ਮਕਸੂਦਾਂ ਮੰਡੀ ਨੇੜੇ ਸੀਵਰੇਜ ਵਿਚੋਂ ਲਾਸ਼ ਬਰਾਮਦ ਹੋਣ ਨਾਲ ਫੈਲੀ ਸਨਸਨੀ

03/31/2021 1:09:48 PM

ਜਲੰਧਰ (ਵਰੁਣ)- ਮਕਸੂਦਾਂ ਸਬਜ਼ੀ ਮੰਡੀ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੋਂ ਇਕ ਸੀਵਰੇਜ ਡਿਸਪੋਜ਼ਲ ਦੇ ਖੂਹ ਵਿਚੋਂ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਲੋਕਾਂ ਨੇ ਗਟਰ ਵਿਚ ਵਿਅਕਤੀ ਦਾ ਹੱਥ ਵੇਖ ਕੇ ਤੁਰੰਤ ਸਬੰਧਤ ਥਾਣੇ ਦੀ ਪੁਲਸ ਸੂਚਨਾ ਦਿੱਤੀ।

ਇਹ ਵੀ ਪੜ੍ਹੋ :  ਸ਼ੱਕੀ ਹਾਲਾਤ ’ਚ ਵਿਆਹੁਤਾ ਦਾ ਕਤਲ, ਪਰਿਵਾਰ ਨੇ ਸਹੁਰਿਆਂ ’ਤੇ ਲਾਏ ਗੰਭੀਰ ਦੋਸ਼

PunjabKesari

 ਟਿਊਬਵੈੱਲ ਚਲਾਉਣ ਵਾਲੇ ਵਿਅਕਤੀ ਨੇ ਸਭ ਤੋਂ ਪਹਿਲਾਂ ਖੂਹ ਵਿਚ ਮਨੁੱਖੀ ਹੱਥ ਵੇਖ ਕੇ ਰੌਲਾ ਪਾਇਆ, ਜਿਸ ਤੋਂ ਬਾਅਦ ਹੱਤਿਆ ਕਰਕੇ ਲਾਸ਼ ਨੂੰ ਖੂਹ ਵਿਚ ਸੁੱਟਣ ਦੀ ਅਫ਼ਵਾਹ ਫੈਲ ਗਈ। ਮੌਕੇ ’ਤੇ ਪਹੁੰਚੀ ਪੁਲਸ ਨੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਪਰ ਲਾਸ਼ ’ਤੇ ਕੋਈ ਵੀ ਸੱਟ ਦਾ ਨਿਸ਼ਾਨ ਨਹੀਂ ਮਿਲਿਆ। ਪੁਲਸ ਇਸ ਮਾਮਲੇ ਨੂੰ ਹੱਤਿਆ ਦਾ ਨਾ ਕਹਿ ਕੇ ਹਾਦਸਾ ਦੱਸ ਰਹੀ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ।

ਥਾਣਾ ਨੰਬਰ 1 ਦੇ ਮੁਖੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਬੁੱਧਵਾਰ ਨੂੰ ਸਵੇਰੇ ਲਗਭਗ 11 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮਕਸੂਦਾਂ ਮੰਡੀ ਦੇ ਪਿੱਛੇ ਸਥਿਤ ਸੀਵਰੇਜ ਡਿਸਪੋਜ਼ਲ ਦੇ ਇਕ ਖੂਹ ਵਿਚੋਂ ਲਾਸ਼ ਮਿਲੀ ਹੈ। ਪੁਲਸ ਤੁਰੰਤ ਮੌਕੇ ’ਤੇ ਪਹੁੰਚੀ। ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਗਿਆ। ਪੁਲਸ ਨੇ ਲਾਸ਼ ਦੇ ਸਿਰ, ਮੂੰਹ, ਗਲੇ ਤੇ ਪੇਟ ’ਤੇ ਪਾਣੀ ਪਾ ਕੇ ਚੈੱਕ ਕੀਤਾ ਪਰ ਕੋਈ ਵੀ ਸੱਟ ਦਾ ਨਿਸ਼ਾਨ ਨਹੀਂ ਮਿਲਿਆ। ਤਲਾਸ਼ੀ ਲੈਣ ’ਤੇ ਵਿਅਕਤੀ ਦੀ ਪੈਂਟ ਦੀ ਜੇਬ ਵਿਚੋਂ ਕੋਈ ਪਛਾਣ ਪੱਤਰ ਨਾ ਮਿਲਣ ਕਾਰਣ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲਸ ਨੇ ਆਸ-ਪਾਸ ਦੇ ਰਿਹਾਇਸ਼ੀ ਇਲਾਕਿਆਂ ਦੇ ਰਹਿਣ ਵਾਲੇ ਲੋਕਾਂ ਨੂੰ ਵੀ ਬੁਲਾ ਕੇ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਮ੍ਰਿਤਕ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਪੁਲਸ ਨੇ 72 ਘੰਟਿਆਂ ਲਈ ਲਾਸ਼ ਨੂੰ ਸਿਵਲ ਹਸਪਤਾਲ ਵਿਚ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ : ਜਲੰਧਰ ’ਚ ਫਤਿਹ ਗਰੁੱਪ ਦੀ ਦਹਿਸ਼ਤ, ਸ਼ਰੇਆਮ ਪੁਲਸ ਨੂੰ ਇੰਝ ਦਿੱਤੀ ਚੁਣੌਤੀ

ਓਧਰ ਥਾਣਾ ਨੰਬਰ 1 ਦੇ ਮੁਖੀ ਰਾਜੇਸ਼ ਸ਼ਰਮਾ ਦਾ ਕਹਿਣਾ ਹੈ ਕਿ ਮਾਮਲਾ ਹੱਤਿਆ ਦਾ ਨਹੀਂ ਹੈ ਕਿਉਂਕਿ ਮ੍ਰਿਤਕ ਦੇ ਸਰੀਰ ’ਤੇ ਅਜਿਹਾ ਕੋਈ ਸੱਟ ਦਾ ਨਿਸ਼ਾਨ ਨਹੀਂ ਮਿਲਿਆ। ਹੋ ਸਕਦਾ ਹੈ ਕਿ ਮ੍ਰਿਤਕ ਨਸ਼ੇ ਦੀ ਹਾਲਤ ਵਿਚ ਉਧਰ ਘੁੰਮ ਰਿਹਾ ਹੋਵੇ ਅਤੇ ਖੂਹ ਵਿਚ ਡਿੱਗ ਗਿਆ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਣਾਂ ਦਾ ਪਤਾ ਲੱਗ ਸਕਦਾ ਹੈ। ਪੁਲਸ ਦਾਅਵਾ ਕਰ ਰਹੀ ਹੈ ਕਿ ਮ੍ਰਿਤਕ ਵਿਅਕਤੀ 12 ਤੋਂ 14 ਘੰਟੇ ਪਹਿਲਾਂ ਖੂਹ ਵਿਚ ਡਿੱਗਿਆ ਸੀ ਕਿਉਂਕਿ ਉਸਦੀ ਲਾਸ਼ ਫੁੱਲੀ ਨਹੀਂ ਹੈ।

ਲਾਸ਼ ਮਿਲਣ ਦੇ 4 ਘੰਟੇ ਬਾਅਦ ਦਿੱਤੀ ਪੁਲਸ ਨੂੰ ਸੂਚਨਾ
ਹੈਰਾਨੀ ਦੀ ਗੱਲ ਇਹ ਹੈ ਕਿ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਲਾਸ਼ ਮਿਲਣ ਦੀ ਜਾਣਕਾਰੀ ਕਾਫੀ ਪਹਿਲਾਂ ਮਿਲ ਚੁੱਕੀ ਸੀ ਪਰ ਪੁਲਸ ਨੂੰ ਸੂਚਨਾ 4 ਘੰਟੇ ਬਾਅਦ ਦਿੱਤੀ ਗਈ। ਜਾਣਕਾਰੀ ਅਨੁਸਾਰ ਖੂਹ ਕੋਲ ਹੀ ਇਕ ਵਿਅਕਤੀ ਆਪਣੇ ਪਰਿਵਾਰ ਨਾਲ ਰਹਿੰਦਾ ਹੈ। ਇਹ ਵਿਅਕਤੀ ਉਕਤ ਸਥਾਨ ’ਤੇ ਲੱਗੇ ਟਿਊਬਵੈੱਲ ਨੂੰ ਚਲਾਉਣ ਅਤੇ ਬੰਦ ਕਰਨ ਦਾ ਕੰਮ ਕਰਦਾ ਹੈ। ਉਹ ਮੰਡੀ ਬੋਰਡ ਦਾ ਮੁਲਾਜ਼ਮ ਤਾਂ ਨਹੀਂ ਹੈ ਪਰ ਟਿਊਬਵੈੱਲ ਨੂੰ ਚਲਾਉਣ ਅਤੇ ਬੰਦ ਕਰਨ ਲਈ ਹੀ ਉਸਨੂੰ ਉਥੇ ਰਹਿਣ ਲਈ ਥਾਂ ਿਦੱਤੀ ਗਈ ਹੈ। ਇਸ ਵਿਅਕਤੀ ਨੇ ਸਭ ਤੋਂ ਪਹਿਲਾਂ ਲਾਸ਼ ਨੂੰ ਵੇਖਿਆ, ਜਿਸ ਤੋਂ ਬਾਅਦ ਉਸਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸੂਚਨਾ ਦਿੱਤੀ। ਹੈਰਾਨੀ ਦੀ ਗੱਲ ਹੈ ਕਿ ਮੰਡੀ ਬੋਰਡ ਦੇ ਅਧਿਕਾਰੀ ਨੇ 10 ਵਜੇ ਦਫਤਰ ਆਉਣ ਤੋਂ ਬਾਅਦ ਆਪਣੇ ਲੈਟਰ ਪੈਡ ’ਤੇ ਚਿੱਠੀ ਲਿਖ ਕੇ ਥਾਣਾ ਨੰਬਰ 1 ਦੀ ਪੁਲਸ ਨੂੰ ਭੇਜੀ, ਜਿਸ ਵਿਚ ਲਿਖਿਆ ਸੀ ਕਿ ਖੂਹ ਵਿਚੋਂ ਲਾਸ਼ ਮਿਲੀ ਹੈ, ਜਿਸ ਦੀ ਜਾਂਚ ਕੀਤੀ ਜਾਵੇ। ਓਧਰ ਥਾਣਾ ਨੰਬਰ 1 ਦੇ ਮੁਖੀ ਰਾਜੇਸ਼ ਸ਼ਰਮਾ ਦਾ ਕਹਿਣਾ ਹੈ ਕਿ ਇਹ ਜਾਣਕਾਰੀ ਜੇਕਰ ਤੁਰੰਤ ਫੋਨ ’ਤੇ ਦਿੱਤੀ ਜਾਂਦੀ ਤਾਂ ਉਹ ਸਮੇਂ ਸਿਰ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਸਕਦੇ ਸਨ।

ਇਹ ਵੀ ਪੜ੍ਹੋ :ਕੋਵਿਡ ਵੈਕਸੀਨ ਨਾ ਲੁਆਉਣ ਵਾਲੇ ਸਰਕਾਰੀ ਮੁਲਾਜ਼ਮਾਂ ਲਈ ਜਲੰਧਰ ਦੇ ਡੀ. ਸੀ. ਵੱਲੋਂ ਨਵੇਂ ਹੁਕਮ ਜਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News