ਕਿਸਾਨਾਂ ਦੀਆਂ ਮੰਗਾਂ ਮੰਨ ਕੇ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ ਮੋਦੀ ਸਰਕਾਰ: ਤਿਵਾੜੀ

01/28/2021 3:36:23 PM

ਕਾਠਗੜ੍ਹ (ਰਾਜੇਸ਼ ਸ਼ਰਮਾ)- ਅੱਜ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਾਠਗੜ੍ਹ ਹਲਕੇ ਦੇ ਪਿੰਡ ਬਾਗੋਵਾਲ ਅਤੇ ਜੰਡੀ ਦਾ ਦੌਰਾ ਕੀਤਾ। ਪਿੰਡ ਜੰਡੀ ਵਿਖੇ ਆਪਣੇ ਦੌਰੇ ਦੌਰਾਨ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸਰਕਾਰੀ ਮਿਡਲ ਸਮਾਰਟ ਸਕੂਲ ਜੰਡੀ ਵਿੱਚ ਬਣ ਰਹੇ ਬਰਾਂਡੇ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪਹੁੰਚੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਸੰਸਦ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਪਿੰਡ ਦੀ ਸਰਪੰਚ ਸ਼ਾਂਤੀ ਦੇਵੀ ਨੂੰ ਗਰਾਂਟ ਦਾ ਚੈੱਕ ਵੀ ਸੌਂਪਿਆ।

ਇਹ ਵੀ ਪੜ੍ਹੋ:  ਪੰਜਾਬ ਸਰਕਾਰ ’ਤੇ ਸਖ਼ਤ ਹੋਈ NGT, ਜਲਦ 50 ਕਰੋੜ ਦਾ ਜੁਰਮਾਨਾ ਜਮ੍ਹਾ ਕਰਵਾਉਣ ਦੇ ਦਿੱਤੇ ਹੁਕਮ

ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਾਂਸਦ ਮਨੀਸ਼ ਤਿਵਾੜੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੂੰ ਅਜਿਹਾ ਸੰਘਰਸ਼ ਕਰਨਾ ਪੈ ਗਿਆ ਹੈ, ਜਿਸ ਬਾਰੇ ਕਿਸੇ ਨੇ ਅਜਿਹਾ ਸੋਚਿਆ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ ਤਾਂ ਜੋ ਦੇਸ਼ ਵਿੱਚ ਅਮਨ ਸ਼ਾਂਤੀ ਕਾਇਮ ਰਹਿ ਸਕੇ ਅਤੇ ਕਿਸਾਨ ਚਿੰਤਾ ਮੁਕਤ ਹੋ ਕੇ ਆਪਣੇ ਘਰਾਂ ਨੂੰ ਵਾਪਸ ਆ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦੇਵੇਗੀ।

ਇਸ ਮੌਕੇ ਐੱਸ. ਡੀ. ਐੱਮ ਬਲਾਚੌਰ, ਬੀ. ਡੀ. ਪੀ. ਓ. ਬਲਾਚੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਨਵਾਂਸ਼ਹਿਰ, ਧਰਮਪਾਲ ਚੇਅਰਮੈਨ ਬਲਾਕ ਸੰਮਤੀ ਬਲਾਚੌਰ, ਬੀ. ਡੀ. ਪੀ. ਓ. ਕੁਲਵਿੰਦਰ ਕੌਰ ਪ੍ਰਿੰਸੀਪਲ ਸੰਤੋਸ਼ ਕੁਮਾਰੀ, ਬੀ. ਐੱਮ. ਟੀ. ਅਮਨਦੀਪ ਸਿੰਘ, ਸਟਾਫ਼ ਇੰਚਾਰਜ ਮੈਡਮ ਗੁੰਜਨ ਭੱਲਾ, ਮੈਡਮ ਬਲਜਿੰਦਰ ਕੌਰ, ਮਾਸਟਰ ਬਿਪਨ ਕੁਮਾਰ, ਸਾਬਕਾ ਸਰਪੰਚ ਓਮ ਪ੍ਰਕਾਸ਼, ਸਾਬਕਾ ਸਰਪੰਚ ਜਸਵੰਤ ਸਿੰਘ, ਰਾਮ ਲਾਲ ਭੂੰਬਲਾ, ਪਵਨ ਕੁਮਾਰ ਪੰਮਾ, ਬਲਵਿੰਦਰ ਕੁਮਾਰ ਬਾਠ, ਨੰਬਰਦਾਰ ਸੁਭਾਸ਼ ਚੰਦਰ, ਰਾਮ ਰਤਨ, ਸਮੂਹ ਮੈਂਬਰ ਪੰਚਾਇਤ ਅਤੇ ਪਿੰਡ ਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ:  ਹੁਸ਼ਿਆਰਪੁਰ ਦੇ ਇਸ ਪੰਜਾਬੀ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ ਵਿਚ ਹਾਸਲ ਕੀਤਾ ਵੱਡਾ ਅਹੁਦਾ


shivani attri

Content Editor

Related News