ਪਤਨੀ ਗਏ ਸੀ ਪੇਕੇ, ਪਿੱਛੋਂ ਦੁਕਾਨ ’ਚ ਪਤੀ ਨੇ ਲਾ ਲਿਆ ਫਾਹਾ

Friday, Apr 09, 2021 - 05:19 PM (IST)

ਪਤਨੀ ਗਏ ਸੀ ਪੇਕੇ, ਪਿੱਛੋਂ ਦੁਕਾਨ ’ਚ ਪਤੀ ਨੇ ਲਾ ਲਿਆ ਫਾਹਾ

ਜਲੰਧਰ (ਸੋਨੂੰ)— ਜਲੰਧਰ ਦੇ ਪ੍ਰਤਾਪ ਨਗਰ ਇਲਾਕੇ ’ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੇ ਇਕ ਨੌਜਵਾਨ ਨੇ ਆਪਣੀ ਦੁਕਾਨ ਦੇ ਅੰਦਰ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।  ਮਿ੍ਰਤਕ ਦੀ ਪਛਾਣ ਜਤਿੰਦਰ ਕੁਮਾਰ ਉਰਫ਼ ਜੱਗੀ ਦੇ ਰੂਪ ’ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਜੱਗੀ ਮਾਨਸਿਕ ਸਥਿਤੀ ਦੇ ਕਾਰਨ ਠੀਕ ਨਹੀਂ ਸੀ ਅਤੇ ਉਹ ਨਸ਼ਾ ਕਰਨ ਦਾ ਆਦੀ ਸੀ। 

ਇਹ ਵੀ ਪੜ੍ਹੋ : ਜਬਰ-ਜ਼ਿਨਾਹ ਦੀ ਸ਼ਿਕਾਰ 7 ਸਾਲਾ ਬੱਚੀ ਲੜ ਰਹੀ ਹੈ ਜ਼ਿੰਦਗੀ ਤੇ ਮੌਤ ਦੀ ਲੜਾਈ, PGI ਚੰਡੀਗੜ੍ਹ ਕੀਤਾ ਗਿਆ ਰੈਫਰ

PunjabKesari

ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਸ ਮੌਕੇ ’ਤੇ ਪਹੁੰਚੀ। ਏ. ਐੱਸ. ਆਈ. ਨੇ ਦੱਸਿਆ ਕਿ ਜੈਕੀ ਨਸ਼ਾ ਨਸ਼ਾ ਕਰਨ ਦਾ ਆਦੀ ਸੀ ਅਤੇ ਇਸ ’ਤੇ ਕਈ ਐੱਨ. ਡੀ. ਪੀ. ਐੱਸ. ਦੇ ਮਾਮਲੇ ਵੀ ਦਰਜ ਸਨ। ਫਿਲਹਾਲ ਜੈਕੀ ਦੀ ਪਤਨੀ ਪੇਕੇ ਗਈ ਹੋਈ ਹੈ, ਜਿਸ ਨੂੰ ਇਸ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ। ਜੈਕੀ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜਲੰਧਰ: ਮੌਤ ਤੋਂ ਪਹਿਲਾਂ ਧੀ ਦੀ ਮਾਂ ਨੂੰ ਆਖ਼ਰੀ ਕਾਲ, ਜਾਨ ਬਚਾਉਣ ਲਈ ਕੀਤੀ ਫ਼ਰਿਆਦ ਪਰ ਹੋਇਆ ਉਹ ਜੋ ਸੋਚਿਆ ਨਾ ਸੀ 


author

shivani attri

Content Editor

Related News