ਬੇਰੋਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ’ਚ ਮਾਨ ਸਰਕਾਰ ਪਹਿਲੇ ਨੰਬਰ ’ਤੇ ਰਹੀ : ਈ. ਟੀ. ਓ.
Tuesday, Feb 06, 2024 - 10:47 AM (IST)
ਜਲੰਧਰ/ਚੰਡੀਗੜ੍ਹ (ਧਵਨ)– ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਹੈ ਕਿ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿਚ ਭਗਵੰਤ ਮਾਨ ਸਰਕਾਰ ਪਹਿਲੇ ਨੰਬਰ ’ਤੇ ਰਹੀ ਹੈ, ਨਹੀਂ ਤਾਂ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਨੇ ਤਾਂ ਰੋਜ਼ਗਾਰ ਦੇਣ ਦੇ ਨਾਂ ’ਤੇ ਨੌਜਵਾਨਾਂ ਨਾਲ ਖਿਲਵਾੜ ਹੀ ਕੀਤਾ ਸੀ। ਜੰਡਿਆਲਾ ਗੁਰੂ ’ਚ ਰੋਜ਼ਗਾਰ ਕੈਂਪ ਵਿਚ ਹਿੱਸਾ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਹਰ ਕੋਨੇ ਵਿਚ ਰੋਜ਼ਗਾਰ ਮੇਲੇ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮਨੋਰਥ ਨੌਜਵਾਨਾਂ ਨੂੰ ਪ੍ਰਾਈਵੇਟ ਸੈਕਟਰਾਂ ਵਿਚ ਵੀ ਨੌਕਰੀਆਂ ਦੇਣਾ ਹੈ। ਬੇਰੋਜ਼ਗਾਰੀ ਨੂੰ ਦੂਰ ਕਰ ਕੇ ਹੀ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਰੋਕਿਆ ਜਾ ਸਕੇਗਾ।
ਇਹ ਖ਼ਬਰ ਵੀ ਪੜ੍ਹੋ - ਪ੍ਰਿਯੰਕਾ ਤੇ ਨਿਕ ਦੀ ਸ਼ਾਹੀ ਜ਼ਿੰਦਗੀ ਸਿਰਫ਼ ਦਿਖਾਵਾ, ਨਹੀਂ ਭਰ ਸਕੇ ਸਨ 166 ਕਰੋੜ ਦੇ ਘਰ ਦੀ ਕਿਸ਼ਤ
ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਂਦਿਆਂ ਹੀ ‘ਆਪ’ ਸਰਕਾਰ ਨੇ ਸਭ ਤੋਂ ਪਹਿਲਾਂ ਸਰਕਾਰੀ ਵਿਭਾਗਾਂ ਵਿਚ ਖਾਲੀ ਪਏ ਅਹੁਦੇ ਭਰਨ ਦੀ ਮੁਹਿੰਮ ਸ਼ੁਰੂ ਕੀਤੀ। ਹੁਣ ਮੁੱਖ ਮੰਤਰੀ ਵਲੋਂ ਹਰ ਮਹੀਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਰਵਾਇਤੀ ਪਾਰਟੀਆਂ ਦੇ ਮੁਕਾਬਲੇ ਰੋਜ਼ਗਾਰ ਦੇਣ ਦੇ ਮਾਮਲੇ ’ਚ ਸਭ ਤੋਂ ਅੱਗੇ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਅੰਬਾਨੀ ਪਰਿਵਾਰ 'ਚ ਵਿਆਹਾਂ ਦੀਆਂ ਤਿਆਰੀਆਂ ਸ਼ੁਰੂ, ਪ੍ਰੀ-ਵੈਡਿੰਗ ਫੰਕਸ਼ਨ 'ਚ ਆਲੀਆ-ਰਣਬੀਰ ਦਾ ਵੱਜੇਗਾ ਡੰਕਾ
ਅਕਾਲੀ ਦਲ ਜਾਂ ਭਾਜਪਾ ਜਾਂ ਫਿਰ ਕਾਂਗਰਸ ਇਸ ਮਾਮਲੇ ਵਿਚ ਕਿਤੇ ਵੀ ‘ਆਪ’ ਸਰਕਾਰ ਦਾ ਮੁਕਾਬਲਾ ਕਰਦੀ ਹੋਈ ਨਜ਼ਰ ਨਹੀਂ ਆ ਰਹੀ। ਅਸੀਂ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਜੋ ਸੱਤਾ ਵਿਚ ਆਉਂਦੇ ਹੀ ਪੂਰਾ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰ ਹੋਰ ਵਾਅਦੇ ਹੌਲੀ-ਹੌਲੀ ਪੂਰੇ ਕਰਨ ’ਚ ਲੱਗੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8