ਘਰਦਿਆਂ ਨੇ ਖ਼ਰਚੇ ਲਈ ਪੈਸੇ ਨਾ ਦਿੱਤੇ ਤਾਂ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Thursday, Jun 24, 2021 - 06:23 PM (IST)

ਜਲੰਧਰ (ਜ. ਬ.)–ਥਾਣਾ ਰਾਮਾ ਮੰਡੀ ਅਧੀਨ ਆਉਂਦੇ ਬੇਅੰਤ ਨਗਰ ਵਿਚ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜਾਨ ਦਿੱਤੀ ਗਈ ਕਿਉਂਕਿ ਉਸਦੇ ਘਰ ਵਾਲਿਆਂ ਨੇ ਉਸਨੂੰ ਖਰਚੇ ਲਈ ਪੈਸੇ ਨਹੀਂ ਦਿੱਤੇ। ਫਿਲਹਾਲ ਮਾਮਲੇ ਨੂੰ ਲੈ ਕੇ ਪੁਲਸ ਨੇ ਪਿਤਾ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ।
ਇਹ ਵੀ ਪੜ੍ਹੋ: ਮਜੀਠੀਆ ਦੇ ਕੈਪਟਨ ’ਤੇ ਵੱਡੇ ਇਲਜ਼ਾਮ, ਕਿਹਾ-ਕੁਰਸੀ ਨੂੰ ਬਚਾਉਣ ਲਈ ਬਾਦਲ ਸਾਬ੍ਹ ਨੂੰ ਕਰਵਾਉਣਗੇ ਗ੍ਰਿਫ਼ਤਾਰ
ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਸੁਲੱਖਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਚੇਤਨ ਪੁੱਤਰ ਬਹਾਦਰ ਲਾਲ ਵਜੋਂ ਹੋਈ ਹੈ। ਪਿਤਾ ਦੇ ਬਿਆਨਾਂ ਮੁਤਾਬਕ ਚੇਤਨ ਉਸ ਕੋਲੋਂ ਖਰਚੇ ਲਈ ਪੈਸੇ ਮੰਗਣ ਦੀ ਜ਼ਿੱਦ ਕਰ ਰਿਹਾ ਸੀ। ਉਨ੍ਹਾਂ ਨੇ ਜਦੋਂ ਪੈਸੇ ਦੇਣ ਤੋਂ ਮਨ੍ਹਾ ਕੀਤਾ ਤਾਂ ਉਹ ਆਪਣੇ ਕਮਰੇ ਵਿਚ ਚਲਾ ਗਿਆ। ਕੁਝ ਦੇਰ ਬਾਅਦ ਜਦੋਂ ਉਸ ਦੀ ਭੈਣ ਚੇਤਨ ਨੂੰ ਬੁਲਾਉਣ ਗਈ ਤਾਂ ਦੇਖਿਆ ਕਿ ਚੇਤਨ ਦੀ ਲਾਸ਼ ਪੱਖੇ ਨਾਲ ਲਟਕ ਰਹੀ ਹੈ। ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਆ ਕੇ ਲਾਸ਼ ਨੂੰ ਉਤਾਰਿਆ ਅਤੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ।
ਇਹ ਵੀ ਪੜ੍ਹੋ: ਰੂਪਨਗਰ ਦੇ ਇਸ ਪਿੰਡ ਦੀ ਸਿਆਸੀ ਆਗੂਆਂ ਨੂੰ ਚਿਤਾਵਨੀ, ਸੋਚ ਸਮਝ ਕੇ ਪਿੰਡ ਦਾਖ਼ਲ ਹੋਣ 'ਲੀਡਰ'