ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਤੇਜਿੰਦਰ ਸਿੰਘ ਰੈਂਪੀ ਦੀ ਸੜਕ ਹਾਦਸੇ ''ਚ ਮੌਤ

Sunday, Feb 08, 2026 - 05:04 PM (IST)

ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਤੇਜਿੰਦਰ ਸਿੰਘ ਰੈਂਪੀ ਦੀ ਸੜਕ ਹਾਦਸੇ ''ਚ ਮੌਤ

ਬੇਗੋਵਾਲ (ਰਜਿੰਦਰ)- ਬੇਗੋਵਾਲ ਤੋਂ ਨਡਾਲਾ ਮੁੱਖ ਸੜਕ 'ਤੇ ਪਿੰਡ ਨੰਗਲ ਲੁਬਾਣਾ ਵਿਖੇ ਅੱਜ ਦੁਪਹਿਰ ਵੇਲੇ ਸਕੂਟਰੀ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਸੜਕ ਹਾਦਸੇ ਵਿਚ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਤੇਜਿੰਦਰ ਸਿੰਘ ਰੈਂਪੀ ਦੀ ਮੌਤ ਹੋ ਗਈ।  ਦੱਸ ਦੇਈਏ ਕਿ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਵੀ ਜ਼ਖ਼ਮੀ ਹੋਏ ਹਨ ਅਤੇ ਤੇਜਿੰਦਰ ਸਿੰਘ ਰੈਂਪੀ ਦਾ 11 ਸਾਲਾ ਪੁਤਰ ਵੀ ਹਾਦਸੇ ਵਿਚ ਜ਼ਖ਼ਮੀ ਹੋ ਗਿਆ। ਜ਼ਿਕਰਯੋਗ ਹੈ ਕਿ ਤੇਜਿੰਦਰ ਸਿੰਘ ਰੈਂਪੀ ਪਿੰਡ ਨੰਗਲ ਲੁਬਾਣਾ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: ਪੰਜਾਬ ਨੂੰ ਲੁੱਟਣ ਵਾਲੇ ਦਿੱਲੀ ਦੇ ਆਗੂਆਂ ਸਣੇ CM ਮਾਨ ਨੂੰ ਕਟਹਿਰੇ 'ਚ ਖੜ੍ਹੇ ਕਰਾਂਗੇ, ਬਾਜਵਾ ਦਾ 'ਆਪ' 'ਤੇ ਤਿੱਖਾ ਹਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


 


author

shivani attri

Content Editor

Related News