ਸ਼ਹੀਦੀ ਪੁਰਬ ਦੇ ਸਮਾਗਮ ਮੌਕੇ ਕਿਸਾਨਾਂ ਦੀ ਸਫ਼ਲਤਾ ਤੇ ਚੜ੍ਹਦੀ ਕਲਾ ਲਈ ਕੀਤੀ ਗਈ ਅਰਦਾਸ

01/05/2021 1:17:25 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਸਹਿਬਾਜਪੁਰ ਵਿਖੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ, ਗੁਰੂ ਘਰ ਦੇ ਅਨਿਨ ਸੇਵਕ ਬਾਬਾ ਮੋਤੀ ਰਾਮ ਜੀ ਮਹਿਰਾ ਅਤੇ ਦੀਵਾਨ ਟੋਡਰ ਮੱਲ ਜੀ ਦੇ ਸ਼ਹੀਦੀ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਦਿੱਲੀ ਕਿਸਾਨ ਅੰਦੋਲਨ ਦੀ ਸਫਲਤਾ, ਕਿਸਾਨਾਂ ਦੀ ਚੜ੍ਹਦੀ ਕਲਾ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਗੁਰੂ ਚਰਨਾਂ ਵਿਚ ਕੀਤੀ ਗਈ।

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਇਸ ਮੌਕੇ ਸਜਾਏ ਗਏ ਕੀਰਤਨ ਦਰਬਾਰ ਵਿੱਚ ਬਾਬਾ ਜਸਵਿੰਦਰ ਸਿੰਘ, ਬੀਬੀ ਬਲਜੀਤ ਕੌਰ ਖਾਲਸਾ ਅਤੇ ਭਾਈ ਅਤੇ ਬਾਬਾ ਮਨਜਿੰਦਰ ਸਿੰਘ ਰਾਏਪੁਰ-ਰਸੂਲਪੁਰ ਦੇ ਜਥਿਆਂ ਨੇ ਸਮੂਹ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾਇਆ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ ਅਨੁਸਾਰ : ਆਪਣੇ ਘਰ 'ਚ ਜ਼ਰੂਰ ਰੱਖੋ ਇਹ ਚੀਜ਼ਾਂ, ਹਮੇਸ਼ਾ ਹੋਵੇਗਾ ਧਨ ’ਚ ਲਾਭ

ਇਸ ਤੋਂ ਇਲਾਵਾ ਦਿੱਲੀ ਕਿਸਾਨ ਅੰਦੋਲਨ ਦੇ ਸੰਬੰਧ ਵਿਚ ਸਮਰਥਨ ਦਿੰਦੇ ਹੋਏ ਪ੍ਰਚਾਰ ਕੀਤਾ। ਇਸ ਮੌਕੇ ਪ੍ਰਧਾਨ ਉਂਕਾਰ ਸਿੰਘ, ਹਰਮੀਤ ਸਿੰਘ ਔਲਖ, ਸਰਪੰਚ ਗੁਲਜ਼ਾਰ ਸਿੰਘ, ਦੀਦਾਰ ਸਿੰਘ, ਰਣਵੀਰ ਸਿੰਘ, ਅਮਰੀਕ ਸਿੰਘ, ਗੁਰਦੀਪ ਸਿੰਘ, ਸਾਬਕਾ ਸਰਪੰਚ ਜਰਨੈਲ ਸਿੰਘ, ਮਨਪ੍ਰੀਤ ਸਿੰਘ ਮਨੀ, ਗੁਰਵਿੰਦਰ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਮੀਂਹ ਦੇ ਮੌਸਮ ’ਚ ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਇਹ ਹੈਰਾਨੀਜਨਕ ਫ਼ਾਇਦੇ


rajwinder kaur

Content Editor

Related News