ਦਾਜ ਦੀ ਮੰਗ ਪੂਰੀ ਨਾ ਹੋਣ ''ਤੇ ਵਿਆਹੁਤਾ ਦੀ ਕੀਤੀ ਕੁੱਟਮਾਰ, ਪਤੀ ਖ਼ਿਲਾਫ਼ ਕੇਸ ਦਰਜ
Thursday, Jun 18, 2026 - 06:04 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਅਤੇ ਜ਼ਬਰਦਸਤੀ ਤਲਾਕ ਲੈਣ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਦਰ ਦੀ ਪੁਲਿਸ ਨੇ ਪਤੀ ਖ਼ਿਲਾਫ਼ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਆਰਕੇ ਸਚਪ੍ਰੀਤ ਪੁੱਤਰੀ ਰਮੇਸ਼ ਕੁਮਾਰ ਵਾਸੀ ਲੰਗੜੋਆ ਨੇ ਦੱਸਿਆ ਕਿ ਉਸ ਦਾ ਵਿਆਹ ਜਤਿੰਦਰ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਨਾਲ ਧਾਰਮਿਕ ਰੀਤੀ ਰਿਵਾਜਾਂ ਮੁਤਾਬਕ ਹੋਇਆ ਸੀ। ਉਸ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਦਾ ਪਤੀ ਉਸ ਦੇ ਮਾਪੇ ਪਰਿਵਾਰ ਤੋਂ ਵਾਰ-ਵਾਰ ਪੈਸੇ ਮੰਗਦਾ ਰਿਹਾ।
ਇਹ ਵੀ ਪੜ੍ਹੋ: ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
ਉਸ ਨੇ ਦੱਸਿਆ ਕਿ ਜਦੋਂ ਉਸ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਸ ਦੀ ਕੁੱਟਮਾਰ ਕੀਤੀ ਜਾਂਦੀ ਹੈ। ਉਸ ਨੇ ਦੱਸਿਆ ਕਿ ਉਸ ਦਾ ਪਤੀ ਜੋਕਿ ਪੁਰਤਗਾਲ ਗਿਆ ਹੋਇਆ ਹੈ, ਉਸ ਤੋਂ ਜ਼ਬਰਦਸਤੀ ਤਲਾਕ ਦੀ ਮੰਗ ਕਰ ਰਿਹਾ ਹੈ। ਉਸ ਨੇ ਆਪਣੇ ਪਤੀ ਅਤੇ ਸਹੁਰਿਆਂ 'ਤੇ ਹੋਰ ਵੀ ਕਈ ਦੋਸ਼ ਲਗਾਦਿਆਂ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਇਨਸਾਫ਼ ਦੀ ਮੰਗ ਕੀਤੀ ਹੈ।ਉਪਰੋਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਡੀ. ਐੱਸ. ਪੀ. ਨਵਾਂਸ਼ਹਿਰ ਵੱਲੋਂ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ''ਤੇ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਨੇ ਪਤੀ ਜਤਿੰਦਰ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਦੇ ਖ਼ਿਲਾਫ਼ ਧਾਰਾ 498-ਏ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
