ਟਾਂਡਾ ''ਚ ਮਨਾਇਆ ਗਿਆ ਸ਼ਹੀਦ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ

03/23/2022 2:50:52 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਸ਼ਹੀਦ ਭਗਤ ਸਿੰਘ ਪਾਰਕ ਅਹੀਆਪੁਰ ਵਿਖੇ ਅੱਜ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਯਾਦਗਾਰੀ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਦੇਸ਼ ਭਗਤੀ ਦੇ ਜਜਬੇ ਨਾਲ ਮਨਾਇਆ ਗਿਆ। ਪ੍ਰਧਾਨ ਮਹਿੰਦਰ ਅਹੀਆਪੁਰੀ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਮੁੱਖ ਮਹਿਮਾਨ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਸਮੇਤ ਕਈ ਹਸਤੀਆਂ ਨੇ ਸ਼ਹੀਦਾਂ ਦੇ ਬੁੱਤਾਂ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। 

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਐਂਟੀ-ਕੁਰੱਪਸ਼ਨ ਹੈਲਪਲਾਈਨ ਨੰਬਰ

ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ। ਇਸ ਮੌਕੇ ਸਾਬਕਾ ਮੰਤਰੀ ਗਿਲਜੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅੱਜ ਅਸੀਂ ਸ਼ਹੀਦਾਂ ਦੀ ਕੁਰਬਾਨੀ ਸਦਕਾ ਅਜਾਦ ਫਿਜ਼ਾ 'ਚ ਸਾਹ ਲੈ ਰਹੇ ਹਾਂ। ਉਨ੍ਹਾਂ ਆਖਿਆ ਕਿ  ਸ਼ਹੀਦਾਂ ਦੇ ਸੁਪਫ਼ਿਆਂ ਵਾਲੇ ਦੇਸ਼ ਅਤੇ ਸਮਾਜ ਦੀ ਉਸਾਰੀ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਗੁਰਸੇਵਕ ਮਾਰਸ਼ਲ, ਡਾ. ਸ਼ਿਵ ਰਾਜ ਰੇਖੀ, ਆਸ਼ੂ ਵੈਦ, ਡਾ.ਬਲਦੇਵ ਰਾਜ, ਬਲਦੇਵ ਮੁਲਤਾਨੀ, ਵਿਪਨ ਮਰਵਾਹਾ, ਦੇਸ ਰਾਜ ਡੋਗਰਾ, ਕ੍ਰਿਸ਼ਨ ਬਿੱਟੂ, ਰਾਕੇਸ਼ ਬਿੱਟੂ, ਦਲਜੀਤ ਸਿੰਘ, ਪ੍ਰਮੋਦ ਚਾਵਲਾ, ਗੁਰਮੁਖ ਸਿੰਘ, ਓਮ ਪੁਰੀ, ਗੁਲਸ਼ਨ ਅਰੋੜਾ, ਪਿੰਕੀ ਸੰਗਰ, ਮਨੀ ਸਹਿਬਾਜ਼ਪੁਰ, ਕੁਲਦੀਪ ਸਿੰਘ, ਵਿਜੇ ਪਾਲ, ਹਰਮੇਸ਼ ਬਸੀ ਜਲਾਲ, ਵਿਨੋਦ ਖੋਸਲਾ, ਮਾਸਟਰ ਮਲਕੀਤ ਸਿੰਘ, ਲਾਡੀ ਸਹਿਗਲ, ਧਰਮਪਾਲ, ਡਾ.ਅਮਿਤ ਪਾਠਕ, ਰਾਜੂ ਜਸਰਾ, ਰਮੇਸ਼ ਕੁਮਾਰ, ਰਾਜ ਕੁਮਾਰ, ਸ਼ਾਮ ਲਾਲ ਆਦਿ ਹਾਜ਼ਰ ਸਨ। 

ਇਹ ਵੀ ਪੜ੍ਹੋ: ਖਟਕੜ ਕਲਾਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News