ਪੰਘੂੜੇ ਲਾਉਣ ਵਾਲੇ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

07/20/2020 6:55:24 PM

ਜਲੰਧਰ ( ਸੋਨੂੰ)— ਇਥੋਂ ਦੇ ਸੂਰਿਆ ਇਨਕਲੇਵ ਇਲਾਕੇ 'ਚ ਬਣੇ ਫਲੈਟ 'ਚ ਇਕ ਵਿਅਕਤੀ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਮੇਲਿਆਂ 'ਚ ਪੰਘੂੜੇਲਗਾਉਣ ਦਾ ਕੰਮ ਕਰਦਾ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਸਨਸਨੀ ਫੈਲ ਗਈ।

PunjabKesari

ਮ੍ਰਿਤਕ ਵਿਅਕਤੀ ਦੀ ਪਛਾਣ ਗਣੇਸ਼ ਕੁਮਾਰ ਦੇ ਰੂਪ 'ਚ ਹੋਈ ਹੈ। ਗਣੇਸ਼ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੇੜੇ ਦੇ ਕੁਝ ਲੋਕਾਂ ਨਾਲ ਉਸ ਦਾ ਵਿਵਾਦ ਹੋਇਆ ਸੀ ਅਤੇ ਬਾਅਦ 'ਚ ਉਸ ਦਾ ਰਾਜ਼ੀਨਾਮਾ ਵੀ ਕਰਵਾ ਦਿੱਤਾ ਗਿਆ ਸੀ। ਉਸ ਦੇ ਬਾਅਦ ਵੀ ਆਉਂਦੇ-ਜਾਂਦੇ ਸਮੇਂ ਉਕਤ ਲੋਕ ਤੰਗ ਪਰੇਸ਼ਾਨ ਕਰਦੇ ਰਹਿੰਦੇ ਸਨ। ਵੱਖ-ਵੱਖ ਤਰ੍ਹਾਂ ਦੀਆਂ ਗੱਲਾਂ ਬਣਾ ਕੇ ਉਸ ਨੂੰ ਬੋਲਦੇ ਸਨ, ਜਿਸ ਕਰਕੇ ਗਣੇਸ਼ ਕਾਫ਼ੀ ਪਰੇਸ਼ਾਨ ਰਹਿੰਦਾ ਸੀ।
ਇਹ ਵੀ ਪੜ੍ਹੋ:  ਆਕਸਫੋਰਡ ਯੂਨੀਵਰਸਿਟੀ 'ਚ ਪੜ੍ਹੇਗੀ ਭਾਰਤ ਦੀ ਪਹਿਲੀ ਦਿਵਿਆਂਗ ਪੰਜਾਬਣ, ਕੈਪਟਨ ਨੇ ਦਿੱਤੀ ਸ਼ਾਬਾਸ਼ੀ

PunjabKesari

ਇਸੇ ਪਰੇਸ਼ਾਨੀ ਦੇ ਚਲਦਿਆਂ ਉਸ ਨੇ ਮੌਤ ਨੂੰ ਗਲੇ ਲਗਾ ਲਿਆ। ਪਰਿਵਾਰ ਵਾਲਿਆਂ ਨੇ ਪੁਲਸ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਆ ਹੋਣੀ ਚਾਹੀਦੀ ਹੈ। ਉਥੇ ਹੀ ਰਾਮਾਮੰਡੀ ਦੇ ਐੱਸ. ਐੱਚ. ਓ. ਸੁਲਖਣ ਸਿੰਘ ਦਾ ਕਹਿਣਾ ਹੈ ਕਿ ਦਿਨੇਸ਼ ਕੁਮਾਰ ਕਾਜ਼ੀ ਮੰਡੀ ਦਾ ਰਹਿਣ ਵਾਲਾ ਸੀ ਅਤੇ ਫਲੈਟ 'ਚ ਕਿਰਾਏ ਦੇ ਮਕਾਨ 'ਤੇ ਰਹਿੰਦਾ ਸੀ। ਪੁਲਸ ਨੂੰ ਲਿਖਤੀ ਰੂਪ 'ਚ ਕੁਝ ਵੀ ਬਰਾਮਦ ਨਹੀਂ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਹੁਣ ਹੁਸ਼ਿਆਰਪੁਰ 'ਚ ਫਟਿਆ 'ਕੋਰੋਨਾ ਬੰਬ', BSF ਦੇ 15 ਜਵਾਨਾਂ ਸਣੇ 27 ਨਵੇਂ ਕੇਸਾਂ ਦੀ ਹੋਈ ਪੁਸ਼ਟੀ


shivani attri

Content Editor

Related News