ਪਿੰਡਾਂ ਦੇ ਸਰਬਪੱਖੀ ਵਿਕਾਸ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਮਨੀਸ਼ ਤਿਵਾੜੀ

1/21/2021 5:47:33 PM

ਨਵਾਂਸ਼ਹਿਰ (ਤ੍ਰਿਪਾਠੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾਡ਼ੀ ਨੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਪੰਜਾਬ ਲਾਰਜ ਸਕੇਲ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦੀ ਮੌਜੂਦਗੀ ਵਿਚ ਨਵਾਂਸ਼ਹਿਰ ਬਲਾਕ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵਿਚ ਵਿਕਾਸ ਕਾਰਜਾਂ ਲਈ 2.15 ਕਰੋਡ਼ ਰੁਪਏ ਦੀਆਂ ਗ੍ਰਾਂਟਾਂ ਦੇ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। 

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਕੁੜੀ ਦੇ ਘਰ ਦੇ ਬਾਹਰ ਨੌਜਵਾਨ ਨੇ ਖ਼ੁਦ ਨੂੰ ਲਾਈ ਅੱਗ, ਹੋਈ ਮੌਤ
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ ਵਿਚ ਪਾਰਕਾਂ, ਸਡ਼ਕਾਂ, ਗਲੀਆਂ, ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਜਲ ਸਪਲਾਈ, ਸਟਰੀਟ ਲਾਈਟਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਦਿਆਂ ਉਨ੍ਹਾਂ ਵਿਚ ਸ਼ਹਿਰਾਂ ਦੇ ਬਰਾਬਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨਾਂ ਗ੍ਰਾਮ ਪੰਚਾਇਤ ਦਿਲਾਵਰਪੁਰ ਵਿਚ 9.21 ਲੱਖ ਰੁਪਏ, ਕਰਿਆਮ ਚ 40.89 ਲੱਖ ਰੁਪਏ, ਕਾਹਮਾ ਚ 56.48, ਨੌਰਾ ਚ 58.25 ਲੱਖ ਰੁਪਏ, ਸੋਨਾ ਚ 30.68 ਲੱਖ ਰੁਪਏ ਅਤੇ ਸਹਾਬਪੁਰ ਚ 19.89 ਲੱਖ ਰੁਪਏ ਦੀਆਂ ਗਾਂਟਾਂ ਦੇ ਕੰਮ ਸ਼ੁਰੂ ਕਰਵਾਏ। ਉਨ੍ਹਾਂ ਤਾਕੀਦ ਕੀਤੀ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਗਈਆਂ ਗ੍ਰਾਂਟਾਂ ਦੀ ਵਰਤੋਂ ਸੁਚੱਜੇ ਢੰਗ ਨਾਲ ਕੀਤੀ ਜਾਵੇ ਅਤੇ ਇਨਾਂ ਦੇ ਵਰਤੋਂ ਸਰਟੀਫਿਕੇਟ ਜਲਦ ਭੇਜੇ ਜਾਣ ਤਾਂ ਜੋ ਹੋਰ ਗ੍ਰਾਂਟਾਂ ਦਾ ਪ੍ਰਬੰਧ ਕੀਤਾ ਜਾ ਸਕੇ। 

ਇਹ ਵੀ ਪੜ੍ਹੋ : ਪੇਂਡੂ ਵਿਕਾਸ ਫੰਡ ’ਚ ਕਟੌਤੀ ਕਰਕੇ ਪੰਜਾਬੀਆਂ ਨਾਲ ਧੱਕਾ ਕਰ ਰਹੀ ਹੈ ਮੋਦੀ ਸਰਕਾਰ : ਭਗਵੰਤ ਮਾਨ

ਇਸ ਦੌਰਾਨ ਵਿਧਾਇਕ ਅੰਗਦ ਸੈਣੀ ਨੇ ਐੱਮ. ਪੀ ਤਿਵਾੜੀ ਦਾ ਧੰਨਵਾਦ ਪ੍ਰਗਟਾਇਆ, ਜਿਨ੍ਹਾਂ ਵੱਲੋਂ ਲਗਾਤਾਰ ਹਲਕੇ ਦੇ ਵਿਕਾਸ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲਾ ਪ੍ਰੀਸ਼ਦ ਦੇ ਚੇਅਰਪਰਸਨ ਹਰਮੇਸ਼ ਕੌਰ, ਬੀ. ਡੀ. ਪੀ. ਓ ਰਾਜੇਸ਼ ਚੱਢਾ, ਬਲਾਕ ਸੰਮਤੀ ਮੈਂਬਰ ਜੋਗਿੰਦਰ ਸਿੰਘ, ਜ਼ਿਲਾ ਮਹਿਲਾ ਕਾਂਗਰਸ ਪ੍ਰਧਾਨ ਤਜਿੰਦਰ ਕੌਰ, ਸਰਪੰਚ ਹਰਵਿੰਦਰ ਸਿੰਘ ਸਿੱਧੂ, ਜਰਨੈਲ ਸਿੰਘ ਨੰਬਰਦਾਰ, ਪੰਚਾਇਤ ਸਕੱਤਰ ਮੁਖਤਿਆਰ ਸਿੰਘ, ਸਰਪੰਚ ਹਰਿੰਦਰ ਸਿੰਘ ਸੰਘਾ, ਸਰਪੰਚ ਦਿਲਬਾਗ ਸਿੰਘ, ਡਾ ਕਮਲਜੀਤ ਲਾਲ, ਸਤਨਾਮ ਸਿੰਘ ਖਾਮਾ ਅਤੇ ਸਬੰਧਤ ਪਿੰਡਾਂ ਦੇ ਮੋਹਤਬਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਇਹ ਵੀ ਪੜ੍ਹੋ :  ਕੋਰੋਨਾਕਾਲ ਦੌਰਾਨ ਕੈਨੇਡਾ ਦੇ ਕਾਲਜਾਂ ’ਚ ਭਾਰਤੀ ਵਿਦਿਆਰਥੀਆਂ ਦੇ ਡੁੱਬੇ ਕਰੋੜਾਂ ਰੁਪਏ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor shivani attri