ਕਾਂਗਰਸ, ਅਕਾਲੀ ਦਲ ਤੇ ‘ਆਪ’ ਨੂੰ ਝਟਕਾ, ਕਈ ਵਰਕਰਾਂ ਨੇ ਫੜਿਆ ‘ਭਾਜਪਾ’ ਦਾ ਪੱਲਾ
Wednesday, Apr 03, 2024 - 01:29 PM (IST)
ਘਨੌਲੀ (ਬਹਾਦਰਜੀਤ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਇਲਾਕੇ ਦੇ ਦਰਜਨਾਂ ਆਗੂਆਂ ਨੇ ਇਨ੍ਹਾਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਦਾ ਪੱਲਾ ਫੜ੍ਹ ਲਿਆ। ਇਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਪਾਰਟੀ ਚਿੰਨ੍ਹ ਪਾ ਕੇ ਭਾਜਪਾ ਵਿਚ ਸ਼ਾਮਲ ਕੀਤਾ। ਇਸ ਮੌਕੇ ਭਾਜਪਾ ’ਚ ਸ਼ਾਮਲ ਹੋਣ ਵਾਲੇ ਹਰਬੰਸ ਸਿੰਘ ਦਬੁਰਜੀ, ਰਣਧੀਰ ਸਿੰਘ ਆਦਿ ਨੇ ਕਿਹਾ ਕਿ ਉਹ ਲਾਲਪੁਰਾ ਪਰਿਵਾਰ ਦੇ ਸਮਾਜ ਸੇਵੀ ਕਾਰਜਾਂ ਅਤੇ ਭਾਜਪਾ ਦੀਆਂ ਜਨ ਕਲਿਆਣਕਾਰੀ ਨੀਤੀਆਂ ਨੂੰ ਵੇਖ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਜਿਸ ਤਰ੍ਹਾਂ ਸਿੱਖਾਂ ਅਤੇ ਐੱਸ. ਸੀ. ਸਮਾਜ ਦੀ ਸੇਵਾ ਕਰ ਰਹੀ ਹੈ ਅਤੇ ਖ਼ਾਸ ਕਰਕੇ ਦੇਸ਼ ਵਿਚ ਜੋ ਅਥਾਹ ਵਿਕਾਸ ਹੋਇਆ ਹੈ, ਉਹ ਉਸ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਲਾਲਪੁਰਾ ਨੇ ਆਪਣੀ ਸੰਸਥਾ ਇਨਸਾਨੀਅਤ ਪਹਿਲਾਂ ਅਤੇ ਭਾਜਪਾ ਰਾਹੀਂ ਲੋਕਾਂ ਦੀ ਸੇਵਾ ਕੀਤੀ ਹੈ, ਉਹ ਕਾਬਲ ਏ ਤਾਰੀਫ ਹੈ। ਇਸ ਮੌਕੇ ਇਲਾਕੇ ਦੇ ਨਾਮੀ ਬਹਿਕੀ ਪਰਿਵਾਰ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਜਪਾ ਦਾ ਪੱਲਾ ਫੜਿਆ।
ਇਹ ਵੀ ਪੜ੍ਹੋ: ਦੀਨਾਨਗਰ 'ਚ ਵੱਡਾ ਹਾਦਸਾ, ਸੀਵਰੇਜ ਦੀ ਸਫ਼ਾਈ ਕਰਦੇ ਗੈਸ ਚੜ੍ਹਨ ਕਾਰਨ ਇਕ ਮਜ਼ਦੂਰ ਦੀ ਮੌਤ
ਸੁਰਿੰਦਰ ਬਹਿਕੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੰਮ ਕਰਨ ਦੀ ਸ਼ੈਲੀ ਤੋਂ ਬਹੁਤ ਪ੍ਰਭਾਵਿਤ ਸਨ। ਇਸ ਮੌਕੇ ਅਜੇਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ‘ਆਪ ਆਗੂਆਂ ਦੀ ਸ਼ਮੂਲੀਅਤ ਨਾਲ ਭਾਜਪਾ ਨੂੰ ਹੁਲਾਰਾ ਮਿਲੇਗਾ। ਇਸ ਤੋਂ ਇਲਾਵਾ ਇਲਾਕੇ ਦੇ ਮੁਸਲਿਮ ਪਰਿਵਾਰਾਂ ਨੇ ਵੀ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਦਾ ਪੱਲਾ ਫੜਿਆ ਅਤੇ ਪ੍ਰਧਾਨ ਮੰਤਰੀਨਰੇਂਦਰ ਮੋਦੀ ਦੀਆਂ ਨੀਤੀਆਂ ਪ੍ਰਤੀ ਵਚਨਬੱਧਤਾ ਪ੍ਰਗਟਾਈ।
ਇਸ ਮੌਕੇ ਹਰਬੰਸ ਸਿੰਘ ਦਬੁਰਜੀ, ਰਣਧੀਰ ਸਿੰਘ ਮੰਗਾ, ਹਰਬੰਸ ਸਿੰਘ ਫਿੱਡਿਆਂ, ਅਦਿੱਤਿਆ ਤਿਵਾੜੀ ਨੂੰਹੋਂ, ਨੋਨੀ ਨੂੰਹੋਂ, ਸੁਰਿੰਦਰ ਛਿੰਦਾ, ਹਮੀਮ ਦੁੱਲਾ, ਸਰੀਫ਼ ਅਲੀ, ਫਿਰੋਜ ਅਲੀ, ਹਰੀਫ਼ ਦੁੱਲਾ, ਭੈਪ ਅਲੀ, ਗੱਗੀ ਕਲੋਨੀ, ਸੰਜੂ ਰਤਨਪੁਰਾ, ਸੁਰਜੀਤ ਸਿੰਘ ਥਲੀ ਆਦਿ ਨੇ ਭਾਜਪਾ ਦਾ ਪੱਲਾ ਫੜਿਆ ਅਤੇ 1 ਜੂਨ ਨੂੰ ਭਾਜਪਾ ਦੇ ਹੱਕ ਵਿਚ ਨਿਤਰਨ ਦਾ ਅਹਿਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਰਲੋਚਨ ਸਿੰਘ ਮੱਡਾ, ਪ੍ਰਿੰਸ ਕੌਸ਼ਿਕ, ਸੁਰਜੀਤ ਸਿੰਘ ਡਕਾਲਾ, ਰਵਿੰਦਰ ਸਿੰਘ ਨਾਨਕਪੁਰਾ, ਵਿਨੋਦ ਸਰਮਾ, ਵਿਜੈ ਦੁਬੇ ਅੰਬੂਜਾ ਕਲੋਨੀ ਬੂਥ ਇੰਚਾਰਜ, ਜਗਦੀਸ਼ ਸਿੰਘ ਕਟਲੀ, ਗੁਰਸੇਵਕ ਸਿੰਘ ਲਾਡਲ, ਰਵਿੰਦਰ ਸਿੰਘ, ਘੱਟ ਗਿਣਤੀ ਮੋਰਚਾ ਸੁਰਜੀਤ ਸਿੰਘ, ਸਕੱਤਰ ਹਰਵਿੰਦਰ ਸਿੰਘ, ਦਰਸ਼ਨ ਸਿੰਘ ਚੰਦਪੁਰ, ਬਾਜ ਸਿੰਘ ਘਨੌਲੀ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਭਾਜਪਾ ’ਚ ਸ਼ਾਮਲ ਕਰਨ ਦਾ ਮੰਨਿਆ ਜਾ ਰਿਹੈ ਬਨਾਰਸ ਕੁਨੈਕਸ਼ਨ!
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8