ਬਿਨਾਂ ਮਾਸਕ ਘੁੰਮਣ ਵਾਲੇ 12 ਲੋਕਾਂ ਦੇ ਕੱਟੇ ਚਲਾਨ

06/04/2020 4:15:51 PM

ਗੜ੍ਹਦੀਵਾਲਾ (ਭੱਟੀ) : ਗੜ੍ਹਦੀਵਾਲਾ ’ਚ ਸਿਵਲ ਪ੍ਰਸ਼ਾਸਨ ਵੱਲੋਂ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਐੱਸ. ਐੱਚ. ਓ. ਸਬ-ਇੰਸਪੈਕਟਰ ਗਗਨਦੀਪ ਸਿੰਘ ਸੇਖੋਂ ਦੀ ਅਗਵਾਈ ਹੇਠ ਬਿਨਾਂ ਮਾਸਕ ਘੁੰਮਣ ਵਾਲੇ 12 ਲੋਕਾਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਮਾਸਕ ਨਾ ਪਾਉਣ ਵਾਲਿਆਂ ’ਤੇ ਹੋਰ ਸਖਤੀ ਕਰਦੇ ਹੋਏ ਚਲਾਨ ਕੱਟੇ ਜਾਣਗੇ। ਉਨ੍ਹਾਂ ਕਿਹਾ ਕਿ ਬਾਜ਼ਾਰ 'ਚ ਦੁਕਾਨਾਂ ’ਤੇ ਗਾਹਕਾਂ ਦੀ ਸਮਾਜਿਕ ਦੂਰੀ ਨਾ ਬਣਾਉਣ ਅਤੇ ਦੁਕਾਨਦਾਰ ਵੱਲੋਂ ਮਾਸਕ ਨਾ ਪਾਉਣ ’ਤੇ ਕਾਰਵਾਈ ਨੂੰ ਤੇਜ਼ ਕਰਦੇ ਹੋਏ 2 ਹਜ਼ਾਰ ਰੁਪਏ ਦਾ ਚਲਾਨ ਕੱਟਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਮਾਸਕ ਪਾਉਣ ਅਤੇ ਸਮਾਜਕ ਦੂਰੀ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
 

Babita

This news is Content Editor Babita