ਟੌਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Thursday, Jun 10, 2021 - 06:36 PM (IST)

ਟੌਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਗੜ੍ਹਦੀਵਾਲਾ (ਜਤਿੰਦਰ)-ਮਾਨਗੜ੍ਹ ਟੋਲ ਪਲਾਜ਼ਾ ਉਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 246ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਉਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ। ਇਸ ਮੌਕੇ ਮਾਸਟਰ ਗੁਰਚਰਨ ਸਿੰਘ ਕਾਲਰਾ, ਮਨਜੀਤ ਸਿੰਘ ਖਾਨਪੁਰ, ਡਾ ਮਝੈਲ ਸਿੰਘ, ਖੁਸਵੰਤ ਸਿੰਘ ਬਡਿਆਲ, ਜਤਿੰਦਰ ਸਿੰਘ ਸੱਗਲਾ ਆਦਿ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਇੱਕ ਮਨਸੂਬਾ ਦੇਸ਼ ਦੀ ਕਿਸਾਨੀ ਨੂੰ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਨੂੰ ਵੇਚ ਦੇਣਾ ਹੈ ਪਰ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦੇਣਗੇ। 

ਹੁਣ ਸਰਕਾਰੀ ਸਕੂਲਾਂ 'ਚ ਵਿਦਿਆਰਥੀ ਸਿੱਖ ਸਕਣਗੇ ਵਿਦੇਸ਼ੀ ਭਾਸ਼ਾਵਾਂ, ਕੈਪਟਨ ਨੇ ਦਿੱਤੇ ਇਹ ਹੁਕਮ

ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਜੋ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਹਨ ਅਤੇ ਅਨੇਕਾਂ ਨੇ ਦਿੱਲੀ ਸੰਘਰਸ਼ ਵਿਚ ਆਪਣਾ ਬਲੀਦਾਨ ਦਿੱਤਾ ਹੈ ਉਹ ਕਦੇ ਅਜਾਈਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਬੱਚੇ, ਜਵਾਨ, ਬਜ਼ੁਰਗ ਇਸ ਅੰਦੋਲਨ ਆਪਣਾ ਪੂਰਨ ਸਮਰਥਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਭਲੀ ਭਾਂਤ ਜਾਣ ਚੁੱਕੇ ਹਨ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਨਮਾਨੀਆਂ ਨੂੰ ਨਾ ਰੋਕਿਆ ਗਿਆ ਤਾਂ ਇਹ ਸਰਕਾਰ ਸਰਮਾਏਦਾਰਾਂ ਦੀ ਸ਼ਹਿ 'ਤੇ ਦੇਸ਼ ਨੂੰ ਵੇਚ ਕੇ ਖਾ ਜਾਵਾਂਗੀ। ਇਸ ਲਈ ਲੋਕ ਜਾਗਰੂਕ ਹੋ ਕੇ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਪਣਾ ਯੋਗਦਾਨ ਪਾ ਰਹੇ ਹਨ ਅਤੇ ਹੁਣ ਜਦ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਕਿਸਾਨ ਕਿਸੇ ਵੀ ਕੀਮਤ ਤੇ ਦਿੱਲੀ ਤੋਂ ਵਾਪਸ ਨਹੀਂ ਪਰਤਣਗੇ।

ਇਹ ਵੀ ਪੜ੍ਹੋ:ਜਲੰਧਰ ’ਚ ਵਿਦੇਸ਼ ਭੇਜਣ ਦੇ ਨਾਂ ’ਤੇ ਵੱਡੀ ਧੋਖਾਧੜੀ ਦਾ ਪਰਦਾਫਾਸ਼, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼

ਇਸ ਮੌਕੇ ਡਾ ਮੋਹਨ ਸਿੰਘ ਮੱਲ੍ਹੀ, ਸੁਖਵਿੰਦਰ ਸਿੰਘ ਡਿਪਲ, ਜਥੇਦਾਰ ਹਰਪਾਲ ਸਿੰਘ, ਕੈਪਟਨ ਲਛਮਣ ਸਿੰਘ ਰੰਧਾਵਾ, ਬਲਦੇਵ ਸਿੰਘ, ਸਤਨਾਮ ਸਿੰਘ, ਨੰਬਰਦਾਰ ਸੁਖਵੀਰ ਸਿੰਘ ਭਾਨਾ, ਸੇਵਾ ਸਿੰਘ, ਹਰਭਜਨ ਸਿੰਘ, ਜਰਨੈਲ ਸਿੰਘ, ਮੱਖਣ ਸਿੰਘ, ਦਲਵੀਰ ਸਿੰਘ ਮੱਲ੍ਹੀ, ਮਲਕੀਤ ਸਿੰਘ ਕਾਲਰਾਂ, ਕਰਨੈਲ ਸਿੰਘ, ਬਲਵੀਰ ਸਿੰਘ ਜਡੌਰ,ਗੁਰਮੇਲ ਸਿੰਘ, ਪੰਜਾਬ ਸਿੰਘ, ਮਾਸਟਰ ਸਵਰਨ ਸਿੰਘ, ਰਾਮ ਸਿੰਘ, ਹਰਦੀਪ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਤਸਵੀਰ, ਬਾਲਟੀ ’ਚ ਸੁੱਟਿਆ ਨਵ-ਜੰਮਿਆ ਬੱਚਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News