ਵਿਆਹੁਤਾ ਨੇ ਮਾਨਸਿਕ ਪ੍ਰੇਸ਼ਾਨੀ ਕਾਰਣ ਨਿਗਲੀ ਜ਼ਹਿਰੀਲੀ ਦਵਾਈ , ਮੌਤ

Saturday, Mar 14, 2020 - 09:17 PM (IST)

ਵਿਆਹੁਤਾ ਨੇ ਮਾਨਸਿਕ ਪ੍ਰੇਸ਼ਾਨੀ ਕਾਰਣ ਨਿਗਲੀ ਜ਼ਹਿਰੀਲੀ ਦਵਾਈ , ਮੌਤ

ਹੁਸ਼ਿਆਰਪੁਰ,(ਅਮਰਿੰਦਰ)- ਥਾਣਾ ਮਾਡਲ ਟਾਊਨ ਅਧੀਨ ਗੁਰੂ ਗੋਬਿੰਦ ਸਿੰਘ ਨਗਰ ਦੀ ਰਹਿਣ ਵਾਲੀ ਵਿਆਹੁਤਾ ਔਰਤ ਅਵਿਤਾ (23) ਪਤਨੀ ਸੰਦੀਪ ਕੁਮਾਰ ਨੇ ਮਾਨਸਿਕ ਪ੍ਰੇਸ਼ਾਨੀ ਕਾਰਣ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਪੁਲਸ ਅਨੁਸਾਰ ਉਸ ਦੀ ਹਾਲਤ ਖ਼ਰਾਬ ਹੋਣ ’ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਜਦੋਂ ਇਸ ਸਬੰਧੀ ਥਾਣਾ ਮਾਡਲ ਟਾਊਨ ਅਧੀਨ ਪੁਰਹੀਰਾਂ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਸੁਖਦੇਵ ਸਿੰਘ ਕੋਲੋਂ ਪੁੱਛਿਆ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਪੁਲਸ ਨੇ ਧਾਰਾ 174 ਅਧੀਨ ਲੋਡ਼ੀਂਦੀ ਕਾਰਵਾਈ ਕਰ ਕੇ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਹੈ।


author

Bharat Thapa

Content Editor

Related News