ਦਾਜ ਦੀ ਖ਼ਾਤਿਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ''ਤੇ ਪਤੀ ਖ਼ਿਲਾਫ਼ ਮਾਮਲਾ ਦਰਜ

Saturday, Jul 31, 2021 - 12:57 PM (IST)

ਦਾਜ ਦੀ ਖ਼ਾਤਿਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ''ਤੇ ਪਤੀ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ)- ਦਾਜ ਦੀ ਖ਼ਾਤਿਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਵਿਚ ਉਸ ਦੇ ਪਤੀ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਮਨਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਮਿਆਣੀ ਦੀ ਸ਼ਿਕਾਇਤ ਦੇ ਆਧਾਰ 'ਤੇ ਉਸ ਦੇ ਪਤੀ ਮਨਦੀਪ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਰਾਏਪੁਰ ਪੀਰ ਬਖਸ਼ (ਭੁਲੱਥ) ਦੇ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ: ਟਿਕਟਾਕ ਸਟਾਰ ਲਾਲੀ ਦਾ ਵਿਆਹ ਬਣਿਆ ਵਿਵਾਦ ਦਾ ਵਿਸ਼ਾ, 'ਜਾਗੋ' ’ਚ ਦੋਸਤਾਂ ਨੇ ਕੀਤੇ ਹਵਾਈ ਫਾਇਰ

ਆਪਣੇ ਬਿਆਨਾਂ ਵਿੱਚ ਮਨਦੀਪ ਕੌਰ ਨੇ ਦੋਸ਼ ਲਾਇਆ ਉਸ ਦੇ ਪਤੀ ਨੇ ਉਸ ਨੂੰ ਦਾਜ ਦੀ ਖ਼ਾਤਿਰ ਤੰਗ-ਪ੍ਰੇਸ਼ਾਨ ਕਰਦੇ ਹੋਏ ਕੁੱਟਮਾਰ ਕੀਤੀ। ਮਨਦੀਪ ਕੌਰ ਨੇ ਸਹੁਰਾ ਪਰਿਵਾਰ ਦੇ ਹੋਰ ਮੈਂਬਰਾਂ 'ਤੇ ਵੀ ਅਜਿਹੇ ਦੋਸ਼ ਲਾਏ ਸਨ ਪਰ ਵੂਮੈਨ ਸੈੱਲ ਦੀ ਇੰਸਪੈਕਟਰ ਕਮਲੇਸ਼ ਰਾਣੀ ਵੱਲੋਂ ਕੀਤੀ ਜਾਂਚ ਤੋਂ ਬਾਅਦ ਹੁਣ ਟਾਂਡਾ ਪੁਲਸ ਨੇ ਉਸਦੇ  ਪਤੀ ਨੂੰ ਹੀ  ਜ਼ਿੰਮੇਵਾਰ ਠਹਿਰਾਉਂਦੇ ਹੋਏ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ. ਆਈ. ਹਰਪ੍ਰੇਮ ਸਿੰਘ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਹਨ।

ਇਹ ਵੀ ਪੜ੍ਹੋ: ਫਤਿਹਗੜ੍ਹ ਸਾਹਿਬ 'ਚ ਵੱਡੀ ਵਾਰਦਾਤ, ਗੋਲ਼ੀਆਂ ਮਾਰ ਕੇ ਵਿਅਕਤੀ ਦਾ ਕੀਤਾ ਕਤਲ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


author

shivani attri

Content Editor

Related News