ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਤਿਵਾੜੀ

01/08/2021 5:43:26 PM

ਨਵਾਂਸ਼ਹਿਰ, ਬਲਾਚੌਰ (ਤ੍ਰਿਪਾਠੀ, ਮਨੋਰੰਜਨ, ਕਟਾਰੀਆ, ਬ੍ਰਹਮਪੁਰੀ)— ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਮਨੀਸ਼ ਤਿਵਾੜੀ ਨੇ ਅੱਜ ਹਲਕਾ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਪਵਨ ਦੀਵਾਨ ਅਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ’ਚ ਬਲਾਚੌਰ ਬਲਾਕ ਦੇ ਵੱਖ-ਵੱਖ ਪਿੰਡਾਂ ’ਚ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਅਤੇ ਗ੍ਰਾਂਟਾਂ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ : ਕਪੂਰਥਲਾ ਜੇਲ੍ਹ ਸੁਰਖੀਆਂ ’ਚ, ਸਿਮ ਸਪਲਾਈ ਕਰਨ ਵਾਲਿਆਂ ਨੇ ਕੀਤੇ ਵੱਡੇ ਖ਼ੁਲਾਸੇ

ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕਿਸਾਨਾਂ ਪ੍ਰਤੀ ਕੇਂਦਰ ਸਰਕਾਰ ਦੇ ਗੈਰਾਂ ਵਾਲੇ ਅਤੇ ਅਡ਼ੀਅਲ ਵਤੀਰੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਤਿਵਾਡ਼ੀ ਨੇ ਕਿਹਾ ਕਿ ਕੇਂਦਰ ਦੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦਾ ਅੰਨਦਾਤਾ ਇਸ ਹੱਢ ਚੀਰਵੀਂ ਠੰਢ ’ਚ ਲੰਮੇ ਸਮੇਂ ਤੋਂ ਸਡ਼ਕਾਂ ’ਤੇ ਰਾਤਾਂ ਗੁਜ਼ਾਰ ਰਿਹਾ ਹੈ ਪਰ ਕੇਂਦਰ ਸਰਕਾਰ ’ਤੇ ਕੋਈ ਅਸਰ ਨਹੀਂ ਹੋ ਰਿਹਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ’ਚ ਖੜ੍ਹੀ ਹੈ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਹਰੇਕ ਪੱਧਰ ’ਤੇ ਲੜਾਈ ਲੜੀ ਜਾਵੇਗੀ। ਇਸ ਦੌਰਾਨ ਉਨ੍ਹਾਂ ਬਲਾਕ ਦੇ ਤਿੰਨ ਪਿੰਡਾਂ ’ਚ 27 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕਰਨ ਤੋਂ ਇਲਾਵਾ ਉਨ੍ਹਾਂ ਨੂੰ 33 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਸੌਂਪੇ। ਇਸ ਦੌਰਾਨ ਉਨ੍ਹਾਂ ਪਿੰਡ ਬਣਾਂ ’ਚ 9.10 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਪੰਚਾਇਤ ਨੂੰ 16.60 ਲੱਖ ਦੀ ਗ੍ਰਾਂਟ ਦਾ ਚੈੱਕ ਸੌਂਪਿਆ।

ਇਹ ਵੀ ਪੜ੍ਹੋ :  ਟਰੈਕਟਰ ਮਾਰਚ ’ਤੇ ਨਵਜੋਤ ਸਿੱਧੂ ਦਾ ਟਵੀਟ, ਨਿਸ਼ਾਨੇ ’ਤੇ ਲਈ ਕੇਂਦਰ ਸਰਕਾਰ

ਇਸੇ ਤਰ੍ਹਾਂ ਪਿੰਡ ਸੁੱਧਾ ਮਾਜਰਾ ਵਿਚ 8.72 ਲੱਖ ਰੁਪਂਏ ਦੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕਰਦਿਆਂ 12.79 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਬੀਡ਼ ਕਾਠਗਡ਼੍ਹ ਵਿਖੇ 9.80 ਲੱਖ ਰੁਪਏ ਦੇ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖੇ ਅਤੇ ਪੰਚਾਇਤ ਨੂੰ 3.68 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ। ਉਨ੍ਹਾਂ ਇਸ ਮੌਕੇ ਤਾਕੀਦ ਕੀਤੀ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਗਈਆਂ ਗ੍ਰਾਂਟਾਂ ਨੂੰ ਹਦਾਇਤਾਂ ਅਨੁਸਾਰ ਸੁਚੱਜੇ ਢੰਗ ਨਾਲ ਖ਼ਰਚ ਕਰਕੇ ਇਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਲਦ ਜਮ੍ਹਾਂ ਕਰਵਾਏ ਜਾਣ ਤਾਂ ਜੋ ਹੋਰ ਗ੍ਰਾਂਟਾਂ ਦਾ ਪ੍ਰਬੰਧ ਕੀਤਾ ਜਾ ਸਕੇ।

ਇਸ ਮੌਕੇ ਏ. ਡੀ. ਸੀ. ਅਮਰਦੀਪ ਸਿੰਘ ਬੈੈਂਸ, ਐੱਸ. ਡੀ. ਐੱਮ. ਬਲਾਚੌਰ ਦੀਪਕ ਰੁਹੇਲਾ, ਡੀ. ਡੀ. ਪੀ. ਓ. ਦਵਿੰਦਰ ਸ਼ਰਮਾ, ਹਰਜੀਤ ਜਾਡਲੀ, ਧਰਮਪਾਲ, ਸਰਪੰਚ ਵਾਸਦੇਵ, ਸਰਪੰਚ ਮਦਨ ਲਾਲ ਹਕਲਾ, ਸਰਪੰਚ ਗੁਰਦੇਵ ਸਿੰਘ, ਵਿਜੇ ਚੇਚੀ, ਅਸ਼ੋਕ ਟੌਂਸਾ, ਰਾਜ ਕੁਮਾਰ, ਸੁਰਿੰਦਰ ਸ਼ਿੰਦਾ, ਦੇਸ ਰਾਜ ਹਕਲਾ, ਮਲਕੀਤ ਸਿੰਘ ਨੰਬਰਦਾਰ, ਜਤਿੰਦਰ ਸਿੰਘ, ਸੰਦੀਪ ਭਾਟੀਆ, ਰਜਿੰਦਰ ਸਿੰਘ ਸ਼ਿੰਦੀ, ਵਿਜੇ ਰਾਣਾ ਅਤੇ ਸਬੰਧਤ ਇਲਾਕਿਆਂ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ :  ਸੁਖਬੀਰ ਨੇ ਘੇਰੀ ਕਾਂਗਰਸ, ਕਿਹਾ-ਪੰਜਾਬ ਦੀ ਜਨਤਾ ਨਾਲ ਕੈਪਟਨ ਕਰ ਰਹੇ ਨੇ ਗੱਦਾਰੀ


shivani attri

Content Editor

Related News