ਟੋਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨਾਂ ਵੱਲੋਂ 250ਵੇਂ ਦਿਨ ਵੀ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

06/14/2021 3:54:47 PM

ਗੜ੍ਹਦੀਵਾਲਾ (ਜਤਿੰਦਰ)- ਮਾਨਗੜ੍ਹ ਟੋਲ ਪਲਾਜ਼ਾ ਉਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤਾ ਜਾ ਰਿਹਾ 250ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਇਸ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਉਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਮਾਹਲ, ਜਤਿੰਦਰ ਸਿੰਘ ਸੱਗਲਾ, ਹਰਵਿੰਦਰ ਸਿੰਘ ਥੇਦਾ, ਮਨਦੀਪ ਸਿੰਘ ਭਾਨਾ, ਮਾਸਟਰ ਗੁਰਚਰਨ ਸਿੰਘ ਕਾਲਰਾਂ ਆਦਿ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਅੰਦਰ ਤਾਨਾਸ਼ਾਹੀ ਰਵੱਈਆ ਵਰਤ ਰਹੀ ਹੈ, ਜਿਸ ਦੀ ਪੂਰੀ ਦੁਨੀਆਂ ਅੰਦਰ ਵਿਰੋਧਤਾ ਹੋ ਰਹੀ ਹੈ।

ਇਹ ਵੀ ਪੜ੍ਹੋ: ਆਸਾਮ-ਚੀਨ ਬਾਰਡਰ ’ਤੇ ਡਿਊਟੀ ਦੌਰਾਨ ਨੂਰਪੁਰਬੇਦੀ ਦੇ ਨੌਜਵਾਨ ਸੈਨਿਕ ਦੀ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ

ਉਨ੍ਹਾਂ ਕਿਹਾ ਕਿ ਭਾਰਤੀ ਮੋਦੀ ਹਕੂਮਤ ਕਾਰਪੋਰੇਟ ਪਰਿਵਾਰਾਂ ਨੂੰ ਖ਼ੁਸ਼ ਕਰਨ ਲਈ ਭਾਰਤ ਦੇ ਕਿਰਤੀ ਲੋਕਾਂ ਦਾ ਗਲਾ ਘੁੱਟਣ ਲਈ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲਾਗੂ ਰੱਖਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ ਅਤੇ ਕਿਸਾਨੀ ਸੰਘਰਸ਼ ਨੂੰ ਕੁਚਲਣ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਇਸ ਸੰਘਰਸ਼ ਨੂੰ ਕਦੇ ਖ਼ਾਲਿਸਤਾਨੀ,ਕਦੇ ਮਾਓਵਾਦੀ ਤੇ ਕਦੇ ਵੱਖਵਾਦੀ ਕਹਿ ਕੇ ਇਸ ਸੰਘਰਸ਼ ਨੂੰ ਅਸਫ਼ਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨ ਸ਼ਾਂਤਮਈ ਢੰਗ ਨਾਲ ਬੈਠੇ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਵਾਰ-ਵਾਰ ਬੇਤੁਕੇ ਬਿਆਨਾਂ ਰਾਹੀਂ ਕਿਸਾਨਾਂ ਨੂੰ ਉਕਸਾਉਣ ਦੇ ਯਤਨ ਕਰ ਰਹੀ ਹੈ। 

ਇਹ ਵੀ ਪੜ੍ਹੋ: ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਜਵਾਨ ਪੁੱਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਏਕੇ ਨੇ ਮੋਦੀ ਸਰਕਾਰ ਦੀਆਂ ਚਾਲਾਂ ਨੂੰ ਫੇਲ੍ਹ ਕਰਕੇ ਇਸ ਕਿਸਾਨੀ ਸੰਘਰਸ਼ ਨੂੰ ਵਿਸ਼ਵ ਪੱਧਰੀ ਬਣਾ ਦਿੱਤਾ, ਜਿਸ ਕਾਰਨ ਅੱਜ ਅੰਤਰਰਾਸ਼ਟਰੀ ਪੱਧਰ ਉਤੇ ਵੀ ਕਿਸਾਨੀ ਸੰਘਰਸ਼ ਨੂੰ ਪੂਰਨ ਸਮਰਥਨ ਮਿਲ ਰਿਹਾ ਹੈ।ਇਸ ਮੌਕੇ ਕਿਸਾਨਾਂ ਨੇ ਇਕ ਸੁਰ ਵਿਚ ਕਿਹਾ ਕਿ ਕੇਂਦਰ ਵੱਲੋਂ ਬਣਾਏ ਤਿੰਨੇ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਇਸੇ ਤਰ੍ਹਾਂ ਚਲਦਾ ਰਹੇਗਾ ਅਤੇ ਆਪਸੀ ਏਕਾ ਵਿਖਾ ਕੇ ਅਸੀਂ ਮੋਦੀ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕਰ ਦੇਵਾਂਗੇ। ਇਸ ਮੌਕੇ ਗੁਰਬਾਜ ਸਿੰਘ, ਬਲਵਿੰਦਰ ਸਿੰਘ, ਨੰਬਰਦਾਰ ਸੁਖਵੀਰ ਸਿੰਘ ਭਾਨਾ, ਗੁਰਮੀਤ ਸਿੰਘ ਜੀਆ ਸਹੋਤਾ, ਸਤਨਾਮ ਸਿੰਘ, ਮੱਖਣ ਸਿੰਘ, ਹਰਭਜਨ ਸਿੰਘ, ਬਲਵੀਰ ਸਿੰਘ, ਬਲਵਿੰਦਰ ਸਿੰਘ, ਪਰਮਿੰਦਰ ਸਿੰਘ, ਰਣਜੀਤ ਸਿੰਘ, ਪੰਜਾਬ ਸਿੰਘ, ਅਮਰਦੀਪ ਸਿੰਘ, ਅਜੈਬ ਸਿੰਘ ਪੰਨਵਾ, ਰਾਮ ਸਿੰਘ, ਜਗਜੀਤ ਸਿੰਘ, ਡਾ ਮੋਹਨ ਸਿੰਘ ਮੱਲ੍ਹੀ, ਹਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਇਹ ਵੀ ਪੜ੍ਹੋ: ਫਿਲੌਰ ਸੀਟ ਅਕਾਲੀ ਦਲ ਦੇ ਖਾਤੇ ’ਚ ਜਾਣ ਨਾਲ ਬਸਪਾ ਵਰਕਰਾਂ ’ਚ ਬਗਾਵਤ ਦੀਆਂ ਸੁਰਾਂ ਉੱਠਣੀਆਂ ਸ਼ੁਰੂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News