ਟੌਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨਾਂ ਦਾ ਧਰਨਾ 260ਵੇਂ ਦਿਨ ''ਚ ਦਾਖ਼ਲ

Thursday, Jun 24, 2021 - 05:59 PM (IST)

ਟੌਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨਾਂ ਦਾ ਧਰਨਾ 260ਵੇਂ ਦਿਨ ''ਚ ਦਾਖ਼ਲ

ਗੜ੍ਹਦੀਵਾਲਾ (ਜਤਿੰਦਰ)-  ਅੱਜ ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਿਹਾ ਧਰਨਾ 260ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ।

ਇਹ ਵੀ ਪੜ੍ਹੋ:  ਰੂਪਨਗਰ ਦੇ ਇਸ ਪਿੰਡ ਦੀ ਸਿਆਸੀ ਆਗੂਆਂ ਨੂੰ ਚਿਤਾਵਨੀ, ਸੋਚ ਸਮਝ ਕੇ ਪਿੰਡ ਦਾਖ਼ਲ ਹੋਣ 'ਲੀਡਰ'

ਇਸ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਡਿਪਲ,ਕੈਪਟਨ ਲਛਮਣ ਸਿੰਘ ਰੰਧਾਵਾ, ਜਤਿੰਦਰ ਸਿੰਘ ਸੱਗਲਾ, ਮਾਸਟਰ ਗੁਰਚਰਨ ਸਿੰਘ ਆਦਿ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਵੱਲੋਂ ਲਿਆਂਦੇ ਖੇਤੀ ਸਬੰਧੀ ਤਿੰਨੇ ਕਾਲੇ ਕਾਨੂੰਨ ਜਿੱਥੇ ਖੇਤੀ ਦੇ ਧੰਦੇ ਨੂੰ ਤਬਾਹ ਕਰਕੇ ਰੱਖ ਦੇਣਗੇ, ਉੱਥੇ ਹੀ ਹਰ ਵਰਗ ਦਾ ਆਉਣ ਵਾਲੇ ਸਮੇਂ ਵਿੱਚ ਜਿਊਣਾ ਦੁਸ਼ਵਾਰ ਹੋ ਜਾਵੇਗਾ ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਪੂੰਜੀ ਪਤੀਆਂ ਦੀ ਸ਼ਹਿ 'ਤੇ ਦੇਸ਼ ਨੂੰ ਇਨ੍ਹਾਂ ਹੱਥਾਂ ਵਿਚ ਵੇਚ ਦੇਣਾ ਚਾਹੁੰਦੀ ਹੈ। 

ਇਹ ਵੀ ਪੜ੍ਹੋ: ਜਲੰਧਰ: ਪਿੰਡ ’ਚ ਹੋਏ ਝਗੜੇ ਦੌਰਾਨ ਪਤੀ ਨੂੰ ਛੁਡਾਉਣਾ ਪਤਨੀ ਨੂੰ ਪਿਆ ਮਹਿੰਗਾ, ਮਿਲੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਅਸਲ ਵਿੱਚ ਮੌਕੇ ਦੀ ਸਰਕਾਰ ਪਹਿਲੇ ਕਾਨੂੰਨ ਰਾਹੀਂ ਫਸਲ ਦੀ ਸਰਕਾਰੀ ਖ਼ਰੀਦ ਬੰਦ ਕਰਨ ਜਾ ਰਹੀਆਂ ਹਨ, ਦੂਜਾ ਕਾਨੂੰਨ ਰਾਹੀਂ ਠੇਕਾ ਨੀਤੀ ਸ਼ੁਰੂ ਕਰ ਰਹੀਆਂ ਹਨ ਅਤੇ ਤੀਜਾ ਕਾਨੂੰਨ ਜ਼ਰੂਰੀ ਵਸਤਾਂ ਨੂੰ ਸਟੋਰ ਕਰਨਾ ਦੱਸਦਾ ਹੈ ਕਿ ਕਾਰਪੋਰੇਟ ਘਰਾਣੇ ਅਨਾਜ, ਫਲਾਂ, ਸਬਜ਼ੀਆਂ ਆਦਿ ਨੂੰ ਆਪਣੇ ਕਬਜ਼ੇ ਹੇਠ ਜਮ੍ਹਾਂ ਕਰਨਗੀਆਂ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਕਾਨੂੰਨ ਇਹ ਦੱਸ ਰਹੇ ਹਨ ਕਿ ਕਿਸਾਨਾਂ ਦੀ ਜ਼ਮੀਨ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇ ਦਿੱਤੀ ਜਾਵੇਗੀ ਅਤੇ ਕਿਸਾਨੀ ਨੂੰ ਪੂਰਨ ਤੌਰ 'ਤੇ ਤਬਾਹ ਕਰ ਦਿੱਤਾ ਜਾਵੇਗਾ ਪਰ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਨੂੰ ਜਾਣ ਚੁੱਕੇ ਹਨ ਅਤੇ ਹੁਣ ਦੇਸ਼ ਦਾ ਹਰ ਵਰਗ ਵੀ ਜਾਗਰੂਕ ਹੋ ਚੁੱਕਾ ਹੈ ਅਤੇ ਕਿਸਾਨਾਂ ਦੇ ਇਸ ਸੰਘਰਸ਼ ਨੂੰ ਪੂਰਨ ਸਮਰਥਨ ਦੇ ਰਿਹਾ ਹੈ। 

ਇਹ ਵੀ ਪੜ੍ਹੋ: ਮਜੀਠੀਆ ਦੇ ਕੈਪਟਨ ’ਤੇ ਵੱਡੇ ਇਲਜ਼ਾਮ, ਕਿਹਾ-ਕੁਰਸੀ ਨੂੰ ਬਚਾਉਣ ਲਈ ਬਾਦਲ ਸਾਬ੍ਹ ਨੂੰ ਕਰਵਾਉਣਗੇ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਹਰ ਹਾਲਤ ਵਿੱਚ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਇਸ ਦੇ ਭਿਆਨਕ ਨਤੀਜੇ ਭੁਗਤਣ ਲਈ ਤਿਆਰ ਰਹੇ। ਇਸ ਮੌਕੇ ਹਰਭਜਨ ਸਿੰਘ, ਗੁਰਬਾਜ ਸਿੰਘ, ਜਰਨੈਲ ਸਿੰਘ, ਸੇਵਾ ਸਿੰਘ, ਖੁਸਵੰਤ ਸਿੰਘ ਬਡਿਆਲ, ਦਾਰਾ ਸਿੰਘ, ਮਹਿੰਦਰ ਸਿੰਘ, ਪਰਮਿੰਦਰ ਸਿੰਘ, ਸੁਖਵਿੰਦਰ ਸਿੰਘ ਡਿਪਲ,ਬਲਦੇਵ ਸਿੰਘ, ਸੰਤੋਖ ਸਿੰਘ, ਰਾਮ ਸਿੰਘ ,ਮਝੈਲ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਇਹ ਵੀ ਪੜ੍ਹੋ: 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਤਰੁਣ ਚੁੱਘ ਨੇ ਮੰਗਿਆ ਮਨਪ੍ਰੀਤ ਬਾਦਲ ਦਾ ਅਸਤੀਫ਼ਾ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News