ਜ਼ਹਿਰੀਲਾ ਪਦਾਰਥ ਨਿਗਲਣ ਨਾਲ ਵਿਅਕਤੀ ਦੀ ਮੌਤ

Sunday, Aug 01, 2021 - 03:48 PM (IST)

ਜ਼ਹਿਰੀਲਾ ਪਦਾਰਥ ਨਿਗਲਣ ਨਾਲ ਵਿਅਕਤੀ ਦੀ ਮੌਤ

ਜਲੰਧਰ (ਮਹੇਸ਼)–ਕੁੱਕੜ ਪਿੰਡ ਵਿਚ ਜ਼ਹਿਰੀਲਾ ਪਦਾਰਥ ਨਿਗਲਣ ਨਾਲ 35 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਜੀਤ ਕੁਮਾਰ ਪੁੱਤਰ ਹੀਰਾ ਲਾਲ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤੀ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ। ਉਥੇ ਹੀ ਇਹ ਵੀ ਪਤਾ ਲੱਗਾ ਹੈ ਕਿ ਪੁਲਸ ਨੂੰ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਦੇ ਆਧਾਰ 'ਤੇ ਵੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਸਹੁਰੇ ਪਰਿਵਾਰ ਤੋਂ ਵੀ ਪਰੇਸ਼ਾਨ ਰਹਿੰਦਾ ਸੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਬਲਜੀਤ ਦੀ ਪਤਨੀ, ਸੱਸ, ਸਹੁਰਾ ਅਤੇ ਸਾਲੀ ਸਮੇਤ ਹੋਰ ਪਰਿਵਾਰ ਵਾਲਿਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। 
 


author

shivani attri

Content Editor

Related News