ਮਾਰਕੀਟਿੰਗ ਸੋਸਾਇਟੀ ਟਾਂਡਾ ਦੀ ਚੋਣ ਦੌਰਾਨ ਉੱਡੀਆਂ ਨਿਯਮਾਂ ਦੀਆਂ ਧੱਜੀਆਂ

07/14/2020 12:57:34 PM

ਟਾਂਡਾ ਉੜਮੁੜ (ਜਸਵਿੰਦਰ)— ਕੋਵਿਡ-19 ਦੇ ਮੱਦੇਨਜ਼ਰ ਜਾਰੀ ਕੀਤੀਆਂ ਗਾਈਡ ਲਾਈਨਾਂ ਦੀਆਂ ਧੱਜੀਆਂ ਉਡਾ ਰਿਹਾ ਹੈ, ਸਰਕਾਰ ਦਾ ਸਹਿਕਾਰਤਾ ਵਿਭਾਗ। ਇਸ ਦੀ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਅੱਜ ਮਾਰਕੀਟਿੰਗ ਸੋਸਾਇਟੀ ਟਾਂਡਾ ਦੀ ਚੋਣ ਪ੍ਰਕਿਰਿਆ ਆਰੰਭ ਦਿੱਤੀ ਗਈ, ਜਿਸ ਦੇ ਚੱਲਦਿਆਂ ਕੋਰੋਨਾ ਦੌਰਾਨ ਇਸ ਚੋਣ ਪ੍ਰਕਿਰਿਆ 'ਚ ਹਿੱਸਾ ਲੈਣ ਵਾਲੇ 880 ਮੈਂਬਰਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਹੋਣਾ ਪੈ ਰਿਹਾ ਹੈ। ਮਾਰਕੀਟਿੰਗ ਸੋਸਾਇਟੀ ਦੇ ਅਧਿਕਾਰੀਆਂ ਵੱਲੋਂ ਆਪਣੇ ਦਫ਼ਤਰ ਦਾ ਦਰਵਾਜ਼ਾ ਬੰਦ ਕਰਕੇ ਪੁਲਸ ਦੇ ਪਹਿਰੇ ਹੇਠ ਮੁੱਖ ਮੰਤਰੀ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਕੇ ਇਹ ਚੋਣ ਪ੍ਰਕਿਰਿਆ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਕਰਵਾਇਆ ਕੋਰੋਨਾ ਟੈਸਟ, ਅੱਜ ਆ ਸਕਦੀ ਹੈ ਰਿਪੋਰਟ

ਦੂਜੇ ਪਾਸੇ ਇਸ ਚੋਣ ਪ੍ਰਕਿਰਿਆ ਦੌਰਾਨ ਹਿੱਸਾ ਲੈਣ ਆਏ ਮੈਂਬਰ ਜਸਵੰਤ ਸਿੰਘ ਬਿੱਟੂ ਨੇ ਕਿਹਾ ਕਿ ਕੋਵਿਡ ਦਾ ਫਾਇਦਾ ਚੁੱਕ ਕੇ ਇਕ ਪਾਸੜ ਇਹ ਚੋਣ ਕਰਵਾਈ ਜਾ ਰਹੀ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਮੈਨੂੰ ਮੈਂਬਰ ਹੋਣ ਦੇ ਬਾਵਜੂਦ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਜੋ ਕਿ ਇਸ ਸੋਸਾਇਟੀ ਦੇ ਮੈਂਬਰ ਹਨ, ਨੂੰ ਵੋਟ ਪਾਉਣ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ ਜਦਕਿ ਦੂਜੇ ਪਾਸੇ ਕੋਵਿਡ ਦੌਰਾਨ ਮੁੱਖ ਮੰਤਰੀ ਵੱਲੋਂ ਹਰ ਕਿਸਮ ਦੇ ਇਕੱਠ 'ਤੇ ਲਗਾਈ ਗਈ ਪਾਬੰਦੀ ਅਤੇ ਧਾਰਾ 144 ਦੀ ਇਸ ਚੋਣ ਦੌਰਾਨ ਕੀਤੀ ਜਾ ਰਹੀ ਉਲੰਘਣਾ ਦੇ ਮੱਦੇਨਜ਼ਰ ਜਦੋਂ ਡੀ. ਆਰ. ਹੁਸ਼ਿਆਰਪੁਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਇਸ ਸਾਰੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹੀ ਹੈ।


shivani attri

Content Editor

Related News