ਮਿਸਤਰੀ ਦੀ ਟਰਾਲੀ 2 ਅਣਪਛਾਤੇ ਵਿਅਕਤੀਆਂ ਵੱਲੋਂ ਚੋਰੀ, CCTV ’ਚ ਕੈਦ ਹੋਈਆਂ ਤਸਵੀਰਾਂ

Tuesday, Aug 06, 2024 - 04:34 PM (IST)

ਮਿਸਤਰੀ ਦੀ ਟਰਾਲੀ 2 ਅਣਪਛਾਤੇ ਵਿਅਕਤੀਆਂ ਵੱਲੋਂ ਚੋਰੀ, CCTV ’ਚ ਕੈਦ ਹੋਈਆਂ ਤਸਵੀਰਾਂ

ਨਵਾਂਸ਼ਹਿਰ (ਤ੍ਰਿਪਾਠੀ)- 2 ਅਣਪਛਾਤੇ ਵਿਅਕਤੀਆਂ ਵੱਲੋਂ ਮਿਸਤਰੀ ਦਾ ਕੰਮ ਕਰਦੇ ਵਿਅਕਤੀ ਦੀ ਟਰਾਲੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਚੋਰਾਂ ਵੱਲੋਂ ਉਕਤ ਟਰਾਲੀ ਨੂੰ ਆਪਣੇ ਟਰੈਕਟਰ ਸਮੇਤ ਚੋਰੀ ਕਰਨ ਦੀਆਂ ਤਸਵੀਰਾਂ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ।
ਥਾਣਾ ਮੁਕੰਦਪੁਰ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਮੇਹਰ ਚੰਦ ਪੁੱਤਰ ਧਰਮ ਚੰਦ ਵਾਸੀ ਗੁਣਚੌਰ ਨੇ ਦੱਸਿਆ ਕਿ ਉਹ ਮਿਸਤਰੀ ਦਾ ਕੰਮ ਕਰਦਾ ਹੈ। ਉਸ ਕੋਲ ਆਪਣੇ ਕੰਮ ਲਈ ਟ੍ਰੈਕਟਰ ਟਰਾਲੀ ਹੈ। ਉਸ ਨੇ ਦੱਸਿਆ ਕਿ ਬੀਤੇ ਦਿਨ ਉਸਨੇ ਆਪਣੀ ਟਰਾਲੀ ਆਪਣੇ ਘਰ ਨੇਡ਼ੇ ਝਿੰਗਡ਼ਾ ਰੋਡ ’ਤੇ ਸਥਿਤ ਧਾਰਮਿਕ ਅਸਥਾਨ ਦੇ ਸਾਹਮਣੇ ਖੜ੍ਹੀ ਕੀਤੀ ਸੀ, ਜਦਕਿ ਉਹ ਟ੍ਰੈਕਟਰ ਆਪਣੇ ਘਰ ਲੈ ਗਿਆ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਅਗਲੇ ਦਿਨ ਉਕਤ ਸਥਾਨ ’ਤੇ ਗਿਆ ਤਾਂ ਉਸ ਦੀ ਟਰਾਲੀ ਉੱਥੇ ਨਹੀਂ ਸੀ।

ਇਹ ਵੀ ਪੜ੍ਹੋ- ਮਾਲ ਗੱਡੀ 'ਤੇ ਚੜ੍ਹ ਕੇ ਰੀਲ ਬਣਾਉਂਦੇ ਵਿਦਿਆਰਥੀ ਨਾਲ ਵਾਪਰਿਆ ਹਾਦਸਾ, ਆਇਆ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ

ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ 2 ਅਣਪਛਾਤੇ ਵਿਅਕਤੀ ਅਰਜੁਨ ਟਰੈਕਟਰ, ਜਿਸਦੇ ਬੰਪਰ ’ਤੇ ਰੰਧਾਵਾ ਪੰਜਾਬੀ ਵਿੱਚ ਲਿਖਿਆ ਹੋਇਆ ਸੀ ਅਤੇ ਉਸ ’ਤੇ ਚਿੱਟੀ ਛੱਤਰੀ ਹੈ, ਨਾਲ ਲਗਾ ਕੇ ਲੈ ਗਏ ਹਨ। ਜਾਂਚ ਅਧਿਕਾਰੀ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- CM ਭਗਵੰਤ ਮਾਨ ਦੀ ਅਪੀਲ, ਮੁਫ਼ਤ ਬਿਜਲੀ ਲੈਣ ਵਾਲੇ ਕਿਸਾਨ ਖੇਤਾਂ 'ਚ ਜ਼ਰੂਰ ਲਗਾਉਣ 4-4 ਰੁੱਖ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News