ਮਾਨਗੜ੍ਹ ਟੋਲ ਪਲਾਜ਼ਾ ‘ਤੇ ਧਰਨੇ ਦੌਰਾਨ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ

03/22/2021 7:17:54 PM

ਗੜ੍ਹਦੀਵਾਲਾ (ਭੱਟੀ)- ਮਾਨਗੜ੍ਹ ਟੋਲ ਪਲਾਜ਼ਾ ‘ਤੇ ਸੰਯੁਕਤ ਕਿਸਾਨ ਮੋਰਚਾ ਦੇ ਵੱਲੋਂ ਦਿੱਤੇ ਗਏ ਚੱਕਾ ਜਾਮ ਦੇ ਸੱਦੇ ‘ਤੇ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 166ਵੇਂ ਦਿਨ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ। 

ਇਹ ਵੀ ਪੜ੍ਹੋ : ਲੁਧਿਆਣਾ ਤੋਂ ਵੱਡੀ ਖ਼ਬਰ, ਭਾਜਪਾ ਆਗੂ ਦੇ ਸੁਰੱਖਿਆ ਕਰਮਚਾਰੀ ਦੀ ਗੋਲੀ ਲੱਗਣ ਨਾਲ ਮੌਤ

ਇਸ ਮੌਕੇ ਸੁਖਦੇਵ ਸਿੰਘ ਮਾਗਾ, ਦਵਿੰਦਰ ਸਿੰਘ ਚੌਹਕਾ, ਮਨਜੀਤ ਸਿੰਘ ਖਾਨਪੁਰ, ਡਾ ਮੋਹਨ ਸਿੰਘ ਮੱਲ੍ਹੀ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਨਾਜਾਇਜ਼ ਬੰਦ ਕੀਤਾ ਹੈ, ਇਸ ਪਿੱਛੇ ਇਹ ਗੱਲ ਸਾਬਤ ਹੁੰਦੀ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਹਿਤੈਸ਼ੀ ਨਹੀਂ ਬਲਕਿ ਕਿਸਾਨ ਵਿਰੋਧੀ ਹੈ ਅਤੇ ਜੋ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਕਿਸਾਨਾਂ ਤੇ ਜ਼ਬਰਦਸਤੀ ਥੋਪਣ ਦੀ ਕੋਸਕਿਰ ਰਹੀ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਸ਼ਾਮਚੁਰਾਸੀ ’ਚ ਦਹਿਸ਼ਤਗਰਦਾਂ ਨੇ ਚਲਾਈਆਂ ਗੋਲੀਆਂ, ਸਹਿਮੇ ਲੋਕ

ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ„ ਇਕਜੁੱਟ ਹੋ ਕੇ„ ਦਿੱਲੀ ਵਿਖੇ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਿਹਾ ਹੈ, ਉਨ੍ਹਾਂ ਦੇ ਨਾਲ ਹੁਣ ਦੇਸ਼ ਦਾ ਹਰ ਵਰਗ ਜੁਡ਼ ਚੁੱਕਾ ਹੈ ਅਤੇ ਦਿੱਲੀ ਵਿਖੇ ਮੋਢੇ ਨਾਲ ਮੋਢਾ ਜੋੜ ਕੇ ਕਿਸਾਨੀ ਸੰਘਰਸ਼ ਨੂੰ ਆਪਣਾ ਪੂਰਨ ਸਮਰਥਨ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਇਹ„ਸੰਘਰਸ਼ ਕੇਵਲ ਕਿਸਾਨਾਂ ਦਾ ਨਹੀਂ ਸਗੋਂ ਹਰ ਵਰਗ ਦਾ ਹੋ ਚੁੱਕਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ ਕੇਂਦਰ ਦੀ ਮੋਦੀ ਸਰਕਾਰ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਤਾਂ ਇਸ ਸੰਘਰਸ਼ ਨੂੰ ਵੱਡੇ ਪੱਧਰ ਉਤੇ ਉਲੀਕੇ ਕੇਂਦਰ ਸਰਕਾਰ ਦੀਆਂ ਜਡ਼੍ਹਾਂ ਹਿਲਾ ਕੇ ਰੱਖ ਦਿੱਤੀਆਂ ਜਾਣਗੀਆਂ। 

ਇਹ ਵੀ ਪੜ੍ਹੋ : ਰੁੱਖਾਂ ਨੂੰ ਬਚਾਉਣ ਲਈ ਇਹ ਸਿੱਖ ਨੌਜਵਾਨ ਸੜਕਾਂ ’ਤੇ ਖੜ੍ਹ ਕੇ ਇੰਝ ਦੇ ਰਿਹੈ ਕੁਝ ਵੱਖਰਾ ਸੰਦੇਸ਼

ਇਸ ਮੌਕੇ ਜਤਿੰਦਰ ਸਿੰਘ ਸੱਗਲਾ, ਰਣਜੀਤ ਸਿੰਘ, ਨੰਬਰਦਾਰ ਸੁਖਵੀਰ ਸਿੰਘ ਭਾਨਾ,ਪੰਜਾਬ ਸਿੰਘ, ਹਰਭਜਨ ਸਿੰਘ, ਕੇਵਲ ਸਿੰਘ, ਤਰਸੇਮ ਸਿੰਘ, ਮਾਸਟਰ ਸਵਰਨ ਸਿੰਘ, ਸੁਰਿੰਦਰ ਸਿੰਘ, ਗੁਰਬਾਜ ਸਿੰਘ, ਹਰਦੀਪ ਸਿੰਘ, ਜਥੇਦਾਰ ਹਰਪਾਲ ਸਿੰਘ, ਜੀਤ ਸਿੰਘ, ਦਾਰਾ ਸਿੰਘ, ਬਲਦੇਵ ਸਿੰਘ,ਰਾਜਿੰਦਰ ਸਿੰਘ, ਹਰਜਿੰਦਰ ਸਿੰਘ, ਬਲਵੀਰ ਸਿੰਘ, ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ ,ਜਰਨੈਲ ਸਿੰਘ, ਸੇਵਾ ਸਿੰਘ ਆਦਿ ਸਮੇਤ ਇਲਾਕੇ ਦੇ ਕਿਸਾਨ ਹਾਜ਼ਰ ਸਨ।

shivani attri

This news is Content Editor shivani attri