ਗੁਰੂਦੁਆਰਾ ਪਰਿਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਜੋੜ ਮੇਲ ਸ਼ੁਰੂ

12/14/2023 1:52:39 PM

ਰੋਪੜ (ਚੋਵੇਸ਼ ਲਟਾਵਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਵਿਛੋੜੇ ਅਤੇ ਸ਼ਹਾਦਤ ਨੂੰ ਸਮਰਪਿਤ ਦਸੰਬਰ ਮਹੀਨੇ ਵਿੱਚ ਮਨਾਏ ਜਾਣ ਵਾਲੇ ਸ਼ਹੀਦੀ ਜੋੜ ਮੇਲ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ ਕੀਤੀ ਗਈ।

ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਅੱਜ ਸ਼ਹੀਦੀ ਜੋੜ ਸਭਾਵਾਂ ਦੀ ਆਰੰਭਤਾ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਅਤੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਵੱਲੋਂ ਕੀਤੀ ਗਈ। ਇਸ ਤੋਂ ਬਾਅਦ ਵੱਖ-ਵੱਖ ਥਾਵਾਂ ਦੇ ਉੱਪਰ ਇਹ ਸ਼ਹੀਦੀ ਜੋੜ ਸਭਾਵਾਂ ਲਗਾਤਾਰ ਭਰਦੀਆਂ ਰਹਿਣਗੀਆਂ। ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਪਹਿਲੇ ਤਿੰਨ ਦਿਨ ਸ਼ਹੀਦੀ ਜੋੜ ਸਭਾ ਭਰੇਗੀ।

ਇਹ ਵੀ ਪੜ੍ਹੋ : ਡਰੱਗ ਰੈਕੇਟ ਦੇ ਮਾਮਲੇ ਸਬੰਧੀ ਭਾਜਪਾ ਆਗੂ ਬੋਨੀ ਅਜਨਾਲਾ ਨਹੀਂ ਹੋਏ ‘ਸਿਟ’ ਸਾਹਮਣੇ ਪੇਸ਼ 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


shivani attri

Content Editor

Related News