ਉਸ ਨੇ ਖੁਦਕੁਸ਼ੀ ਨਾ ਕਰ ਲਈ ਹੋਵੇ। ਮੌਤ 3-4 ਦਿਨ ਪਹਿਲਾਂ ਹੋਈ ਸੀ, ਜਿਸ ਕਾਰਨ ਪੂਰੇ ਇਲਾਕੇ ’ਚ ਬਦਬੂ ਫੈਲ ਗਈ ਸੀ। ਬਾਕੀ ਉਸ ਦੀ ਪਤਨੀ ਦੇ ਬਿਆਨ ਦਰਜ ਕਰਕੇ ਪੁਲਸ ਨੂੰ ਬੁਲਾ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਘਰ 'ਚ ਹੋਈ ਲੱਖਾਂ ਦੀ ਚੋਰੀ ਨੂੰ ਲੈ ਕੇ ਮੱਕੜ ਤੇ ਮੋਨੂੰ ਪੁਰੀ ਹੋਏ ਆਹਮੋ-ਸਾਹਮਣੇ, DGP ਤੱਕ ਪੁੱਜਾ ਮਾਮਲਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News