ਟੋਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨਾਂ ਵੱਲੋਂ ਧਰਨੇ ਦੇ 295ਵੇਂ ਦਿਨ ਵੀ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

07/29/2021 4:52:55 PM

ਗੜ੍ਹਦੀਵਾਲਾ (ਜਤਿੰਦਰ)- ਅੱਜ ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਮੈਂਬਰ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਿਹਾ 295ਵੇਂ ਦਿਨ ਦਾਖ਼ਲ ਹੋ ਗਿਆ ਹੈ। ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ। ਇਸ ਮੌਕੇ ਹਰਜੀਤ ਸਿੰਘ ਮਿਰਜਾਪੁਰ, ਜਤਿੰਦਰ ਸਿੰਘ ਸੱਗਲਾ, ਮਾਸਟਰ ਗੁਰਚਰਨ ਸਿੰਘ ਕਾਲਰਾਂ, ਗੁਰਬਾਜ ਸਿੰਘ ਆਦਿ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਵੱਲੋਂ ਲਿਆਂਦੇ ਖੇਤੀ ਸਬੰਧੀ ਤਿੰਨੇ ਕਾਲੇ ਕਾਨੂੰਨ ਜਿੱਥੇ ਖੇਤੀ ਦੇ ਧੰਦੇ ਨੂੰ ਤਬਾਹ ਕਰਕੇ ਰੱਖ ਦੇਣਗੇ, ਉੱਥੇ ਹੀ ਹਰ ਵਰਗ ਦਾ ਆਉਣ ਵਾਲੇ ਸਮੇਂ ਵਿੱਚ ਜਿਉਣਾ ਦੁਸ਼ਵਾਰ ਹੋ ਜਾਵੇਗਾ ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਪੂੰਜੀ ਪਤੀਆਂ ਦੀ ਸ਼ਹਿ 'ਤੇ ਦੇਸ਼ ਨੂੰ ਇਨ੍ਹਾਂ ਹੱਥਾਂ ਵਿਚ ਵੇਚ ਦੇਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਨਵਜੋਤ ਸਿੱਧੂ ਨੇ ਘੇਰੇ ਬਾਦਲ ਤੇ ਮਜੀਠੀਆ, ਸਾਧੇ ਤਿੱਖੇ ਨਿਸ਼ਾਨੇ (ਵੀਡੀਓ)

ਉਨ੍ਹਾਂ ਕਿਹਾ ਕਿ ਅਸਲ ਵਿੱਚ ਮੌਕੇ ਦੀ ਸਰਕਾਰ ਪਹਿਲੇ ਕਾਨੂੰਨ ਰਾਹੀਂ ਫ਼ਸਲ ਦੀ ਸਰਕਾਰੀ ਖ਼ਰੀਦ ਬੰਦ ਕਰਨ ਜਾ ਰਹੀਆਂ ਹਨ, ਦੂਜਾ ਕਾਨੂੰਨ ਰਾਹੀਂ ਠੇਕਾ ਨੀਤੀ ਸ਼ੁਰੂ ਕਰ ਰਹੀਆਂ ਹਨ ਅਤੇ ਤੀਜਾ ਕਾਨੂੰਨ ਜ਼ਰੂਰੀ ਵਸਤਾਂ ਨੂੰ ਸਟੋਰ ਕਰਨਾ ਦੱਸਦਾ ਹੈ ਕਿ ਕਾਰਪੋਰੇਟ ਘਰਾਣੇ ਅਨਾਜ, ਫਲਾਂ, ਸਬਜ਼ੀਆਂ ਆਦਿ ਨੂੰ ਆਪਣੇ ਕਬਜ਼ੇ ਹੇਠ ਜਮ੍ਹਾਂ ਕਰਨਗੀਆਂ।ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਕਾਨੂੰਨ ਇਹ ਦੱਸ ਰਹੇ ਹਨ ਕਿ ਕਿਸਾਨਾਂ ਦੀ ਜ਼ਮੀਨ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇ ਦਿੱਤੀ ਜਾਵੇਗੀ ਅਤੇ ਕਿਸਾਨੀ ਨੂੰ ਪੂਰਨ ਤੌਰ ਤੇ ਤਬਾਹ ਕਰ ਦਿੱਤਾ ਜਾਵੇਗਾ ਪਰ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਨੂੰ ਜਾਣ ਚੁੱਕੇ ਹਨ ਅਤੇ ਹੁਣ ਦੇਸ਼ ਦਾ ਹਰ ਵਰਗ ਵੀ ਜਾਗਰੂਕ ਹੋ ਚੁੱਕਾ ਹੈ ਅਤੇ ਕਿਸਾਨਾਂ ਦੇ ਇਸ ਸੰਘਰਸ਼ ਨੂੰ ਪੂਰਨ ਸਮਰਥਨ ਦੇ ਰਿਹਾ ਹੈ। 

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਨਵਜੋਤ ਸਿੱਧੂ ਦੇ ਬੇਬਾਕ ਬੋਲ, ਖੇਤੀ ਕਾਨੂੰਨਾਂ ਸਣੇ ਕਈ ਮੁੱਦਿਆਂ 'ਤੇ ਕੀਤੀ ਖੁੱਲ੍ਹ ਕੇ ਚਰਚਾ

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਹਰ ਹਾਲਤ ਵਿੱਚ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਇਸ ਦੇ ਭਿਆਨਕ ਨਤੀਜੇ ਭੁਗਤਣ ਲਈ ਤਿਆਰ ਰਹੇ। ਇਸ ਮੌਕੇ ਮਲਕੀਤ ਸਿੰਘ ਕਾਲਰਾ, ਕੇਵਲ ਸਿੰਘ, ਦਾਰਾ ਸਿੰਘ, ਸਤਨਾਮ ਸਿੰਘ, ਜਰਨੈਲ ਸਿੰਘ, ਪਟਵਾਰੀ ਜਗਤਾਰ ਸਿੰਘ, ਰਣਜੀਤ ਸਿੰਘ, ਹਰਦੀਪ ਸਿੰਘ, ਸੇਵਾ ਸਿੰਘ,ਕੁਲਵੰਤ ਸਿੰਘ, ਬਲਵਿੰਦਰ ਸਿੰਘ, ਦਲਵੀਰ ਸਿੰਘ,ਨੰਬਰਦਾਰ ਸੁਖਬੀਰ ਸਿੰਘ, ਤਰਸੇਮ ਸਿੰਘ, ਬਲਵੀਰ ਸਿੰਘ, ਪਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਨਵਜੋਤ ਸਿੰਘ ਸਿੱਧੂ, ਬੇਕਾਬੂ ਹੋਈ ਭੀੜ ਨੇ ਤੋੜਿਆ ਕਾਂਗਰਸ ਭਵਨ ਦਾ ਦਰਵਾਜ਼ਾ (ਤਸਵੀਰਾਂ)

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News