ਜੈਨ ਓਵਰਸੀਜ਼ ’ਚੋਂ ਨਕਾਬਪੋਸ਼ ਲੁਟੇਰਿਆਂ ਵੱਲੋਂ 14 ਲੱਖ ਰੁਪਏ ਚੋਰੀ, ਘਟਨਾ CCTV ਕੈਮਰਿਆਂ ’ਚ ਕੈਦ
Tuesday, Jul 16, 2024 - 12:32 PM (IST)
ਜਲੰਧਰ (ਰਮਨ)–ਥਾਣਾ ਨੰਬਰ 2 ਅਧੀਨ ਪੈਂਦੇ ਕਪੂਰਥਲਾ ਚੌਂਕ ਸਥਿਤ ਜੈਨ ਓਵਰਸੀਜ਼ ਦੇ ਦਫ਼ਤਰ ਦੇ ਤਾਲੇ ਤੋੜ ਕੇ 2 ਨਕਾਬਪੋਸ਼ 14 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਦੀ ਸ਼ਿਕਾਇਤ ਥਾਣਾ ਨੰਬਰ 2 ਵਿਚ ਦਰਜ ਕਰਵਾਈ ਗਈ ਹੈ ਅਤੇ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਮਿਤ ਜੈਨ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦੇ ਇੱਛੁਕ ਬੱਚਿਆਂ ਦੀ ਕਾਲਜ ਫ਼ੀਸ ਦੇ ਪੈਸੇ ਆਫ਼ਿਸ ਵਿਚ ਰੱਖਦੇ ਹਨ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਸ਼ਾਮੀਂ ਉਹ ਦਫ਼ਤਰ ਬੰਦ ਕਰਕੇ ਘਰ ਚਲੇ ਗਏ। ਸੋਮਵਾਰ ਸਵੇਰੇ ਜਦੋਂ ਉਹ ਦਫ਼ਤਰ ਆਏ ਤਾਂ ਵੇਖਿਆ ਕਿ ਦਫ਼ਤਰ ਦੇ ਸ਼ਟਰ ਦਾ ਤਾਲਾ ਟੁੱਟਿਆ ਹੋਇਆ ਹੈ ਅਤੇ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਹੈ। ਇਸ ਤੋਂ ਬਾਅਦ ਉਨ੍ਹਾਂ ਥਾਣਾ ਨੰਬਰ 2 ਦੀ ਪੁਲਸ ਨੂੰ ਸੂਚਨਾ ਦਿੱਤੀ ਤਾਂ ਏ. ਐੱਸ . ਆਈ. ਗੋਪਾਲ ਸਿੰਘ ਮੌਕੇ ’ਤੇ ਪੁੱਜੇ ਅਤੇ ਸ਼ਿਕਾਇਤ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਸ਼ਿਕਾਇਤਕਰਤਾ ਮੁਤਾਬਕ ਚੋਰਾਂ ਨੇ ਆਫ਼ਿਸ ਵਿਚ ਰੱਖੇ 14 ਲੱਖ ਰੁਪਏ ਕੈਸ਼ ਅਤੇ ਹੋਰ ਸਾਮਾਨ ਚੋਰੀ ਕਰ ਲਿਆ।
ਇਹ ਵੀ ਪੜ੍ਹੋ- ਜਲੰਧਰ 'ਚ ਜ਼ਿਮਨੀ ਚੋਣ ਲੜਨ ਵਾਲੀ ਅਕਾਲੀ ਆਗੂ ਸੁਰਜੀਤ ਕੌਰ ਦੀਆਂ ਵਧੀਆ ਮੁਸ਼ਕਿਲਾਂ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਸਬੰਧ ਵਿਚ ਏ. ਐੱਸ. ਆਈ. ਗੋਪਾਲ ਸਿੰਘ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਵਿਚ 2 ਨਕਾਬਪੋਸ਼ ਨੌਜਵਾਨ ਕੈਦ ਹੋਏ ਹਨ। ਉਨ੍ਹਾਂ ਸ਼ੱਕ ਪ੍ਰਗਟਾਇਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਵੇਂ ਨੌਜਵਾਨ ਉਨ੍ਹਾਂ ਦੇ ਵਰਕਰ ਹੋ ਸਕਦੇ ਹਨ, ਜਿਨ੍ਹਾਂ ਦੇ ਨਾਂ ਉਨ੍ਹਾਂ ਪੁਲਸ ਨੂੰ ਲਿਖਵਾ ਦਿੱਤੇ ਹਨ। ਪੁਲਸ ਤਕਨੀਕੀ ਢੰਗ ਨਾਲ ਜਾਂਚ ਦੇ ਆਧਾਰ ’ਤੇ ਇਸ ਮਾਮਲੇ ਨੂੰ ਜਲਦ ਟਰੇਸ ਕਰਨ ਦਾ ਦਾਅਵਾ ਕਰ ਰਹੀ ਹੈ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ 'ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ 'ਯੈਲੋ ਅਲਰਟ', ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।