ਹੁਸ਼ਿਆਰਪੁਰ ਵਿਖੇ ਵਿਆਹੁਤਾ ਦੀ ਸ਼ੱਕੀ ਹਾਲਾਤ ''ਚ ਮੌਤ, ਸਹੁਰਿਆਂ ''ਤੇ ਲੱਗੇ ਗੰਭੀਰ ਇਲਜ਼ਾਮ

Friday, Sep 02, 2022 - 02:59 PM (IST)

ਹੁਸ਼ਿਆਰਪੁਰ ਵਿਖੇ ਵਿਆਹੁਤਾ ਦੀ ਸ਼ੱਕੀ ਹਾਲਾਤ ''ਚ ਮੌਤ, ਸਹੁਰਿਆਂ ''ਤੇ ਲੱਗੇ ਗੰਭੀਰ ਇਲਜ਼ਾਮ

ਹੁਸ਼ਿਆਰਪੁਰ (ਰਾਕੇਸ਼)- ਹੁਸ਼ਿਆਰਪੁਰ ਵਿਖੇ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਉਥੇ ਹੀ ਥਾਣਾ ਸਦਰ ਦੀ ਪੁਲਸ ਨੇ ਵਿਆਹੁਤਾ ਨੂੰ ਖ਼ੁਦਕੁਸ਼ੀ ਕਰਨ ਲਈ ਉਕਸਾਉਣ ਦੇ ਦੋਸ਼ ’ਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋ ਨੂੰ ਗ੍ਰਿਫ਼ਤਾਰ ਕੀਤਾ ਹੈ। ਦਵਿੰਦਰ ਕੌਰ ਪਤਨੀ ਜਗਤਾਰ ਸਿੰਘ ਵਾਸੀ ਖੁਰਮਪੁਰ ਥਾਣਾ ਸਦਰ ਫਗਵਾੜਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੀ ਲੜਕੀ ਹਰਪ੍ਰੀਤ ਦੀ ਮੌਤ ਉਸ ਦੇ ਪਤੀ ਅਜੈ ਕੁਮਾਰ, ਸੱਸ ਵਿਮਲਾ ਦੇਵੀ ਅਤੇ ਭਰਜਾਈ ਉਮਾ ਦੇਵੀ ਅਤੇ ਕਿਰਨ ਬਾਲਾ, ਨਣਦੋਈਆ ਸੰਦੀਪ ਸਿੰਘ ਵੱਲੋਂ ਉਸ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਦਾਜ ਦੀ ਮੰਗ ਕਰਨ ਕਾਰਨ ਹੋਈ ਹੈ।

ਇਹ ਵੀ ਪੜ੍ਹੋ: 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਜੈਕਾਰਿਆਂ ਦੀ ਗੂੰਜ ਨਾਲ ਸੁਲਤਾਨਪੁਰ ਲੋਧੀ ਤੋਂ ਰਵਾਨਾ ਹੋਇਆ ਨਗਰ ਕੀਰਤਨ

ਇਸ ’ਤੇ ਪੁਲਸ ਨੇ ਮ੍ਰਿਤਕਾ ਦੇ ਪਤੀ ਅਜੈ ਕੁਮਾਰ ਪੁੱਤਰ ਸੁਰਿੰਦਰ ਕੁਮਾਰ, ਸੱਸ ਵਿਮਲਾ ਦੇਵੀ ਪਤਨੀ ਸੁਰਿੰਦਰ ਕੁਮਾਰ ਵਾਸੀ ਗੁਰਦੁਆਰਾ ਗਲੀ ਇਸਲਾਮਾਬਾਦ ਥਾਣਾ ਸਦਰ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਉਮਾ ਦੇਵੀ ਪਤਨੀ ਸੰਦੀਪ ਸਿੰਘ, ਸੰਦੀਪ ਸਿੰਘ ਪੁੱਤਰ ਹਰਜੀਤ ਸਿੰਘ, ਦੋਵੇਂ ਵਾਸੀ ਅਸਲਾਮਾਬਾਦ, ਕਿਰਨ ਬਾਲਾ ਪਤਨੀ ਵਿਸ਼ਾਲ, ਵਾਸੀ ਨੰਗਲ ਸ਼ਹੀਦਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਤਿੰਨਾਂ ਦੀ ਗ੍ਰਿਫ਼ਤਾਰੀ ਬਾਕੀ ਹੈ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦੀਆਂ ਛੇਤੀ ਖੁੱਲ੍ਹਣਗੀਆਂ ਪਰਤਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News