ਪਤੀ ਦੀ ਖ਼ੁਦਕੁਸ਼ੀ ਦੇ ਮਾਮਲੇ ''ਚ ਨਾਮਜ਼ਦ ਪਤਨੀ ਗ੍ਰਿਫਤਾਰ, ਆਸ਼ਿਕ ਦੀ ਤਲਾਸ਼ ਜਾਰੀ

07/04/2020 5:47:13 PM

ਜਲੰਧਰ (ਮਹੇਸ਼)— ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਫੋਲੜੀਵਾਲ ਦੇ ਰਹਿਣ ਵਾਲੇ ਮੁਕੇਸ਼ ਕੁਮਾਰ ਗੋਲਡੀ ਪੁੱਤਰ ਸੁਭਾਸ਼ ਚੰਦਰ ਵੱਲੋਂ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਨਾਮਜ਼ਦ ਕੀਤੀ ਗਈ ਉਸ ਦੀ ਪਤਨੀ ਪੂਜਾ ਰਾਣੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਨਸ਼ੇ ਕਾਰਨ ਮਰੇ ਪੰਜਾਬੀ ਗਾਇਕ ਦੀ ਮੌਤ ਦੇ ਮਾਮਲੇ 'ਚ ਪੁਲਸ ਨੇ ਕੀਤੀ ਇਹ ਕਾਰਵਾਈ

ਏ. ਸੀ. ਪੀ. ਜਲੰਧਰ ਕੈਂਟ ਮੇਜਰ ਸਿੰਘ ਢੱਡਾ ਨੇ ਦੱਸਿਆ ਕਿ ਐੱਸ. ਐੱਚ. ਓ. ਸਦਰ ਕਮਲਜੀਤ ਸਿੰਘ ਦੀ ਅਗਵਾਈ 'ਚ ਜਲੰਧਰ ਹਾਈਟਸ ਪੁਲਸ ਚੌਕੀ ਮੁਖੀ ਜਸਵੀਰ ਚੰਦ ਨੇ ਪੂਜਾ ਰਾਣੀ ਨੂੰ ਜਸਪਾਲ ਕਾਲੋਨੀ, ਕੈਲਾਸ਼ ਨਗਰ ਲੁਧਿਆਣਾ ਤੋਂ ਸ਼ੁੱਕਰਵਾਰ ਨੂੰ ਕਾਬੂ ਕੀਤਾ ਹੈ। ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਪੂਜਾ ਰਾਣੀ ਆਪਣੇ ਮਾਇਕੇ ਘਰ ਲੁਧਿਆਣਾ 'ਚ ਮੌਜੂਦ ਹੈ, ਜਿਸ 'ਤੇ ਏ. ਐੱਸ. ਆਈ. ਜਸਵੀਰ ਚੰਦ ਨੇ ਮਹਿਲਾ ਪੁਲਸ ਦੀ ਮਦਦ ਨਾਲ ਉਥੇ ਰੇਡ ਕੀਤੀ ਅਤੇ ਕੇਸ ਦਰਜ ਕੀਤੇ ਜਾਣ ਦੇ ਬਾਅਦ 24 ਘੰਟਿਆਂ 'ਚ ਹੀ ਉਸ ਨੂੰ ਫੜਨ 'ਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ​​​​​​​: ਐੱਸ.ਐੱਫ. ਜੇ. 'ਤੇ ਪੰਜਾਬ ਪੁਲਸ ਦੀ ਕਾਰਵਾਈ, ਕਪੂਰਥਲਾ ਤੋਂ ਗ੍ਰਿਫ਼ਤਾਰ ਕੀਤਾ ਪੰਨੂ ਦਾ ਸਾਥੀ

ਏ. ਸੀ. ਪੀ. ਢੱਡਾ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਮੁਕੇਸ਼ ਕੁਮਾਰ ਗੋਲਡੀ ਦੇ ਪਿਤਾ ਸੁਭਾਸ਼ ਚੰਦਰ ਦੇ ਬਿਆਨਾਂ 'ਤੇ ਪੂਜਾ ਰਾਣੀ ਅਤੇ ਉਸਦੇ ਆਸ਼ਿਕ ਗੌਰਵ ਗੌਤਮ ਖਿਲਾਫ ਥਾਣਾ ਸਦਰ 'ਚ 306 ਅਤੇ 34 ਆਈ. ਪੀ. ਸੀ. ਦੇ ਤਹਿਤ ਕੇਸ ਦਰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਗੌਰਵ ਗੌਤਮ ਅਜੇ ਪੁਲਸ ਦੇ ਹੱਥ ਨਹੀਂ ਲੱਗਾ। ਉਸ ਦੀ ਗ੍ਰਿਫਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਫੜੀ ਗਈ ਮੁਲਜ਼ਮ ਪੂਜਾ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਸ ਦੇ ਪਤੀ ਮੁਕੇਸ਼ ਕੁਮਾਰ ਗੋਲਡੀ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਸਕੇ।
ਇਹ ਵੀ ਪੜ੍ਹੋ​​​​​​​: ਜਲੰਧਰ 'ਚ 'ਕੋਰੋਨਾ' ਦਾ ਵੱਡਾ ਧਮਾਕਾ, 58 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ


shivani attri

Content Editor

Related News