ਚੌਧਰੀ ਰਾਜਵਿੰਦਰ ਸਿੰਘ ਰਾਜਾ ਬਣੇ ਮਾਰਕੀਟ ਕਮੇਟੀ ਟਾਂਡਾ ਦੇ ਚੇਅਰਮੈਨ
Tuesday, Feb 25, 2025 - 08:12 AM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ): ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਜਾਰੀ ਕੀਤੀ ਗਈ ਮਾਰਕੀਟ ਕਮੇਟੀਆਂ ਦੀ ਸੂਚੀ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੂੰ ਟਾਂਡਾ ਉੜਮੁੜ, ਕਮਲਪ੍ਰੀਤ ਸਿੰਘ ਸੰਧੂ ਕੇ. ਪੀ. ਨੂੰ ਦਸੂਹਾ ਤੋਂ, ਜਸਪਾਲ ਚੇਚੀ ਨੂੰ ਹੁਸ਼ਿਆਰਪੁਰ ਤੋਂ ਤੇ ਬਲਦੀਪ ਸਿੰਘ ਨੂੰ ਗੜਸ਼ੰਕਰ, ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤਾ ਹੈ। ਸਾਰੀਆਂ ਹੀ ਨਿਯੁਕਤੀਆਂ ਨਾਲ ਹੁਸ਼ਿਆਰਪੁਰ ਦੇ ਆਮ ਆਦਮੀ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਡਿਪੋਰਟ ਹੋ ਕੇ ਵੀ ਨਾ ਟਲ਼ਿਆ ਪੰਜਾਬੀ ਮੁੰਡਾ, ਜੁਗਾੜ ਲਗਾ ਕੇ ਮੁੜ ਪੁੱਜਿਆ ਅਮਰੀਕਾ
ਟਾਂਡਾ ਉੜਮੁੜ ਤੋਂ ਮਾਰਕੀਟ ਕਮੇਟੀ ਟਾਂਡਾ ਦੇ ਚੇਅਰਮੈਨ ਬਣੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਸੂਹਾ ਤੋਂ ਚੇਅਰਮੈਨ ਬਣੇ ਕੇ .ਪੀ. ਸੰਧੂ ਨੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਗੜਸ਼ੰਕਰ ਤੋਂ ਚੇਅਰਮੈਨ ਬਣੇ ਬਲਦੀਪ ਸਿੰਘ ਅਤੇ ਹੁਸ਼ਿਆਰਪੁਰ ਮਾਰਕੀਟ ਕਮੇਟੀ ਦੇ ਚੇਅਰਮੈਨ ਬਣੇ ਜਸਪਾਲ ਸਿੰਘ ਚੇਤ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਪਾਰਟੀ ਵੱਲੋਂ ਸੌਂਪੀ ਗਈ ਇਸ ਸੇਵਾ ਨੂੰ ਪੂਰੀ ਜਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ। ਉਕਤ ਸਾਰੇ ਚੇਅਰਮੈਨਾਂ ਨੂੰ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਵਰਕਰਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8