ਵੋਟਿੰਗ ਪ੍ਰਤੀ ਜਾਗਰੂਕਤਾ ਲਈ ਮੈਰਾਥਨ ਦਾ ਆਯੋਜਨ

Sunday, Mar 31, 2019 - 05:37 PM (IST)

ਵੋਟਿੰਗ ਪ੍ਰਤੀ ਜਾਗਰੂਕਤਾ ਲਈ ਮੈਰਾਥਨ ਦਾ ਆਯੋਜਨ

ਕਪੂਰਥਲਾ (ਓਬਰਾਏ)— ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ 'ਚ ਵੋਟਿੰਗ ਦੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਦੇ ਨਾਲ ਪ੍ਰਸ਼ਾਸਨ ਵੱਲੋਂ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ 'ਚ ਹਰ ਉਮਰ ਦੇ ਲੋਕਾਂ ਨੇ ਹਿੱਸਾ ਲਿਆ। ਇਸ ਦੌਰਾਨ ਜਾਹਾ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ, ਉਥੇ ਹੀ ਬੱਚਿਆਂ ਸਣੇ ਬੁੱਢਿਆਂ ਨੇ ਮੈਰਾਦਨ 'ਚ ਹਿੱਸਾ ਲਿਆ।

PunjabKesari

ਪੁਲਸ ਅਧਿਕਾਰੀਆਂ ਨੇ ਇਸ ਮੌਕੇ ਜਿੱਥੇ ਲੋਕਾਂ ਨੂੰ ਚੰਗੀ ਸਿਹਤ ਨੂੰ ਕਾਇਮ ਰੱਖਣ ਦਾ ਸੰਦੇਸ਼ ਦਿੱਤਾ ਅਤੇ ਉਥੇ ਹੀ 2019 ਦੀਆਂ ਲੋਕ ਸਭਾ ਚੋਣਾਂ 'ਚ 100 ਫੀਸਦੀ ਵੋਟਿੰਗ ਲਈ ਪ੍ਰੇਰਿਤ ਵੀ ਕੀਤਾ ਗਿਆ।


author

shivani attri

Content Editor

Related News